< ਲੂਕਾ 4 >

1 ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ
Ісус же, Духа сьвятого повний, вернувсь од Йордану, і був ведений Духом у пустиню,
2 ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ।
і сорок днїв спокушуваний від диявола. І не їв нічого днїв тих, а як скінчились вони, опісля згододнїв.
3 ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ।
І каже Йому диявол: Коли ти Син Божий, скажи каменеві сьому, щоб став ся хлїбом.
4 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ।
І озвавсь Ісус до него, глаголючи: Писано, що не хлїбом самим житиме чоловік, а кожним словом Божим.
5 ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ,
І вивівши Його диявол на гору високу, показав Йому всї царства вселенної в одну хвилину.
6 ਉਸ ਨੂੰ ਆਖਿਆ, ਮੈਂ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦਾ ਪ੍ਰਤਾਪ ਤੈਨੂੰ ਦਿਆਂਗਾ ਕਿਉਂ ਜੋ ਇਹ ਮੇਰੇ ਵੱਸ ਵਿੱਚ ਕੀਤਾ ਹੋਇਆ ਹੈ ਅਤੇ ਜਿਸ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹਾਂ।
І каже Йому диявол: Тобі дам власть оцю всю і славу їх, бо мені передано, й кому я схочу, дам її.
7 ਇਸ ਲਈ ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਤੇਰਾ ਹੋਵੇਗਾ।
Ти ж коли поклониш ся передо мною, буде твоє все.
8 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।
І, озвавшись до него, рече Ісус: Геть від мене, сатано, писано бо: Кланяти меш ся Господеві Богу твоєму, й Йому одному служити меш.
9 ਤਦ ਸ਼ੈਤਾਨ ਨੇ ਉਸ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕੀਤਾ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦੇ”।
І повів він Його в Єрусалим, і поставив Його на крилї церковньому, й каже Йому: Коли ти Син Божий, кинь ся звідсіля вниз:
10 ੧੦ ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ,
писано бо: Що ангелам своїм накаже про Тебе, оберегати Тебе,
11 ੧੧ ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।
і що на руках підіймуть Тебе, щоб инколи не вдаривсь об каміні, ногою Твоєю.
12 ੧੨ ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
І озвавшись рече йому Ісус: Що сказано: Не будеш спокутувати Господа Бога твого.
13 ੧੩ ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ।
І скінчивши всї спокуси, диявол одійшов од Него до часу.
14 ੧੪ ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ।
І вернувсь Ісус у силї Духа в Галилею; і поголос розійшов ся по всїй околиці про Него,
15 ੧੫ ਅਤੇ ਉਹ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਰਿਹਾ ਅਤੇ ਸਾਰੇ ਉਸ ਦੀ ਵਡਿਆਈ ਕਰਦੇ ਸਨ।
І навчав Він по школах їх, славлений од усіх.
16 ੧੬ ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ।
І прийшов у Назарет, де був зрощений, і прийшов звичаєм своїм, субітнього дня в школу, і став читати.
17 ੧੭ ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ -
І подано Йому книгу Ісаії пророка. І, розгорнувши книгу, знайшов місце, де було написано:
18 ੧੮ ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।
Дух Господень на менї, котрого ради намастив мене; благовістити вбогим післав мене, сцїляти розбитих серцем, проповідувати полонянам визвіл і слїпим прозріннє, випускати замучених на волю,
19 ੧੯ ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ।
проповідувати рік Господень приятний.
20 ੨੦ ਉਸ ਨੇ ਪੁਸਤਕ ਬੰਦ ਕਰ ਕੇ ਸੇਵਕ ਨੂੰ ਦਿੱਤੀ ਅਤੇ ਬੈਠ ਗਿਆ ਅਤੇ ਪ੍ਰਾਰਥਨਾ ਘਰ ਵਿੱਚ ਹਾਜ਼ਰ ਲੋਕਾਂ ਦੀਆਂ ਅੱਖਾਂ ਉਸ ਤੇ ਲੱਗੀਆਂ ਹੋਈਆਂ ਸਨ।
І, згорнувши книгу, віддав слузї, та й сїв. І очі всіх у школї були звернені на Него.
21 ੨੧ ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।
Почав же глаголати до них: Що сьогодні справдилось писаннє се в ушах ваших.
22 ੨੨ ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?
І всї сьвідкували Йому, й дивувались благодатнїми словами, виходячими з уст Його. І казали: Хиба сей не син Йосифів?
