< ਲੇਵੀਆਂ ਦੀ ਪੋਥੀ 8 >

1 ਯਹੋਵਾਹ ਨੇ ਮੂਸਾ ਨੂੰ ਇਹ ਆਖਿਆ,
וַיְדַבֵּר יְהוָה אֶל־מֹשֶׁה לֵּאמֹֽר׃
2 ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਦੇ ਬਸਤਰਾਂ, ਮਸਹ ਕਰਨ ਦੇ ਤੇਲ, ਪਾਪ ਬਲੀ ਦੀ ਭੇਟ ਦੇ ਬਲ਼ਦ, ਦੋ ਭੇਡੂਆਂ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈ ਕੇ,
קַח אֶֽת־אַהֲרֹן וְאֶת־בָּנָיו אִתּוֹ וְאֵת הַבְּגָדִים וְאֵת שֶׁמֶן הַמִּשְׁחָה וְאֵת ׀ פַּר הֽ͏ַחַטָּאת וְאֵת שְׁנֵי הָֽאֵילִים וְאֵת סַל הַמַּצּֽוֹת׃
3 ਸਾਰੀ ਮੰਡਲੀ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇਕੱਠਿਆਂ ਕਰੀਂ।
וְאֵת כָּל־הָעֵדָה הַקְהֵל אֶל־פֶּתַח אֹהֶל מוֹעֵֽד׃
4 ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਸੀ, ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਸਾਰੀ ਮੰਡਲੀ, ਮੰਡਲੀ ਡੇਰੇ ਦੇ ਦਰਵਾਜ਼ੇ ਦੇ ਕੋਲ ਇਕੱਠੀ ਹੋ ਗਈ।
וַיַּעַשׂ מֹשֶׁה כּֽ͏ַאֲשֶׁר צִוָּה יְהוָה אֹתוֹ וַתִּקָּהֵל הָֽעֵדָה אֶל־פֶּתַח אֹהֶל מוֹעֵֽד׃
5 ਤਦ ਮੂਸਾ ਨੇ ਮੰਡਲੀ ਨੂੰ ਆਖਿਆ, ਜਿਹੜਾ ਕੰਮ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਉਹ ਇਹ ਹੈ।
וַיֹּאמֶר מֹשֶׁה אֶל־הָעֵדָה זֶה הַדָּבָר אֲשֶׁר־צִוָּה יְהוָה לַעֲשֽׂוֹת׃
6 ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਲਿਆ ਕੇ ਪਾਣੀ ਨਾਲ ਨ੍ਹਵਾਇਆ,
וַיַּקְרֵב מֹשֶׁה אֶֽת־אַהֲרֹן וְאֶת־בָּנָיו וַיִּרְחַץ אֹתָם בַּמָּֽיִם׃
7 ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ।
וַיִּתֵּן עָלָיו אֶת־הַכֻּתֹּנֶת וַיַּחְגֹּר אֹתוֹ בָּֽאַבְנֵט וַיַּלְבֵּשׁ אֹתוֹ אֶֽת־הַמְּעִיל וַיִּתֵּן עָלָיו אֶת־הָאֵפֹד וַיַּחְגֹּר אֹתוֹ בְּחֵשֶׁב הָֽאֵפֹד וַיֶּאְפֹּד לוֹ בּֽוֹ׃
8 ਤਦ ਉਸ ਨੇ ਉਹ ਨੂੰ ਸੀਨਾਬੰਦ ਪਹਿਨਾਇਆ ਅਤੇ ਉਸ ਸੀਨਾਬੰਦ ਵਿੱਚ ਊਰੀਮ ਅਤੇ ਤੁੰਮੀਮ ਨੂੰ ਰੱਖਿਆ।
וַיָּשֶׂם עָלָיו אֶת־הַחֹשֶׁן וַיִּתֵּן אֶל־הַחֹשֶׁן אֶת־הָאוּרִים וְאֶת־הַתֻּמִּֽים׃
9 ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וַיָּשֶׂם אֶת־הַמִּצְנֶפֶת עַל־רֹאשׁוֹ וַיָּשֶׂם עַֽל־הַמִּצְנֶפֶת אֶל־מוּל פָּנָיו אֵת צִיץ הַזָּהָב נֵזֶר הַקֹּדֶשׁ כַּאֲשֶׁר צִוָּה יְהוָה אֶת־מֹשֶֽׁה׃
10 ੧੦ ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ।
