< ਲੂਕਾ 22 >

1 ਅਖ਼ਮੀਰੀ ਰੋਟੀ ਦਾ ਤਿਉਹਾਰ ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪੁੱਜਿਆ।
Približavaše se pak praznik prijesnijeh hljebova koji se zove pasha.
2 ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ।
I gledahu glavari sveštenièki i književnici kako bi ga ubili; ali se bojahu naroda.
3 ਤਦ ਸ਼ੈਤਾਨ ਯਹੂਦਾ ਵਿੱਚ ਸਮਾਇਆ, ਜਿਹੜਾ ਇਸਕਰਿਯੋਤੀ ਕਰਕੇ ਅਖਵਾਉਂਦਾ ਹੈ ਅਤੇ ਉਹ ਉਨ੍ਹਾਂ ਬਾਰਾਂ ਰਸੂਲਾਂ ਵਿੱਚੋਂ ਇੱਕ ਸੀ।
A sotona uðe u Judu, koji se zvaše Iskariot, i koji bješe jedan od dvanaestorice.
4 ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ।
I otišavši govori s glavarima sveštenièkijem i sa starješinama kako æe im ga izdati.
5 ਉਹ ਬਹੁਤ ਖੁਸ਼ ਹੋਏ ਅਤੇ ਰੁਪਏ ਦੇਣ ਦਾ ਉਸ ਨਾਲ ਵਾਇਦਾ ਕੀਤਾ।
I oni se obradovaše, i ugovoriše da mu dadu novce.
6 ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜ੍ਹਵਾਏ।
I on se obreèe, i tražaše zgodna vremena da im ga preda tajno od naroda.
7 ਅਖ਼ਮੀਰੀ ਰੋਟੀ ਦਾ ਦਿਨ ਆਇਆ ਜਿਸ ਵਿੱਚ ਪਸਾਹ ਦੇ ਲਈ ਬਲੀਦਾਨ ਕਰਨਾ ਸੀ।
A doðe dan prijesnijeh hljebova u koji trebaše klati pashu;
8 ਅਤੇ ਯਿਸੂ ਨੇ ਪਤਰਸ ਅਤੇ ਯੂਹੰਨਾ ਨੂੰ ਇਹ ਕਹਿ ਕੇ ਭੇਜਿਆ ਕਿ ਜਾ ਕੇ ਸਾਡੇ ਲਈ ਪਸਾਹ ਤਿਆਰ ਕਰੋ ਤਾਂ ਜੋ ਅਸੀਂ ਖਾਈਏ।
I posla Petra i Jovana rekavši: idite ugotovite nam pashu da jedemo.
9 ਉਨ੍ਹਾਂ ਨੇ ਉਸ ਨੂੰ ਪੁੱਛਿਆ, ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤਿਆਰ ਕਰੀਏ?
A oni mu rekoše: gdje hoæeš da ugotovimo?
10 ੧੦ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਜਦ ਤੁਸੀਂ ਸ਼ਹਿਰ ਵਿੱਚ ਵੜੋਂਗੇ ਤਾਂ ਇੱਕ ਆਦਮੀ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਸ ਦੇ ਮਗਰ ਜਾਇਓ।
A on im reèe: eto kad uðete u grad, srešæe vas èovjek koji nosi vodu u krèagu; idite za njim u kuæu u koju on uðe,
11 ੧੧ ਅਤੇ ਘਰ ਦੇ ਮਾਲਕ ਨੂੰ ਆਖਣਾ ਜੋ ਗੁਰੂ ਤੈਨੂੰ ਆਖਦਾ ਹੈ, ਉਸ ਦੇ ਠਹਿਰਣ ਦਾ ਸਥਾਨ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਸਮੇਤ ਪਸਾਹ ਖਾਵਾਂ?
I kažite domaæinu: uèitelj veli: gdje je gostionica gdje æu jesti pashu s uèenicima svojijem?
12 ੧੨ ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਸਜਾਇਆ ਹੋਇਆ ਵਿਖਾਵੇਗਾ। ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।
I on æe vam pokazati veliku sobu prostrtu; ondje ugotovite.
13 ੧੩ ਸੋ ਉਨ੍ਹਾਂ ਜਾ ਕੇ ਜਿਸ ਪ੍ਰਕਾਰ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ, ਉਹੋ ਜਿਹਾ ਵੇਖਿਆ ਅਤੇ ਪਸਾਹ ਤਿਆਰ ਕੀਤਾ।
A oni otidoše i naðoše kao što im kaza; i ugotoviše pashu.
