< ਮਰਕੁਸ 14 >

1 ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?
Yabi siku ya nyaibele bai baada ya lisiku ya Pasaka ni mikate yangayeyelwa nzaso. Makuhani akolo ni baandishi bai kabapala namna ya kum'boywa Yesu kwa hila ni kum'bulaga.
2 ਪਰ ਉਨ੍ਹਾਂ ਨੇ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋਵੇ।
Kwa kuwa bakoiye, “wakati gono kwa wa sikukuu, bandu kana baise kutenda gasia”.
3 ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।
Palyo Yesu abi Bethaia kaasake Simoni mkoma, kayenda pameza, nnwawa yumo kaisa ni chupa ya marashi ya nardo ya pwela ngolo muno, katula ni kuyitiya kumutwe wake.
4 ਤਦ ਕਈਆਂ ਨੇ ਆਪਣੇ ਮਨ ਵਿੱਚ ਖਿਝ ਕੇ ਆਖਿਆ ਜੋ ਇਸ ਅਤਰ ਦਾ ਇਹ ਨੁਕਸਾਨ ਕਿਉਂ ਕੀਤਾ ਗਿਆ?
Pai benge bakasilike, bate kokeyana bene kwa bene kabakoya”sa upotevu gono?
5 ਕਿਉਂਕਿ ਇਹ ਅਤਰ ਤਿੰਨ ਸੋ ਦਿਨ ਦੀ ਮਜ਼ਦੂਰੀ ਦੀ ਕੀਮਤ ਤੋਂ (ਤਿੰਨ ਸੋ ਦੀਨਾਰ) ਵੀ ਵੱਧ ਨੂੰ ਵੇਚ ਕੇ ਕੰਗਾਲਾਂ ਨੂੰ ਵੰਡਿਆ ਜਾ ਸਕਦਾ ਸੀ, ਸੋ ਉਹ ਉਸ ਔਰਤ ਨੂੰ ਝਿੜਕਣ ਲੱਗੇ।
Manukato gano gabi kusulusa zaidi ya dinari mia tatu kabapaywa akeba.”Nibembe kabankoya.
6 ਪਰ ਯਿਸੂ ਨੇ ਆਖਿਆ, ਇਸ ਨੂੰ ਛੱਡ ਦਿਓ, ਕਿਉਂ ਇਸ ਨੂੰ ਸਤਾਉਂਦੇ ਹੋ? ਉਸ ਨੇ ਤਾਂ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
Yesu kakoya 'Nnekaye yika yake. Munkundiya kele masaka? Alei kilebe kinoke kwangu.
7 ਕਿਉਂ ਜੋ ਕੰਗਾਲ ਤਾਂ ਸਦਾ ਤੁਹਾਡੇ ਨਾਲ ਰਹਿੰਦੇ ਹਨ, ਅਤੇ ਤੁਸੀਂ ਜਦੋਂ ਚਾਹੋ ਉਦੋਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।
Kila lisiku akeba m'binabo, muda wowote wa mana mupenda kuatendya ganoike atendyaye. Lakini muba kwa minee muda wote.
8 ਜੋ ਉਹ ਕਰ ਸਕਦੀ ਸੀ ਉਸ ਨੇ ਕੀਤਾ। ਉਸ ਨੇ ਪਹਿਲਾਂ ਹੀ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਲਈ ਅਤਰ ਮਲਿਆ।
Atei sa akiwesike aipakiye yega yango mauta kwaajili ya masiko.
9 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।
Kweli niabakiya, kila pandu injili apo ihubiriwa Dunia nzima, sa akitei nnwawa yono salongelwa kwa ukombokeyo wake.
10 ੧੦ ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।
Yuda Iskariote, yomo kati ya balyo komi ni ibele ayei kwa makuhani akolo ili apa kuapaya.
11 ੧੧ ਅਤੇ ਉਹ ਇਹ ਸੁਣ ਕੇ ਅਨੰਦ ਹੋਏ ਅਤੇ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰ੍ਹਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।
Akuhani akolo palyo bayowine iyeyo, bate pulai ni kuahidi kumpaya pwela. Katumbua kupala nafasi ya kumkabidhi kwabe.