וַיִּקַּח מֹשֶׁה אֶת־שֶׁמֶן הַמִּשְׁחָה וַיִּמְשַׁח אֶת־הַמִּשְׁכָּן וְאֶת־כָּל־אֲשֶׁר־בּוֹ וַיְקַדֵּשׁ אֹתָֽם׃
11 ੧੧ ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ।
וַיַּז מִמֶּנּוּ עַֽל־הַמִּזְבֵּחַ שֶׁבַע פְּעָמִים וַיִּמְשַׁח אֶת־הַמִּזְבֵּחַ וְאֶת־כָּל־כֵּלָיו וְאֶת־הַכִּיֹּר וְאֶת־כַּנּוֹ לְקַדְּשָֽׁם׃
12 ੧੨ ਫੇਰ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ।
וַיִּצֹק מִשֶּׁמֶן הַמִּשְׁחָה עַל רֹאשׁ אַהֲרֹן וַיִּמְשַׁח אֹתוֹ לְקַדְּשֽׁוֹ׃
13 ੧੩ ਤਦ ਮੂਸਾ ਨੇ ਹਾਰੂਨ ਦੇ ਪੁੱਤਰਾਂ ਨੂੰ ਲਿਆ ਕੇ ਉਨ੍ਹਾਂ ਨੂੰ ਕੁੜਤੇ ਪਹਿਨਾਏ, ਉਨ੍ਹਾਂ ਦੇ ਲੱਕ ਪੇਟੀਆਂ ਨਾਲ ਬੰਨੇ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹਾਈਆਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וַיַּקְרֵב מֹשֶׁה אֶת־בְּנֵי אַהֲרֹן וַיַּלְבִּשֵׁם כֻּתֳּנֹת וַיַּחְגֹּר אֹתָם אַבְנֵט וַיַּחֲבֹשׁ לָהֶם מִגְבָּעוֹת כַּאֲשֶׁר צִוָּה יְהוָה אֶת־מֹשֶֽׁה׃
14 ੧੪ ਤਦ ਉਹ ਪਾਪ ਬਲੀ ਦੀ ਭੇਟ ਲਈ ਬਲ਼ਦ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਆਪਣੇ-ਆਪਣੇ ਹੱਥ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਸਿਰ ਉੱਤੇ ਰੱਖੇ।
וַיַּגֵּשׁ אֵת פַּר הַֽחַטָּאת וַיִּסְמֹךְ אַהֲרֹן וּבָנָיו אֶת־יְדֵיהֶם עַל־רֹאשׁ פַּר הֽ͏ַחַטָּֽאת׃
15 ੧੫ ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਚੁਫ਼ੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਲ੍ਹਕੇ ਉਸ ਦੇ ਲਈ ਪ੍ਰਾਸਚਿਤ ਕੀਤਾ ਅਤੇ ਉਸ ਨੂੰ ਪਵਿੱਤਰ ਕੀਤਾ।
וַיִּשְׁחָט וַיִּקַּח מֹשֶׁה אֶת־הַדָּם וַיִּתֵּן עַל־קַרְנוֹת הַמִּזְבֵּחַ סָבִיב בְּאֶצְבָּעוֹ וַיְחַטֵּא אֶת־הַמִּזְבֵּחַ וְאֶת־הַדָּם יָצַק אֶל־יְסוֹד הַמִּזְבֵּחַ וַֽיְקַדְּשֵׁהוּ לְכַפֵּר עָלָֽיו׃
16 ੧੬ ਅਤੇ ਮੂਸਾ ਨੇ ਆਂਦਰਾਂ ਦੇ ਉੱਤੇ ਸਾਰੀ ਚਰਬੀ, ਕਲੇਜੀ ਦੇ ਉੱਪਰਲੀ ਝਿੱਲੀ ਅਤੇ ਚਰਬੀ ਸਮੇਤ ਦੋਵੇਂ ਗੁਰਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
וַיִּקַּח אֶֽת־כָּל־הַחֵלֶב אֲשֶׁר עַל־הַקֶּרֶב וְאֵת יֹתֶרֶת הַכָּבֵד וְאֶת־שְׁתֵּי הַכְּלָיֹת וְאֶֽת חֶלְבְּהֶן וַיַּקְטֵר מֹשֶׁה הַמִּזְבֵּֽחָה׃