14 ੧੪ ਜਦ ਉਹ ਘੜੀ ਆ ਪਹੁੰਚੀ ਤਾਂ ਯਿਸੂ ਰਸੂਲਾਂ ਨਾਲ ਭੋਜਨ ਖਾਣ ਬੈਠਾ।
I kad doðe èas, sjede za trpezu, i dvanaest apostola s njim.
15 ੧੫ ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਮੇਰੀ ਵੱਡੀ ਇੱਛਾ ਸੀ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ।
I reèe im: vrlo sam željeo da ovu pashu jedem s vama prije nego postradam;
16 ੧੬ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜਦ ਤੱਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ ਮੈਂ ਇਸ ਨੂੰ ਨਾ ਖਾਵਾਂਗਾ।
Jer vam kažem da je otsele neæu jesti dok se ne svrši u carstvu Božijemu.
17 ੧੭ ਉਸ ਨੇ ਪਿਆਲਾ ਲਿਆ ਅਤੇ ਧੰਨਵਾਦ ਕਰ ਕੇ ਆਖਿਆ, ਇਸ ਨੂੰ ਲੈ ਕੇ ਆਪਸ ਵਿੱਚ ਵੰਡ ਲਉ।
I uzevši èašu dade hvalu, i reèe: uzmite je i razdijelite meðu sobom;
18 ੧੮ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਮੈਂ ਦਾਖ਼ਰਸ ਕਦੇ ਨਾ ਪੀਵਾਂਗਾ ਜਦ ਤੱਕ ਪਰਮੇਸ਼ੁਰ ਦਾ ਰਾਜ ਨਾ ਆਵੇ।
Jer vam kažem da neæu piti od roda vinogradskoga dok ne doðe carstvo Božije.
19 ੧੯ ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
I uzevši hljeb dade hvalu, i prelomivši ga dade im govoreæi: ovo je tijelo moje koje se daje za vas; ovo èinite za moj spomen.
20 ੨੦ ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।
A tako i èašu po veèeri, govoreæi: ova je èaša novi zavjet mojom krvi koja se za vas proljeva.
21 ੨੧ ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ।
Ali evo ruka izdajnika mojega sa mnom je na trpezi.
22 ੨੨ ਕਿਉਂ ਜੋ ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ, ਜਿਵੇਂ ਠਹਿਰਾਇਆ ਹੋਇਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਉਹ ਫੜ੍ਹਵਾਇਆ ਜਾਂਦਾ ਹੈ!
I sin èovjeèij dakle ide kao što je ureðeno; ali teško èovjeku onome koji ga izdaje!
23 ੨੩ ਤਦ ਉਹ ਆਪਸ ਵਿੱਚ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਉਹ ਕੌਣ ਹੈ ਜੋ ਇਹ ਕੰਮ ਕਰੇਗਾ।
I oni staše tražiti meðu sobom koji bi dakle od njih bio koji æe to uèiniti.
24 ੨੪ ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ?
A posta i prepiranje meðu njima koji bi se držao meðu njima da je najveæi.
25 ੨੫ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੋ ਮਦਦਗਾਰ ਅਖਵਾਉਂਦੇ ਹਨ।
A on im reèe: carevi narodni vladaju narodom, a koji njim upravljaju, zovu se dobrotvori.
26 ੨੬ ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।
Ali vi nemojte tako; nego koji je najveæi meðu vama neka bude kao najmanji, i koji je starješina neka bude kao sluga.
27 ੨੭ ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।
Jer koji je veæi, koji sjedi za trpezom ili koji služi? Nije li onaj koji sjedi za trpezom? A ja sam meðu vama kao sluga.
28 ੨੮ ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ।
A vi ste oni koji ste se održali sa mnom u mojijem napastima.
29 ੨੯ ਜਿਸ ਤਰ੍ਹਾਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ, ਉਸੇ ਤਰ੍ਹਾਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ।
I ja ostavljam vama carstvo kao što je otac moj meni ostavio:
30 ੩੦ ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
Da jedete i pijete za trpezom mojom u carstvu mojemu, i da sjedite na prijestolima i sudite nad dvanaest koljena Izrailjevijeh.
31 ੩੧ ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ।
Reèe pak Gospod: Simone! Simone! evo vas ište sotona da bi vas èinio kao pšenicu.
32 ੩੨ ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।
A ja se molih za tebe da tvoja vjera ne prestane; i ti kadgod obrativši se utvrdi braæu svoju.
33 ੩੩ ਤਦ ਉਸ ਨੇ ਯਿਸੂ ਨੂੰ ਕਿਹਾ, ਪ੍ਰਭੂ ਜੀ ਮੈਂ ਤੇਰੇ ਨਾਲ ਕੈਦ ਵਿੱਚ ਜਾਣ ਅਤੇ ਮਰਨ ਲਈ ਵੀ ਤਿਆਰ ਹਾਂ।
A on mu reèe: Gospode! s tobom gotov sam i u tamnicu i na smrt iæi.
