< ਮਰਕੁਸ 10 >

1 ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
et inde exsurgens venit in fines Iudaeae ultra Iordanen et conveniunt iterum turbae ad eum et sicut consueverat iterum docebat illos
2 ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ?
et accedentes Pharisaei interrogabant eum si licet viro uxorem dimittere temptantes eum
3 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ?
at ille respondens dixit eis quid vobis praecepit Moses
4 ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ।
qui dixerunt Moses permisit libellum repudii scribere et dimittere
5 ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ।
quibus respondens Iesus ait ad duritiam cordis vestri scripsit vobis praeceptum istud
6 ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ।
ab initio autem creaturae masculum et feminam fecit eos Deus
7 ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
propter hoc relinquet homo patrem suum et matrem et adherebit ad uxorem suam
8 ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ।
et erunt duo in carne una itaque iam non sunt duo sed una caro
9 ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
quod ergo Deus iunxit homo non separet
10 ੧੦ ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ।
et in domo iterum discipuli eius de eodem interrogaverunt eum
11 ੧੧ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ।
et dicit illis quicumque dimiserit uxorem suam et aliam duxerit adulterium committit super eam
12 ੧੨ ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।
et si uxor dimiserit virum suum et alii nupserit moechatur
13 ੧੩ ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।
et offerebant illi parvulos ut tangeret illos discipuli autem comminabantur offerentibus
14 ੧੪ ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।
quos cum videret Iesus indigne tulit et ait illis sinite parvulos venire ad me et ne prohibueritis eos talium est enim regnum Dei
15 ੧੫ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
amen dico vobis quisque non receperit regnum Dei velut parvulus non intrabit in illud
16 ੧੬ ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।
et conplexans eos et inponens manus super illos benedicebat eos
17 ੧੭ ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios g166)
et cum egressus esset in viam procurrens quidam genu flexo ante eum rogabat eum magister bone quid faciam ut vitam aeternam percipiam (aiōnios g166)
18 ੧੮ ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ।
Iesus autem dixit ei quid me dicis bonum nemo bonus nisi unus Deus
19 ੧੯ ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
praecepta nosti ne adulteres ne occidas ne fureris ne falsum testimonium dixeris ne fraudem feceris honora patrem tuum et matrem
20 ੨੦ ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ।
et ille respondens ait illi magister omnia haec conservavi a iuventute mea
21 ੨੧ ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।
Iesus autem intuitus eum dilexit eum et dixit illi unum tibi deest vade quaecumque habes vende et da pauperibus et habebis thesaurum in caelo et veni sequere me
22 ੨੨ ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ।
qui contristatus in verbo abiit maerens erat enim habens possessiones multas
23 ੨੩ ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!
et circumspiciens Iesus ait discipulis suis quam difficile qui pecunias habent in regnum Dei introibunt
24 ੨੪ ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ!
discipuli autem obstupescebant in verbis eius at Iesus rursus respondens ait illis filioli quam difficile est confidentes in pecuniis regnum Dei introire
25 ੨੫ ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।
facilius est camelum per foramen acus transire quam divitem intrare in regnum Dei
26 ੨੬ ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
qui magis admirabantur dicentes ad semet ipsos et quis potest salvus fieri
27 ੨੭ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
et intuens illos Iesus ait apud homines inpossibile est sed non apud Deum omnia enim possibilia sunt apud Deum
28 ੨੮ ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।
coepit Petrus ei dicere ecce nos dimisimus omnia et secuti sumus te
29 ੨੯ ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ।
respondens Iesus ait amen dico vobis nemo est qui reliquerit domum aut fratres aut sorores aut matrem aut patrem aut filios aut agros propter me et propter evangelium
30 ੩੦ ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ। (aiōn g165, aiōnios g166)
qui non accipiat centies tantum nunc in tempore hoc domos et fratres et sorores et matres et filios et agros cum persecutionibus et in saeculo futuro vitam aeternam (aiōn g165, aiōnios g166)
31 ੩੧ ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।
multi autem erunt primi novissimi et novissimi primi
32 ੩੨ ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।
erant autem in via ascendentes in Hierosolyma et praecedebat illos Iesus et stupebant et sequentes timebant et adsumens iterum duodecim coepit illis dicere quae essent ei ventura
33 ੩੩ ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
quia ecce ascendimus in Hierosolyma et Filius hominis tradetur principibus sacerdotum et scribis et senioribus et damnabunt eum morti et tradent eum gentibus
34 ੩੪ ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।
et inludent ei et conspuent eum et flagellabunt eum et interficient eum et tertia die resurget
35 ੩੫ ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।
et accedunt ad illum Iacobus et Iohannes filii Zebedaei dicentes magister volumus ut quodcumque petierimus facias nobis
36 ੩੬ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
at ille dixit eis quid vultis ut faciam vobis
37 ੩੭ ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।
et dixerunt da nobis ut unus ad dexteram tuam et alius ad sinistram tuam sedeamus in gloria tua
38 ੩੮ ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?
Iesus autem ait eis nescitis quid petatis potestis bibere calicem quem ego bibo aut baptismum quo ego baptizor baptizari
39 ੩੯ ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।
at illi dixerunt ei possumus Iesus autem ait eis calicem quidem quem ego bibo bibetis et baptismum quo ego baptizor baptizabimini
40 ੪੦ ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ।
sedere autem ad dexteram meam vel ad sinistram non est meum dare sed quibus paratum est
41 ੪੧ ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ।
et audientes decem coeperunt indignari de Iacobo et Iohanne
42 ੪੨ ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।
Iesus autem vocans eos ait illis scitis quia hii qui videntur principari gentibus dominantur eis et principes eorum potestatem habent ipsorum
43 ੪੩ ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ।
non ita est autem in vobis sed quicumque voluerit fieri maior erit vester minister
44 ੪੪ ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ।
et quicumque voluerit in vobis primus esse erit omnium servus
45 ੪੫ ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
nam et Filius hominis non venit ut ministraretur ei sed ut ministraret et daret animam suam redemptionem pro multis
46 ੪੬ ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।
et veniunt Hierichum et proficiscente eo de Hiericho et discipulis eius et plurima multitudine filius Timei Bartimeus caecus sedebat iuxta viam mendicans
47 ੪੭ ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ!
qui cum audisset quia Iesus Nazarenus est coepit clamare et dicere Fili David Iesu miserere mei
48 ੪੮ ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ!
et comminabantur illi multi ut taceret at ille multo magis clamabat Fili David miserere mei
49 ੪੯ ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।
et stans Iesus praecepit illum vocari et vocant caecum dicentes ei animaequior esto surge vocat te
50 ੫੦ ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ।
qui proiecto vestimento suo exiliens venit ad eum
51 ੫੧ ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ!
et respondens illi Iesus dixit quid vis tibi faciam caecus autem dixit ei rabboni ut videam
52 ੫੨ ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।
Iesus autem ait illi vade fides tua te salvum fecit et confestim vidit et sequebatur eum in via

< ਮਰਕੁਸ 10 >