< ਲੂਕਾ 19 >

1 ਯਿਸੂ ਯਰੀਹੋ ਦੇ ਵਿੱਚੋਂ ਦੀ ਨਿੱਕਲ ਰਿਹਾ ਸੀ।
ئینجا عیسا چووە ناو ئەریحا و پێیدا تێدەپەڕی.
2 ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ।
لەوێ کابرایەکی لێبوو بە ناوی زەکا، دەوڵەمەند و گەورەی باجگران بوو.
3 ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ।
دەیویست ببینێت عیسا کێیە، بەڵام لەبەر خەڵکەکە نەیدەتوانی، چونکە کورتەباڵا بوو.
4 ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ।
ڕایکرد و سەرکەوتە سەر دار هەنجیرێک تاکو بیبینێت، چونکە عیسا بەوێدا تێدەپەڕی.
5 ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ।
کە عیسا گەیشتە شوێنەکە، چاوی هەڵبڕی و پێی فەرموو: «زەکا، خێرا وەرە خوارەوە، چونکە دەبێت ئەمڕۆ لە ماڵی تۆ بمێنمەوە.»
6 ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ।
جا خێرا هاتە خوارەوە و بە خۆشییەوە پێشوازی لێکرد.
7 ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ।
هەموو بینییان و دەستیان کرد بە بۆڵەبۆڵکردن و گوتیان: «چووە بووەتە میوانی گوناهبارێک.»
8 ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ।
بەڵام زەکا ڕاوەستا و بە مەسیحی خاوەن شکۆی گوت: «گەورەم، ئەوەتا نیوەی سامانەکەم دەدەمە هەژاران و ئەگەر بە هەر شێوەیەک فێڵم لە کەسێک کردبێت، چوارقاتی دەدەمەوە.»
9 ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।
عیساش پێی فەرموو: «ئەمڕۆ ڕزگاری بۆ ئەم ماڵە هات، لەبەر ئەوەی ئەویش کوڕی ئیبراهیمە،
10 ੧੦ ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।
چونکە کوڕی مرۆڤ هاتووە بەدوای لەناوچواندا بگەڕێت و ڕزگاریان بکات.»
11 ੧੧ ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ।
کاتێک خەڵکەکە گوێیان لەمانە دەگرت، درێژەی پێدا و نموونەیەکی هێنایەوە، چونکە لە ئۆرشەلیم نزیک بوو و وایان دەزانی کە پاشایەتی خودا خەریکە دەردەکەوێت.
12 ੧੨ ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ।
ئینجا فەرمووی: «پیاوماقوڵێک بۆ وڵاتێکی دوور ڕۆیشت، تاوەکو شانشینێک بۆ خۆی وەربگرێت و بێتەوە.
13 ੧੩ ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ।
دە لە کۆیلەکانی خۆی بانگکرد و دە کیسە زیوی پێدان و پێی گوتن، هەتا دێمەوە بازرگانی بکەن.
14 ੧੪ ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ।
«بەڵام دانیشتووانی ناوچەکە ڕقیان لێی بوو، شاندێکیان بەدوایدا نارد و گوتیان:”نامانەوێت ئەمە پاشایەتیمان بکات.“
15 ੧੫ ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।
«ئەوە بوو کە گەڕایەوە پاشایەتییەکەی وەرگرتبوو، فەرمانی دا ئەو کۆیلانەی زیوەکەی پێدابوون بانگ بکرێنە لای، تاکو بزانێت چییان لە بازرگانی قازانج کردووە.
16 ੧੬ ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
«یەکەمیان هات و گوتی:”گەورەم، کیسە زیوەکەت دە کیسە زیوی قازانج کردووە.“
17 ੧੭ ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।
«ئەویش پێی گوت:”ئافەرین کۆیلەی چاک، چونکە لە کەمترین شت دەستپاک بوویت، ببە بە فەرمانڕەوای دە شار.“
18 ੧੮ ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
«دووەمیان هات و گوتی:”گەورەم، کیسە زیوەکەت پێنج کیسە زیوی قازانج کردووە.“
19 ੧੯ ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ।
«بەمەشیانی گوت:”تۆش ببە بە فەرمانڕەوای پێنج شار.“
20 ੨੦ ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ।
«ئەوی دیکە هات و گوتی:”گەورەم ئەوەتا کیسە زیوەکەت، لە دەستەسڕێک پێچابوومەوە و هەڵمگرتبوو.
21 ੨੧ ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ।
لە ڕاستیدا لێت ترسام، لەبەر ئەوەی پیاوێکی دڵڕەقیت، ئەوەی داتنەناوە دەیبەیت و ئەوەی نەتچاندووە دروێنەی دەکەیت.“
22 ੨੨ ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।
«ئەویش پێی گوت:”ئەی کۆیلەی بەدکار، بە زارت تاوانبارت دەکەم، کە دەتزانی پیاوێکی دڵڕەقم، ئەوەی دامنەناوە دەیبەم و ئەوەی نەمچاندووە دروێنەی دەکەم،
23 ੨੩ ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ?
ئیتر بۆچی زیوەکەمت لە بانک دانەنا، کاتێک دەهاتمەوە لەگەڵ سوودەکەی وەرمدەگرتەوە؟“
24 ੨੪ ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ।
«بەوانەی گوت کە لەوێ ڕاوەستابوون:”کیسە زیوەکەی لێ بسەننەوە و بیدەنە ئەوەی دە کیسە زیوەکەی پێیە.“
25 ੨੫ ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ।
«ئەوانیش پێیان گوت:”گەورەم، دە کیسە زیوی هەیە!“
26 ੨੬ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ।
«وەڵامی دایەوە:”پێتان دەڵێم: ئەوەی هەیەتی پێی دەدرێت، بەڵام ئەوەی نییەتی، تەنانەت ئەوەی هەشیەتی لێی دەسەنرێتەوە.