17 ੧੭ ਪਰ ਬਲ਼ਦ, ਉਸ ਦੀ ਖੱਲ, ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וְאֶת־הַפָּר וְאֶת־עֹרוֹ וְאֶת־בְּשָׂרוֹ וְאֶת־פִּרְשׁוֹ שָׂרַף בָּאֵשׁ מִחוּץ לַֽמַּחֲנֶה כַּאֲשֶׁר צִוָּה יְהוָה אֶת־מֹשֶֽׁה׃
18 ੧੮ ਫੇਰ ਉਹ ਹੋਮ ਬਲੀ ਦੀ ਭੇਟ ਦੇ ਛੱਤਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।
וַיַּקְרֵב אֵת אֵיל הָעֹלָה וַֽיִּסְמְכוּ אַהֲרֹן וּבָנָיו אֶת־יְדֵיהֶם עַל־רֹאשׁ הָאָֽיִל׃
19 ੧੯ ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
וַיִּשְׁחָט וַיִּזְרֹק מֹשֶׁה אֶת־הַדָּם עַל־הַמִּזְבֵּחַ סָבִֽיב׃
20 ੨੦ ਤਦ ਉਸ ਨੇ ਛੱਤਰੇ ਨੂੰ ਟੁੱਕੜੇ-ਟੁੱਕੜੇ ਕੀਤਾ ਅਤੇ ਮੂਸਾ ਨੇ ਸਿਰ ਅਤੇ ਚਰਬੀ ਸਮੇਤ ਟੁੱਕੜਿਆਂ ਨੂੰ ਸਾੜਿਆ।
וְאֶת־הָאַיִל נִתַּח לִנְתָחָיו וַיַּקְטֵר מֹשֶׁה אֶת־הָרֹאשׁ וְאֶת־הַנְּתָחִים וְאֶת־הַפָּֽדֶר׃
21 ੨੧ ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ ਅਤੇ ਮੂਸਾ ਨੇ ਸਾਰੇ ਛੱਤਰੇ ਨੂੰ ਜਗਵੇਦੀ ਉੱਤੇ ਸਾੜਿਆ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਦੀ ਸੁਗੰਧਤਾ ਅਰਥਾਤ ਹੋਮ ਬਲੀ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וְאֶת־הַקֶּרֶב וְאֶת־הַכְּרָעַיִם רָחַץ בַּמָּיִם וַיַּקְטֵר מֹשֶׁה אֶת־כָּל־הָאַיִל הַמִּזְבֵּחָה עֹלָה הוּא לְרֵֽיחַ־נִיחֹחַ אִשֶּׁה הוּא לַיהוָה כַּאֲשֶׁר צִוָּה יְהוָה אֶת־מֹשֶֽׁה׃
22 ੨੨ ਫੇਰ ਉਹ ਦੂਜੇ ਛੱਤਰੇ ਨੂੰ ਅਰਥਾਤ ਥਾਪਣ ਦੇ ਛੱਤਰੇ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖੇ।
וַיַּקְרֵב אֶת־הָאַיִל הַשֵּׁנִי אֵיל הַמִּלֻּאִים וַֽיִּסְמְכוּ אַהֲרֹן וּבָנָיו אֶת־יְדֵיהֶם עַל־רֹאשׁ הָאָֽיִל׃
23 ੨੩ ਫੇਰ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਤੋਂ ਕੁਝ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਇਆ।
וַיִּשְׁחָט ׀ וַיִּקַּח מֹשֶׁה מִדָּמוֹ וַיִּתֵּן עַל־תְּנוּךְ אֹֽזֶן־אַהֲרֹן הַיְמָנִית וְעַל־בֹּהֶן יָדוֹ הַיְמָנִית וְעַל־בֹּהֶן רַגְלוֹ הַיְמָנִֽית׃
24 ੨੪ ਤਦ ਉਹ ਹਾਰੂਨ ਦੇ ਪੁੱਤਰਾਂ ਨੂੰ ਕੋਲ ਲਿਆਇਆ ਅਤੇ ਮੂਸਾ ਨੇ ਲਹੂ ਵਿੱਚੋਂ ਉਨ੍ਹਾਂ ਦੇ ਸੱਜੇ ਕੰਨਾਂ ਦੇ ਸਿਰੇ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਅਤੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਗਾਇਆ ਅਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।