12 ੧੨ ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
lisiku ya kwanza ya mkate wanga yeyelwa nzaso palyo bapiiye mwana ngondolo wa pasaka, benepunzi bake kabankokeya, “Upala tuyende kwako tukaandae ili upate kulya kilalyo sa Pasaka?”
13 ੧੩ ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ।
Kabatuma benepunzi bake abele kikualokiya, “Yendaye mjini mwabonagana ni nnalome apotwi kibenga. Munkengame.
14 ੧੪ ਅਤੇ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ?
Nyumba ayingya, nkotaye na nlokiyaye mwenye nsengo ogo “Mwalimu alokiye,” Kibii kwaa chumba cha ageni pandu nalya pasaka ni benepunzi bango?”
15 ੧੫ ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।
Aobonenya kyumba sa kunani kikolo kibii ni samani kibii yayari. Tendaye maandalizi kwa ajili yitu palyo.”
16 ੧੬ ਤਾਂ ਚੇਲੇ ਚਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਉਸੇ ਤਰ੍ਹਾਂ ਵੇਖਿਆ ਅਤੇ ਪਸਾਹ ਦੀ ਤਿਆਰੀ ਕੀਤੀ।
Benepunzi baboi kabayenda mjini babweni kila kilebe kati ya babakiywe, kabatengeneya kilalyo sa Pasaka.
17 ੧੭ ਜਦ ਸ਼ਾਮ ਪਈ ਉਹ ਉਨ੍ਹਾਂ ਬਾਰਾਂ ਦੇ ਨਾਲ ਆਇਆ।
Wakati yai kitamwinyo, aisi ni balyo komi ni ibele.
18 ੧੮ ਅਤੇ ਜਦ ਉਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ।
Kabaikaribia meza ni kulya, Yesu kakoya, “kweli nando kuabakiya, yumo kati yinu alya pamwepe ni nee angana.”
19 ੧੯ ਤਦ ਉਹ ਉਦਾਸ ਹੋਏ ਅਤੇ ਇੱਕ-ਇੱਕ ਕਰ ਕੇ ਉਹ ਨੂੰ ਕਹਿਣ ਲੱਗੇ, ਕੀ ਉਹ ਮੈਂ ਹਾਂ?
Bote kaba sikitika, yumo yumo kabankokeya “Balatu nenga kwaa?”
20 ੨੦ ਉਸ ਨੇ ਉਨ੍ਹਾਂ ਨੂੰ ਆਖਿਆ, ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਉਹ ਹੀ ਹੈ।
Yesu kayangwa ni kuakokiya, yumo kati ya komi ni ibele nkati yinu, yumo mbeyambe ayeya ndonge mubakuli pamwepe ni nee.
21 ੨੧ ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਾ ਜੰਮਦਾ।
Kwa kuwa mwana wa Adamu ayenda kati aya maandiko gakoya kunani yake. Lakiniole wake mundu ywa kupitya ywembe mwana wa Adamu aakanwa! Yai bwiso muno kana aibelikwe kwaa.
22 ੨੨ ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ।
Kabalyaa, Yesu katola mkate, kaubariki ni kuutekwa. Kapaya kakoya, “Tolaye, yeno yega yango.”
23 ੨੩ ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ।
Katola kikombe, akashukuru, ni kwapaya ni bote kabanywaa.
24 ੨੪ ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।
Kabaakokeya, “yeno damu yango ya agano, damu iyitikayo mwalo wa bingi.
25 ੨੫ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
Kweli niakokeya, ninywa kwaa lelo mukibelei seno sa lizabibuy mpaka lisiku ya ninywaa ya ayambe kwa upwalume wa Nnongo.”
26 ੨੬ ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
Palyo bayomwile kuyemba wimbo, bayei kuya katika kunnema wa Mizeituni.
27 ੨੭ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।
Yesu kabakokeya, “Mwenga mwabote mwatama kutalu mwalo wa nee, mwalo iteandikwa,'nankombwa mchungaji ni ngondolo batawanyika.'
28 ੨੮ ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ।
Lakini baada ya kuyoka kwango, naalongoylya kulonge yinu Galilaya.”
29 ੨੯ ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ!
Petro kam'bakiya, “Hata mana bote bakulei nee nikuleka kwaa.”