27 ੨੭ ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!
دوژمنانیشم، ئەوانەی نەیاندەویست پاشایەتییان بکەم، بیانهێننە ئێرە و لەبەردەمم بیانکوژن.“»
28 ੨੮ ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।
دوای ئەوەی عیسا ئەمەی فەرموو، لە پێشەوە ڕۆیشت و بەرەو ئۆرشەلیم سەرکەوت.
29 ੨੯ ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ
کاتێک لە گوندی بێت‌فاجی و بێت‌عەنیا نزیک بووەوە، کە لەلای ئەو کێوەی کە کێوی زەیتوونی پێ دەگوترێت، دووان لە قوتابییەکانی نارد و
30 ੩੦ ਕਿ ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ।
فەرمووی: «بڕۆنە ئەو گوندەی بەرامبەرتان، کە دەچنە ناوی، دەبینن جاشکێک بەستراوەتەوە هەتا ئێستا کەس سواری نەبووە، بیکەنەوە و بیهێنن.
31 ੩੧ ਅਤੇ ਜੇ ਕੋਈ ਤੁਹਾਨੂੰ ਪੁੱਛੇ ਕਿ ਤੁਸੀਂ ਇਸ ਨੂੰ ਕਿਉਂ ਖੋਲ੍ਹਦੇ ਹੋ? ਤਾਂ ਇਹ ਆਖਣਾ ਜੋ ਪ੍ਰਭੂ ਨੂੰ ਇਸ ਦੀ ਲੋੜ ਹੈ।
ئەگەر یەکێک پرسیاری لێکردن:”بۆچی دەیکەنەوە؟“لە وەڵامدا بڵێن:”گەورەمان پێویستی پێیەتی.“»
32 ੩੨ ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।
دوو قوتابییەکە چوون و چی پێ گوتبوون بینییان.
33 ੩੩ ਅਤੇ ਜਦ ਉਸ ਗਧੀ ਦੇ ਬੱਚੇ ਨੂੰ ਖੋਲ੍ਹਦੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋ?
کاتێک جاشکەکەیان دەکردەوە، خاوەنەکانی لێیان پرسین: «بۆچی جاشکەکە دەکەنەوە؟»
34 ੩੪ ਫੇਰ ਉਨ੍ਹਾਂ ਨੇ ਉੱਤਰ ਦਿੱਤਾ ਕਿ ਪ੍ਰਭੂ ਨੂੰ ਇਸ ਦੀ ਲੋੜ ਹੈ।
گوتیان: «گەورەمان پێویستی پێیەتی.»
35 ੩੫ ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।
ئینجا بۆ عیسایان هێنا و کەواکانیان خستە سەر جاشکەکە و عیسایان سواری کرد.
36 ੩੬ ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ।
کاتێک بەڕێوە بوو، خەڵک کەواکانیان لەسەر ڕێگا ڕادەخست.
37 ੩੭ ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
لە لێژاییەکەی کێوی زەیتوون نزیک بووەوە، سەرجەم قوتابییەکان بە شادی و بە دەنگی بەرز دەستیان بە ستایشکردنی خودا کرد، بۆ هەموو ئەو پەرجووانەی بینییان، دەیانگوت:
38 ੩੮ ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!
«[پیرۆزە ئەو پاشایەی بە ناوی یەزدانەوە دێت!]» «ئاشتی لە ئاسمان و شکۆ بۆ خودا لە بەرزایی!»
39 ੩੯ ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ!
هەندێک فەریسی نێو خەڵکەکە، بە عیسایان گوت: «مامۆستا، قوتابییەکانت سەرزەنشت بکە.»
40 ੪੦ ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ!
وەڵامی دایەوە: «پێتان دەڵێم: ئەگەر ئەوانە بێدەنگ بن، بەردەکان هاوار دەکەن.»
41 ੪੧ ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
کاتێک لە ئۆرشەلیم نزیک بووەوە و شارەکەی بینی، بۆی گریا،
42 ੪੨ ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ।
فەرمووی: «خۆزگە بتزانیایە، تەنانەت تۆش، لەم ڕۆژەدا چ شتێک بۆت مایەی ئاشتییە! بەڵام ئێستا لەبەرچاوت شاراوەیە.
43 ੪੩ ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,
ڕۆژانێکت بەسەردێت، کە دوژمنانت سەنگەرت لێ دەگرن، ئابڵوقەت دەدەن و لە هەموو لایەکەوە دەورت دەگرن.
44 ੪੪ ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।
خۆت و منداڵەکانت لەناو شووراکانت لەگەڵ زەوی تەخت دەکرێن. بەردت بەسەر بەردەوە ناهێڵن، چونکە کاتی هاتنی پەروەردگارت نەزانی.»
45 ੪੫ ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ।
کاتێک عیسا چووە ناو حەوشەکانی پەرستگا، دەستی بە دەرکردنی فرۆشیاران کرد.
46 ੪੬ ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ।
پێی فەرموون: «نووسراوە: [ماڵەکەم ماڵی نوێژە،] کەچی ئێوە کردووتانە بە [ئەشکەوتی دزان!]»
47 ੪੭ ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ।
ڕۆژانە لە پەرستگا خەڵکی فێردەکرد، کاهینانی باڵا و مامۆستایانی تەورات و ڕابەرانی گەل هەوڵیان دەدا لەناوی ببەن.
48 ੪੮ ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।
بەڵام هیچیان بۆ ئەنجامدانی نەدەدۆزییەوە، چونکە هەموو گەل بە پەرۆشەوە گوێیان لێ دەگرت.

< ਲੂਕਾ 19 >