34 ੩੪ ਤਦ ਯਿਸੂ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ।
A on reèe: kažem ti, Petre! danas neæe zapjevati pijetao dok se triput ne odreèeš da me poznaješ.
35 ੩੫ ਉਸ ਨੇ ਉਨ੍ਹਾਂ ਨੂੰ ਆਖਿਆ, “ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ? ਉਹ ਬੋਲੇ, ਕਿਸੇ ਚੀਜ਼ ਦੀ ਨਹੀਂ।”
I reèe im: kad vas poslah bez kese i bez torbe i bez obuæe, eda vam što nedostade? A oni rekoše: ništa.
36 ੩੬ ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।
A on im reèe: ali sad koji ima kesu neka je uzme, tako i torbu; a koji nema neka proda haljinu svoju i kupi nož.
37 ੩੭ ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ “ਉਹ ਅਪਰਾਧੀਆਂ ਵਿੱਚ ਗਿਣਿਆ ਗਿਆ” ਸੋ ਮੇਰੇ ਹੱਕ ਵਿੱਚ ਉਸ ਦਾ ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੋ ਕੁਝ ਮੇਰੇ ਬਾਰੇ ਹੈ ਸੋ ਉਸ ਨੇ ਪੂਰਾ ਹੋਣਾ ਹੀ ਹੈ।
Jer vam kažem da još i ovo treba na meni da se izvrši što stoji u pismu: i meðu zloèince metnuše ga. Jer što je pisano za mene, svršuje se.
38 ੩੮ ਉਹ ਬੋਲੇ, ਪ੍ਰਭੂ ਜੀ ਵੇਖੋ, ਇੱਥੇ ਦੋ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਬਹੁਤ ਹਨ!
A oni rekoše: Gospode! evo ovdje dva noža. A on im reèe: dosta je.
39 ੩੯ ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ।
I izišavši otide po obièaju na goru Maslinsku; a za njim otidoše uèenici njegovi.
40 ੪੦ ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ।
A kad doðe na mjesto reèe im: molite se Bogu da ne padnete u napast.
41 ੪੧ ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,
I sam otstupi od njih kako se može kamenom dobaciti, i kleknuvši na koljena moljaše se Bogu
42 ੪੨ ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।
Govoreæi: oèe! kad bi htio da proneseš ovu èašu mimo mene! ali ne moja volja nego tvoja da bude.
43 ੪੩ ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ।
A anðeo mu se javi s neba, i krijepi ga.
44 ੪੪ ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ।
I buduæi u borenju, moljaše se bolje; znoj pak njegov bijaše kao kaplje krvi koje kapahu na zemlju.
45 ੪੫ ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ।
I ustavši od molitve doðe k uèenicima svojijem, i naðe ih a oni spavaju od žalosti,
46 ੪੬ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ।
I reèe im: što spavate? ustanite, molite se Bogu da ne padnete u napast.
47 ੪੭ ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।
Dok on pak još govoraše, gle, narod i jedan od dvanaestorice, koji se zvaše Juda, iðaše pred njima, i pristupi k Isusu da ga cjeliva. Jer im ovo bijaše dao znak: koga cjelivam onaj je.
48 ੪੮ ਤਦ ਯਿਸੂ ਨੇ ਉਸ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ?
A Isus mu reèe: Juda! zar cjelivom izdaješ sina èovjeèijega?
49 ੪੯ ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?
A kad oni što bijahu s njim vidješe šta æe biti, rekoše mu: Gospode! da bijemo nožem?
50 ੫੦ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਪ੍ਰਧਾਨ ਜਾਜਕ ਦੇ ਸੇਵਕ ਨੂੰ ਮਾਰ ਕੇ ਉਸ ਦਾ ਸੱਜਾ ਕੰਨ ਵੱਢ ਦਿੱਤਾ।
I udari jedan od njih slugu poglavara sveštenièkoga, i otsijeèe mu desno uho.
51 ੫੧ ਪਰ ਯਿਸੂ ਨੇ ਅੱਗੋਂ ਆਖਿਆ, ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ।
A Isus odgovarajuæi reèe: ostavite to. I dohvativši se do uha njegova iscijeli ga.
52 ੫੨ ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?
A glavarima sveštenièkijem i vojvodama crkvenijem i starješinama koji bijahu došli na nj reèe Isus: zar kao na hajduka iziðoste s noževima i koljem da me uhvatite?