30 ੩੦ ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।
Yesu kam'bakiya “kweli nikubakiya, kilo yeno kabla nzigolo anabeka malaibele, wangana mara tatu”
31 ੩੧ ਪਰ ਉਹ ਨੇ ਜੋਰ ਦੇ ਕੇ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰ੍ਹਾਂ ਬੋਲੇ।
Lakini Petro akoiye “Nibi tayari kuwaa pamwepe ni wee, nikukana kwaa.”bote bapiiye ahadi yeyelo.
32 ੩੨ ਫੇਰ ਉਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ।
Baisi kulieneo likemwage Gethsemane, ni Yesu kabaakokeya benepunzi bake “tameni pano wakati nasali.”
33 ੩੩ ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ।
Kabatola Petro, Yakobo ni yohana pamwepe ni ywembe katumbua kuhuzunika ni kukunda masaka muno.
34 ੩੪ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਐਥੇ ਠਹਿਰੋ ਅਤੇ ਜਾਗਦੇ ਰਹੋ।
Kabaakokeya, “Nafsi yango ibii ni huzuni muno, hata kuwaa mtame pano kana mugonze.”
35 ੩੫ ਅਤੇ ਉਹ ਥੋੜ੍ਹਾ ਅੱਗੇ ਵੱਧ ਕੇ ਭੁੰਜੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਹੋ ਸਕੇ ਤਾਂ ਇਹ ਘੜੀ ਮੇਰੇ ਤੋਂ ਟਲ ਜਾਏ।
Yesu ayei kulonge kidogo katomboka pae, kayopa, mana iwezekana saa yeno ingemuepuka.”
36 ੩੬ ਅਤੇ ਉਸ ਨੇ ਆਖਿਆ, ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।
Akoiye “Aba Tate kila kilebe kwako sando wezekana niboyee seno kikombe. Lakini kwa mapenzi gango kwaa bali kwa mapenzi gako.”
37 ੩੭ ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੇਰੇ ਕੋਲੋਂ ਇੱਕ ਘੜੀ ਵੀ ਨਾ ਜਾਗ ਹੋਇਆ?
Aabui ni kuabona baginzike, ni kankokeya Petro, Simoni, ugonzike? uwesike kwaa kutama minyo hata saa yimo?
38 ੩੮ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।
Kana mugonze ni muyope kana muise kuyingya kwenye majaribu. Hakika Roho abi radhi lakini yega dhaifu.”
39 ੩੯ ਤਾਂ ਉਹ ਫੇਰ ਗਿਆ ਅਤੇ ਉਸੇ ਤਰ੍ਹਾਂ ਪ੍ਰਾਰਥਨਾ ਕੀਤੀ।
Ayei tena kuyopa, na atumile yayegeyo gagalyo.
40 ੪੦ ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਪਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਜੋ ਉਸ ਨੂੰ ਕੀ ਉੱਤਰ ਦੇਣ।
Aisi tena kababon bagonzike, minyo gabe gai gatopike, batangike kwaa kele sa kumualya.
41 ੪੧ ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
Aisi mara ya nyaitatu ni kuabakiya “mke mkagonza ni kupomolya? Ilengani muda uike. Lola mwana wa Adamu bankana mmaboko mwa bene sambi.
42 ੪੨ ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।
Yumukaye, tuboke lola ywa angana abi karibu.”
43 ੪੩ ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
Palyo kalongela bai, Yuda, yumo wa balyo komi ni ibele, aike, ni kipenga sa bandu kuoma kwa makuhani akolo, aandishi ni agoi bai ni mapanga ni ipeke peke mmoko.
44 ੪੪ ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ, ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ। ਉਹ ਨੂੰ ਫੜ੍ਹ ਕੇ ਤਕੜਾਈ ਨਾਲ ਲੈ ਜਾਣਾ!
Msaliti apayi ishara ywa nambusu ngaywembe mboywaye mumpeleke pae ya ulinzi.”
45 ੪੫ ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਗੁਰੂ ਜੀ! ਅਤੇ ਉਹ ਨੂੰ ਚੁੰਮਿਆ।
Yuda kuika bai kayenda kwa Yesu ni kukoya “mwalimu” kam'busu.
