< ਲੂਕਾ 21 >

1 ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ।
Поглянувши ж добачив, як кидали дари свої в скарбону заможні.
2 ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ।
Побачив же й одну вдовицю вбогу, що кидала туди дві лепти.
3 ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ।
І рече: Правдиво глаголю вам, що вдовиця вбога ся більш усїх укинула:
4 ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।
всі бо ті з достатку свого кидали у дари Божі, ся ж з недостатку свого увесь прожиток свій, що мала, вкинула.
5 ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ।
І як деякі говорили про церкву, що каміннєм красним та посьвятами украшена, рече:
6 ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।
Із сього, що бачите, прийдуть днї, в котрі не зоставить ся камінь на камені, щоб не зруйновано.
7 ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?
Питали ж Його, кажучи: Учителю, коли ж се буде? й що за ознака коли се мав стати ся?
8 ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।
Він же рече: Гледїть, щоб не була введені; многі бо прийдуть в імя моє, кажучи: Що се я. А час приближив ся; не йдіть же за вами.
9 ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”
Яв же почуєте про войни та ворохобнї, не полохайтесь; мусить бо перш се статись; тільки ж не зараз конець.
10 ੧੦ ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।
Тодї рече їм: Устане нарід на нарід і царство на царство,
11 ੧੧ ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।
і трус великий по місцях, і голоднеча, й помір буде, й страхи, й о-внаки з неба великі будуть.
12 ੧੨ ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।
Та перш того всього наложать на вас руки свої і гонити муть, видаючи в школи й темницї, і водячи перед царі та ігемони задля імя мого.
13 ੧੩ ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।
І станеть ж воно вам на сьвідкуваннє.
14 ੧੪ ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।
Постановіть же в серцях, ваших наперед, не готовитись відказувати:
15 ੧੫ ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।
я бо дам вам уста й премудрість, котрій не здолїють противитись, анї встояти усї противники ваші.
16 ੧੬ ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।
Будете ж видавані й від родителїв, і братів, і родини, й приятелїв; і вбивати муть деяких з вас.
17 ੧੭ ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।
І будете ненавиджені від усіх задля імя мого.
18 ੧੮ ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ
Та й волосина з голови вашої не загине.
19 ੧੯ ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
У терпінню вашому осягнїть душі ваші.
20 ੨੦ ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।
Як же побачите, що обгорнуто таборами Єрусалим, тоді знайте, що наближило ся спустїннє його.
21 ੨੧ ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ।
Тодї, хто в Юдеї, нехай біжять у гори; а хто в середині в йому, нехай виходять; а ті, що по селах, нехай не ввіходять у него.
22 ੨੨ ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।
Бо се днї мести, щоб справдилось усе написане.
23 ੨੩ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।
Горе ж важким і годуючим у ті днї! буде бо біда велика на землі, і гнів на народі сьому.
24 ੨੪ ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।
І поляжуть від гострого меча, й позаймані будуть у полонь до всіх поган; і топтати муть Єрусалим погане, доки сповнять ся часи поган.
25 ੨੫ ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।
І будуть ознаки на сонцї, й місяці, й зорях, а на землї переполох народів у ваколотї; як зареве море та филї.
26 ੨੬ ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
І омертвіють люде від страху та дожидання того, що прийде на все-денну: сили бо небесні захитають ся.
27 ੨੭ ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
І тодї побачять Сина чоловічого йдучого на хмарі з силою і славою великою.
28 ੨੮ ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”
Як же почне се діятись, випростуйтесь і підіймайте голови ваші; бо наближилось викупленнє ваше.
29 ੨੯ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।
І сказав приповість їм: Бачте смоківницю і всякі дерева:
30 ੩੦ ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।
Як розпукутоть ся вже, бачивши самі розумієте, що вже близько лїто.
31 ੩੧ ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।
Так і ви, коли побачите, як се станеть ся, знайте, що близько царство Боже.
32 ੩੨ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
Істино глаголи вам: Ще не перейде рід сей, доки все станеть ся.
33 ੩੩ ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
Небо й земля перейде, слова ж мої не перейдуть.
34 ੩੪ ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!
Остерегайте ся ж, щоб часом не обтягчились ваші серця прожорством та пянством, та журбою життя сього, й щоб несподівано на вас не настиг день той.
35 ੩੫ ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ।
Бо, як сітка, впаде на всіх, що живуть на лицї всієї землі.
36 ੩੬ ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।
Пильнуйте, по всяк час молячись, щоб удостоїли ся втекти від того всього, що має статись, і станути перед Сином чоловічим.
37 ੩੭ ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।
Навчав же днями в церкві, ночами ж виходячи, пробував на горі, званій Оливною.
38 ੩੮ ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ।
Усї ж люде сходились рано до Него в церкву слухати Його.

< ਲੂਕਾ 21 >