וַיַּקְרֵב אֶת־בְּנֵי אַהֲרֹן וַיִתֵן מֹשֶׁה מִן־הַדָּם עַל־תְּנוּךְ אָזְנָם הַיְמָנִית וְעַל־בֹּהֶן יָדָם הַיְמָנִית וְעַל־בֹּהֶן רַגְלָם הַיְמָנִית וַיִּזְרֹק מֹשֶׁה אֶת־הַדָּם עַל־הֽ͏ַמִּזְבֵּחַ סָבִֽיב׃
25 ੨੫ ਫੇਰ ਉਸ ਨੇ ਚਰਬੀ, ਮੋਟੀ ਪੂਛ, ਸਾਰੀ ਚਰਬੀ ਜੋ ਆਂਦਰਾਂ ਦੇ ਉੱਤੇ ਸੀ, ਕਲੇਜੀ ਦੀ ਉੱਪਰਲੀ ਝਿੱਲੀ ਸਮੇਤ ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ
וַיִּקַּח אֶת־הַחֵלֶב וְאֶת־הָֽאַלְיָה וְאֶֽת־כָּל־הַחֵלֶב אֲשֶׁר עַל־הַקֶּרֶב וְאֵת יֹתֶרֶת הַכָּבֵד וְאֶת־שְׁתֵּי הַכְּלָיֹת וְאֶֽת־חֶלְבְּהֶן וְאֵת שׁוֹק הַיָּמִֽין׃
26 ੨੬ ਅਤੇ ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਜਿਹੜੀ ਯਹੋਵਾਹ ਦੇ ਅੱਗੇ ਸੀ, ਉਸ ਨੇ ਇੱਕ ਰੋਟੀ, ਤੇਲ ਰਲੀ ਹੋਈ ਮੈਦੇ ਦੀ ਇੱਕ ਰੋਟੀ ਅਤੇ ਇੱਕ ਮੱਠੀ ਲੈ ਕੇ ਉਨ੍ਹਾਂ ਨੂੰ ਚਰਬੀ ਉੱਤੇ ਅਤੇ ਸੱਜੇ ਪੱਟ ਉੱਤੇ ਰੱਖਿਆ।
וּמִסַּל הַמַּצּוֹת אֲשֶׁר ׀ לִפְנֵי יְהוָה לָקַח חַלַּת מַצָּה אַחַת וְֽחַלַּת לֶחֶם שֶׁמֶן אַחַת וְרָקִיק אֶחָד וַיָּשֶׂם עַל־הַחֲלָבִים וְעַל שׁוֹק הַיָּמִֽין׃
27 ੨੭ ਅਤੇ ਇਹ ਸਾਰੀਆਂ ਵਸਤੂਆਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਆਂ ਅਤੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਉਨ੍ਹਾਂ ਨੂੰ ਹਿਲਾਇਆ।
וַיִּתֵּן אֶת־הַכֹּל עַל כַּפֵּי אַהֲרֹן וְעַל כַּפֵּי בָנָיו וַיָּנֶף אֹתָם תְּנוּפָה לִפְנֵי יְהוָֽה׃
28 ੨੮ ਤਦ ਮੂਸਾ ਨੇ ਉਨ੍ਹਾਂ ਵਸਤੂਆਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਇਹ ਸੁਗੰਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ।
וַיִקַּח מֹשֶׁה אֹתָם מֵעַל כַּפֵּיהֶם וַיַּקְטֵר הַמִּזְבֵּחָה עַל־הָעֹלָה מִלֻּאִים הֵם לְרֵיחַ נִיחֹחַ אִשֶּׁה הוּא לַיהוָֽה׃
29 ੨੯ ਤਦ ਮੂਸਾ ਨੇ ਛਾਤੀ ਨੂੰ ਲੈ ਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤਰੇ ਵਿੱਚੋਂ ਇਹ ਮੂਸਾ ਦਾ ਹਿੱਸਾ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וַיִקַּח מֹשֶׁה אֶת־הֶחָזֶה וַיְנִיפֵהוּ תְנוּפָה לִפְנֵי יְהוָה מֵאֵיל הַמִּלֻּאִים לְמֹשֶׁה הָיָה לְמָנָה כַּאֲשֶׁר צִוָּה יְהוָה אֶת־מֹשֶֽׁה׃
