< ਲੂਕਾ 17 >

1 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
耶稣又对门徒说:“绊倒人的事是免不了的;但那绊倒人的有祸了。
2 ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।
就是把磨石拴在这人的颈项上,丢在海里,还强如他把这小子里的一个绊倒了。
3 ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।
你们要谨慎!若是你的弟兄得罪你,就劝戒他;他若懊悔,就饶恕他。
4 ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
倘若他一天七次得罪你,又七次回转,说:‘我懊悔了’,你总要饶恕他。”
5 ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ।
使徒对主说:“求主加增我们的信心。”
6 ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
主说:“你们若有信心像一粒芥菜种,就是对这棵桑树说:‘你要拔起根来,栽在海里’,它也必听从你们。
7 ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?
你们谁有仆人耕地或是放羊,从田里回来,就对他说:‘你快来坐下吃饭’呢?
8 ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?
岂不对他说:‘你给我预备晚饭,束上带子伺候我,等我吃喝完了,你才可以吃喝’吗?
9 ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ?
仆人照所吩咐的去做,主人还谢谢他吗?
10 ੧੦ ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।
这样,你们做完了一切所吩咐的,只当说:‘我们是无用的仆人,所做的本是我们应分做的。’”
11 ੧੧ ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
耶稣往耶路撒冷去,经过撒马利亚和加利利。
12 ੧੨ ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।
进入一个村子,有十个长大麻风的,迎面而来,远远地站着,
13 ੧੩ ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!
高声说:“耶稣,夫子,可怜我们吧!”
14 ੧੪ ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
耶稣看见,就对他们说:“你们去把身体给祭司察看。”他们去的时候就洁净了。
15 ੧੫ ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
内中有一个见自己已经好了,就回来大声归荣耀与 神,
16 ੧੬ ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
又俯伏在耶稣脚前感谢他;这人是撒马利亚人。
17 ੧੭ ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ?
耶稣说:“洁净了的不是十个人吗?那九个在哪里呢?
18 ੧੮ ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ?
除了这外族人,再没有别人回来归荣耀与 神吗?”
19 ੧੯ ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
就对那人说:“起来,走吧!你的信救了你了。”
20 ੨੦ ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।
法利赛人问:“神的国几时来到?”耶稣回答说:“神的国来到不是眼所能见的。
21 ੨੧ ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।
人也不得说:‘看哪,在这里!看哪,在那里!’因为 神的国就在你们心里。”
22 ੨੨ ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।
他又对门徒说:“日子将到,你们巴不得看见人子的一个日子,却不得看见。
23 ੨੩ ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।
人将要对你们说:‘看哪,在那里!看哪,在这里!’你们不要出去,也不要跟随他们!
24 ੨੪ ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।
因为人子在他降临的日子,好像闪电从天这边一闪直照到天那边。
25 ੨੫ ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।
只是他必须先受许多苦,又被这世代弃绝。
26 ੨੬ ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
挪亚的日子怎样,人子的日子也要怎样。
27 ੨੭ ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।
那时候的人又吃又喝,又娶又嫁,到挪亚进方舟的那日,洪水就来,把他们全都灭了。
28 ੨੮ ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
又好像罗得的日子;人又吃又喝,又买又卖,又耕种又盖造。
29 ੨੯ ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ।
到罗得出所多玛的那日,就有火与硫磺从天上降下来,把他们全都灭了。
30 ੩੦ ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ।
人子显现的日子也要这样。
31 ੩੧ ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।
当那日,人在房上,器具在屋里,不要下来拿;人在田里,也不要回家。
32 ੩੨ ਲੂਤ ਦੀ ਪਤਨੀ ਨੂੰ ਯਾਦ ਰੱਖੋ।
你们要回想罗得的妻子。
33 ੩੩ ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।
凡想要保全生命的,必丧掉生命;凡丧掉生命的,必救活生命。
34 ੩੪ ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
我对你们说,当那一夜,两个人在一个床上,要取去一个,撇下一个。
35 ੩੫ ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।
两个女人一同推磨,要取去一个,撇下一个。”
36 ੩੬ ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
37 ੩੭ ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।
门徒说:“主啊,在哪里有这事呢?”耶稣说:“尸首在哪里,鹰也必聚在那里。”

< ਲੂਕਾ 17 >