53 ੫੩ ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ।
Svaki dan bio sam s vama u crkvi i ne digoste ruku na mene; ali je sad vaš èas i oblast tame.
54 ੫੪ ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ।
A kad ga uhvatiše, odvedoše ga i uvedoše u dvor poglavara sveštenièkoga. A Petar iðaše za njim izdaleka.
55 ੫੫ ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ।
A kad oni naložiše oganj nasred dvora i sjeðahu zajedno, i Petar sjeðaše meðu njima.
56 ੫੬ ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ।
Vidjevši ga pak jedna sluškinja gdje sjedi kod ognja, i pogledavši na nj reèe: i ovaj bješe s njim.
57 ੫੭ ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਔਰਤ, ਮੈਂ ਉਸ ਨੂੰ ਜਾਣਦਾ ਹੀ ਨਹੀਂ!
A on ga se odreèe govoreæi: ženo! ne poznajem ga.
58 ੫੮ ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ!
I malo zatijem vidje ga drugi i reèe: i ti si od njih. A Petar reèe: èovjeèe! nijesam.
59 ੫੯ ਕੁਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ।
I pošto proðe oko jednoga sahata drugi neko potvrðivaše govoreæi: zaista i ovaj bješe s njim; jer je Galilejac.
60 ੬੦ ਪਰ ਪਤਰਸ ਨੇ ਆਖਿਆ, ਹੇ ਭਾਈ, ਮੈਨੂੰ ਪਤਾ ਨਹੀਂ, ਜੋ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਉਸੇ ਸਮੇਂ ਮੁਰਗੇ ਨੇ ਬਾਂਗ ਦੇ ਦਿੱਤੀ।
A Petar reèe: èovjeèe! ne znam šta govoriš. I odmah dok on još govoraše zapjeva pijetao.
61 ੬੧ ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
I obazrevši se Gospod pogleda na Petra, i Petar se opomenu rijeèi Gospodnje kako mu reèe: prije nego pijetao zapjeva odreæi æeš me se triput.
62 ੬੨ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
I izišavši napolje plaka gorko.
63 ੬੩ ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ।
A ljudi koji držahu Isusa rugahu mu se, i bijahu ga.
64 ੬੪ ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ।
I pokrivši ga bijahu ga po obrazu i pitahu ga govoreæi: proreci ko te udari?
65 ੬੫ ਉਨ੍ਹਾਂ ਨੇ ਕੁਫ਼ਰ ਬਕਦਿਆਂ ਅਤੇ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ।
I druge mnoge hule govorahu na nj.
66 ੬੬ ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ,
I kad svanu, sabraše se starješine narodne i glavari sveštenièki i književnici, i odvedoše ga u svoj sud
67 ੬੭ ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤਾਂ ਤੁਸੀਂ ਕਦੀ ਵਿਸ਼ਵਾਸ ਨਾ ਕਰੋਗੇ।
Govoreæi: jesi li ti Hristos? kaži nam. A on im reèe: ako vam i kažem, neæete vjerovati.
68 ੬੮ ਜੇਕਰ ਮੈਂ ਕੁਝ ਪੁੱਛਾਂ ਤਾਂ ਤੁਸੀਂ ਕਦੀ ਉੱਤਰ ਨਾ ਦਿਓਗੇ।
A ako vas i zapitam, neæete mi odgovoriti, niti æete me pustiti.
69 ੬੯ ਪਰ ਇਸ ਤੋਂ ਬਾਅਦ ਮਨੁੱਖ ਦਾ ਪੁੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।
Otsele æe sin èovjeèij sjediti s desne strane sile Božije.
70 ੭੦ ਤਦ ਉਨ੍ਹਾਂ ਸਭਨਾਂ ਨੇ ਆਖਿਆ, ਭਲਾ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ? ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਹੀ ਕਹਿੰਦੇ ਹੋ, ਮੈਂ ਹਾਂ।
Svi pak rekoše: ti li si dakle sin Božij? A on im reèe: vi kažete da sam ja.
71 ੭੧ ਤਦ ਉਨ੍ਹਾਂ ਨੇ ਕਿਹਾ, ਹੁਣ ਸਾਨੂੰ ਗਵਾਹੀ ਦੀ ਹੋਰ ਕੀ ਲੋੜ ਹੈ? ਕਿਉਂ ਜੋ ਅਸੀਂ ਆਪ ਉਸ ਦੇ ਮੂੰਹੋਂ ਸੁਣਿਆ ਹੈ।
A oni rekoše: šta nam trebaju više svjedoèanstva? jer sami èusmo iz usta njegovijeh.

< ਲੂਕਾ 22 >