23 ੨੩ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜ਼ਰੂਰ ਇਹ ਕਹਾਉਤ ਮੈਨੂੰ ਕਹੋਗੇ ਕਿ ਹੇ ਵੈਦ, ਆਪਣੇ ਆਪ ਨੂੰ ਚੰਗਾ ਕਰ। ਜੋ ਕੁਝ ਅਸੀਂ ਕਫ਼ਰਨਾਹੂਮ ਵਿੱਚ ਹੁੰਦਾ ਸੁਣਿਆ ਹੈ ਐਥੇ ਆਪਣੇ ਦੇਸ ਵਿੱਚ ਵੀ ਕਰ।
І рече до них: Певно скажете менї приповість оцю: Лїкарю, вилїчи себе самого; про що ми чули, що сталось у Капернаумі, зроби й тут у своїй країні.
24 ੨੪ ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ।
Рече ж: Істино глаголю вам: Що нї один пророк не єсть приятен в отчинї своїй.
25 ੨੫ ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।
По правді ж глаголю вам: Багато вдовиць було за днїв Ілиї в Ізраїлї, як зачинилось небо на три роки й шість місяців, і голоднеча велика стала по всїй землі;
26 ੨੬ ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
та й до жодної з них не послано Ілиї, тільки в Сарепту Сидонську до жінки вдовиці.
27 ੨੭ ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।
І багато прокаженних було за Єлисея пророка в Ізраїлї, та й жоден з них не очистивсь, тільки Неєман Сириянин.
28 ੨੮ ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ।
І сповнились усї лютостю в школї, почувши се,
29 ੨੯ ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।
і вставши вигнали Його геть із города, і випровадили Його аж на верх гори, на котрій город їх збудовано, щоб скинути Його.
30 ੩੦ ਪਰ ਉਹ ਉਨ੍ਹਾਂ ਦੇ ਵਿੱਚੋਂ ਦੀ ਲੰਘ ਕੇ ਆਪਣੇ ਰਸਤੇ ਚੱਲਿਆ ਗਿਆ।
Він же, пройшовши серед них, пійшов,
31 ੩੧ ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ।
і прийшов у Капернаум, город Галилейський, і навчав їх по суботам.
32 ੩੨ ਉਹ ਉਸ ਦੇ ਉਪਦੇਸ਼ ਨੂੰ ਸੁਣ ਕੇ ਹੈਰਾਨ ਹੋਏ ਕਿਉਂ ਜੋ ਉਹ ਅਧਿਕਾਰ ਨਾਲ ਬਚਨ ਬੋਲਦਾ ਸੀ।
І дивувались вони наукою Його, бо з властю було слово Його.
33 ੩੩ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
І був у школі чоловїк, маючи духа нечистого, й кричав голосом великим,
34 ੩੪ ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।
кажучи: Остав; що нам і Тобі, Ісусе Назарянине? чи прийшов єси вигубити нас? Я знаю Тебе, хто єси: Сьвятий Божий.
35 ੩੫ ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।
І погрозив йому Ісус, глаголючи: Мовчи й вийди з него. І кинувши ним диявол на середину, вийшов з него, нічого не зашкодивши йому.
36 ੩੬ ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
І обняв страх усіх, і говорили один до одного, кажучи: Що се за слово, що властю і силою повелівав нечистим духам, і виходять?
37 ੩੭ ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ।
І розійшов ся поголос про Него скрізь по всій околицї.
38 ੩੮ ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।
Уставши ж Він із школи, ввійшов у господу Симонову. Тещу ж Симонову схопила пропасниця велика, й благали Його за неї.
39 ੩੯ ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।
І, ставши над нею, погрозив пропасниці, і покинула її; зараз же уставши, послугувала їм.
40 ੪੦ ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
Як же заходило сонце, всї, в кого були недужі на всякі недуги, приводили їх до Него; Він же, на кожного з них руки складаючи, сцїляв їх.
41 ੪੧ ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।
Виходили ж і біси з многих, і кричали, кажучи: Що Ти єси Христос, Син Божий. І грозячи, не давав їм говорити, бо вони знали, що Він Христос.
42 ੪੨ ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ।
Як же настав день, вийшовши пійшов у пусте місце; й люде шукали Його, й прийшли до Него, й вдержували Його, щоб не йшов від них.
43 ੪੩ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਮੇਰੇ ਲਈ ਜ਼ਰੂਰੀ ਹੈ ਜੋ ਹੋਰ ਸ਼ਹਿਰਾਂ ਵਿੱਚ ਵੀ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਾਂ। ਕਿਉਂਕਿ ਮੈਂ ਇਸ ਲਈ ਹੀ ਭੇਜਿਆ ਗਿਆ ਹਾਂ।
Він же рече до них: Що й иншим городям благовістити менї треба царство Боже; бо на се я посланий.
44 ੪੪ ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।
і проповідував по школах галилейських.

< ਲੂਕਾ 4 >