30 ੩੦ ਫੇਰ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ, ਕੁਝ ਲੈ ਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਬਸਤਰਾਂ ਉੱਤੇ ਛਿੜਕਿਆ ਅਤੇ ਹਾਰੂਨ ਅਤੇ ਉਨ੍ਹਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ।
וַיִּקַּח מֹשֶׁה מִשֶּׁמֶן הַמִּשְׁחָה וּמִן־הַדָּם אֲשֶׁר עַל־הַמִּזְבֵּחַ וַיַּז עַֽל־אַהֲרֹן עַל־בְּגָדָיו וְעַל־בָּנָיו וְעַל־בִּגְדֵי בָנָיו אִתּוֹ וַיְקַדֵּשׁ אֶֽת־אַהֲרֹן אֶת־בְּגָדָיו וְאֶת־בָּנָיו וְאֶת־בִּגְדֵי בָנָיו אִתּֽוֹ׃
31 ੩੧ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਮਾਸ ਨੂੰ ਪਕਾਓ ਅਤੇ ਉਸ ਰੋਟੀ ਨੂੰ ਜੋ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਹੈ, ਉੱਥੇ ਹੀ ਖਾਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਕਿ ਹਾਰੂਨ ਅਤੇ ਉਸ ਦੇ ਪੁੱਤਰ ਉਸ ਨੂੰ ਖਾਣ।
וַיֹּאמֶר מֹשֶׁה אֶל־אַהֲרֹן וְאֶל־בָּנָיו בַּשְּׁלוּ אֶת־הַבָּשָׂר פֶּתַח אֹהֶל מוֹעֵד וְשָׁם תֹּאכְלוּ אֹתוֹ וְאֶת־הַלֶּחֶם אֲשֶׁר בְּסַל הַמִּלֻּאִים כַּאֲשֶׁר צִוֵּיתִי לֵאמֹר אַהֲרֹן וּבָנָיו יֹאכְלֻֽהוּ׃
32 ੩੨ ਅਤੇ ਜੋ ਕੁਝ ਉਸ ਮਾਸ ਅਤੇ ਰੋਟੀ ਵਿੱਚੋਂ ਬਚ ਜਾਵੇ, ਉਸ ਨੂੰ ਤੁਸੀਂ ਅੱਗ ਨਾਲ ਸਾੜ ਦੇਣਾ।
וְהַנּוֹתָר בַּבָּשָׂר וּבַלָּחֶם בָּאֵשׁ תִּשְׂרֹֽפוּ׃
33 ੩੩ ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।
וּמִפֶּתַח אֹהֶל מוֹעֵד לֹא תֵֽצְאוּ שִׁבְעַת יָמִים עַד יוֹם מְלֹאת יְמֵי מִלֻּאֵיכֶם כִּי שִׁבְעַת יָמִים יְמַלֵּא אֶת־יֶדְכֶֽם׃
34 ੩੪ ਜਿਸ ਤਰ੍ਹਾਂ ਅੱਜ ਦੇ ਦਿਨ ਕੀਤਾ ਗਿਆ ਹੈ ਉਸੇ ਤਰ੍ਹਾਂ ਹੀ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਜਿਸ ਨਾਲ ਤੁਹਾਡੇ ਲਈ ਪ੍ਰਾਸਚਿਤ ਹੋਵੇ।
כַּאֲשֶׁר עָשָׂה בַּיּוֹם הַזֶּה צִוָּה יְהוָה לַעֲשֹׂת לְכַפֵּר עֲלֵיכֶֽם׃
35 ੩੫ ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।”
וּפֶתַח אֹהֶל מוֹעֵד תֵּשְׁבוּ יוֹמָם וָלַיְלָה שִׁבְעַת יָמִים וּשְׁמַרְתֶּם אֶת־מִשְׁמֶרֶת יְהוָה וְלֹא תָמוּתוּ כִּי־כֵן צֻוֵּֽיתִי׃
36 ੩੬ ਤਦ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਕੀਤਾ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਹੁਕਮ ਦਿੱਤਾ ਸੀ।
וַיַּעַשׂ אַהֲרֹן וּבָנָיו אֵת כָּל־הַדְּבָרִים אֲשֶׁר־צִוָּה יְהוָה בְּיַד־מֹשֶֽׁה׃

< ਲੇਵੀਆਂ ਦੀ ਪੋਥੀ 8 >