< ਮਲਾਕੀ 4 >

1 ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ।
Яко се, день грядет горящь яко пещь и попалит я, и будут вси иноплеменницы и вси творящии беззаконная яко стеблие: и возжжет я день Господень грядый, глаголет Господь Вседержитель, и не останется от них корень ниже ветвь.
2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
И возсияет вам боящымся имене Моего Солнце правды и изцеление в крилех Его: и изыдете и взыграете, якоже телцы от уз разрешени:
3 ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
и поперете беззаконники, и будут пепел под ногами вашими в день, в оньже Аз сотворю, глаголет Господь Вседержитель.
4 ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਉਨ੍ਹਾਂ ਬਿਧੀਆਂ ਅਤੇ ਨਿਆਂਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ।
Помяните закон Моисеа раба Моего, якоже повелех ему в Хориве ко всему Израилю повеления и оправдания.
5 ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ
И се, Аз послю вам Илию Фесвитянина, прежде пришествия дне Господня великаго и просвещеннаго,
6 ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆਨਾਸ ਕਰਾਂ!
иже устроит сердце отца к сыну и сердце человека ко искреннему его, да не пришед поражу землю в конец.

< ਮਲਾਕੀ 4 >