< ਮਲਾਕੀ 2 >

1 ਹੁਣ ਹੇ ਜਾਜਕੋ, ਤੁਹਾਡੇ ਲਈ ਇਹ ਹੁਕਮ ਹੈ
И тако сада вама је ова заповест, свештеници.
2 ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ।
Ако не послушате и не ставите у срце да дате славу имену мом, вели Господ над војскама, тада ћу пустити на вас проклетство и проклећу благослове ваше; и проклех их, јер не стављате у срце.
3 ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ।
Ево ја ћу вам покварити усев, и бацићу вам балегу у лице, балегу празника ваших, да вас однесе са собом.
4 ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਸੀ, ਕਿ ਮੇਰਾ ਨੇਮ ਲੇਵੀ ਵੰਸ਼ ਦੇ ਜਾਜਕਾਂ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ।
И познаћете да сам ја вама послао ову заповест да би био мој завет с Левијем, вели Господ над војскама.
5 ਉਸ ਦੇ ਨਾਲ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਦਾ ਸੀ, ਮੈਂ ਉਸ ਨੂੰ ਇਹ ਦਿੱਤਾ ਕਿ ਉਹ ਡਰਦਾ ਰਹੇ। ਉਹ ਮੇਰੇ ਕੋਲੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈਅ ਖਾਂਦਾ ਰਿਹਾ।
Завет мој за живот и мир беше с њим, и дадох му то за страх, јер ме се бојаше и имена се мог страшаше.
6 ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ।
Закон истинити беше у устима његовим, и безакоње се не нађе на уснама његовим; у миру и право иде са мном и многе одврати од безакоња.
7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ।
Јер усне свештеникове треба да чувају знање и закон да се тражи из његових уста, јер је анђео Господа над војскама.
8 ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ।
Али ви зађосте с пута, и учинисте те се многи спотакоше о закон, покваристе завет Левијев, вели Господ над војскама.
9 ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।
Зато и ја вас учиних презреним и поништеним у свега народа, као што се ви не држите мојих путева и у закону гледате ко је ко.
10 ੧੦ ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪੁਰਖਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ?
Није ли нам свима један Отац? Није ли нас један Бог створио? Зашто неверу чинимо један другом скврнећи завет отаца својих?
11 ੧੧ ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਤੇ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ।
Јуда чини неверу, и гад се чини у Израиљу и у Јерусалиму; јер скврни Јуда светињу Господњу, коју би му ваљало љубити, женећи се кћерју туђег бога.
12 ੧੨ ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਰਹੇ, ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ!
Господ ће истребити из шатора Јаковљевих човека који чини тако, који стражи и који одговара, и који приноси принос Господу над војскама.
13 ੧੩ ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ।
Још и ово чините: покривате сузама олтар Господњи, плачем и уздасима; зато не гледа више на принос, нити Му је драго примити шта из ваших руку.
14 ੧੪ ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ।
А ви говорите: Зашто? Зато што је Господ сведок између тебе и жене младости твоје, којој ти чиниш неверу, а она ти је другарица и жена, с којом си у вери.
15 ੧੫ ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ
Јер није ли учинио једно, ако и имаше још више духа? А зашто једно? Да тражи семе Божије; зато чувајте дух свој, и жени младости своје не чините неверу.
16 ੧੬ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।
Јер Господ Бог Израиљев вели да мрзи на пуштање, јер такав покрива насиље плаштем својим, говори Господ над војскама; зато чувајте дух свој да не чините неверу.
17 ੧੭ ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ?
Досађујете Господу речима својим, и говорите: У чем Му досађујемо? У том што говорите: Ко год чини зло, по вољи је Господу, и такви су Му мили; или: Где је Бог који суди?

< ਮਲਾਕੀ 2 >