46 ੪੬ ਤਦ ਉਨ੍ਹਾਂ ਉਸ ਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ।
Kaban'yeya pae ya ulinzi ni kum'boywa.
47 ੪੭ ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਕੱਢ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।
Yumo kati yabe ayemi karibu yake kapiya upanga wake ni kumpumunda ni kumkata likutu mtumishi wa kahani nkolo.
48 ੪੮ ਤਦ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਆਖਿਆ ਕਿ ਤਲਵਾਰਾਂ ਅਤੇ ਡਾਂਗਾਂ ਫੜ੍ਹੀ ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ?
Yesu kabaakokeya “muisi kuniboywa ni mapanga, mapekepeke kati kingongolo?
49 ੪੯ ਮੈਂ ਰੋਜ਼ ਹੈਕਲ ਵਿੱਚ ਤੁਹਾਡੇ ਕੋਲ ਹੁੰਦਾ ਅਤੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ, ਪਰ ਇਹ ਇਸ ਲਈ ਹੋਇਆ ਜੋ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਪੂਰੀਆਂ ਹੋਣ।
Wakati kila lisiku nibii na mwenga kanipundisha hekaluni, muniboywi kwaa. leno mulitei ili maandiko yatimie.
50 ੫੦ ਅਤੇ ਸੱਭੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ।
Balyo bote bai ni Yesu banlei ni kubutuka.
51 ੫੧ ਇੱਕ ਜੁਆਨ ਜਿਸ ਨੇ ਚਾਦਰ ਆਪਣੇ ਨੰਗੇ ਪਿੰਡੇ ਉੱਤੇ ਪਾਈ ਹੋਈ ਸੀ, ਉਹ ਦੇ ਮਗਰ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਫੜ ਲਿਆ।
mwisembe yumo kankota, abii aweti shuka bai aigubike kunteteleka, kabankamwaa.
52 ੫੨ ਪਰ ਉਹ ਕੱਪੜਾ ਛੱਡ ਕੇ ਨੰਗਾ ਭੱਜ ਗਿਆ।
Kapolonyoka kaleka suka ni kubutuka utopo.
53 ੫੩ ਤਦ ਉਹ ਯਿਸੂ ਨੂੰ ਪ੍ਰਧਾਨ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਮੁੱਖ ਜਾਜਕ ਅਤੇ ਬਜ਼ੁਰਗ ਅਤੇ ਉਪਦੇਸ਼ਕ ਇਕੱਠੇ ਹੋਏ।
Kabanlongoya Yesu kwa kuhani nkolo. Palyo bakusanyike makuhani akolo bote, agoi, ni aandishi.
54 ੫੪ ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਦੇ ਅੰਦਰ ਤੱਕ ਚੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੱਗ ਸੇਕਣ ਲੱਗਾ।
Petro ni ywembe kankota Yesu kwa kutalu, kuyenda kulua ya kuhani nkolo. Atami pamwepe ni alinzi, bai karibu ni moto kabayota kupala lyoto.
55 ੫੫ ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ।
Muda ogo makuhani akolo ni ni baraza lote baika bapala ushaidi kuhusu Yesu ili bapate kum'bulaga. lakini baaupatike kwaa.
56 ੫੬ ਬਹੁਤਿਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।
Kuba bandu bingi baletike ushuhuda wa uboso dhidi yake, lakini ushahidi wabe upwanine kwaa.
57 ੫੭ ਤਦ ਕਈਆਂ ਨੇ ਉੱਠ ਕੇ ਉਹ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ
Benge kabayema ni kupiya ushaidi wa ubosho dhidi yake, kabakoya,
58 ੫੮ ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ।
“Twan'yowine kukoya, nilipimwanane leno liekalu lisengikwe nimaboko.”
59 ੫੯ ਤਾਂ ਵੀ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।
lakini ushaidi wabe upwanine kwaa.
60 ੬੦ ਤਦ ਪ੍ਰਧਾਨ ਜਾਜਕ ਵਿਚਾਲੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
Kuhani akolo ayemi katikati yabe ni kunlokiya Yesu “Je wantopo saugwaa? bandu aba bakoya kele kwako?”
61 ੬੧ ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ?
Aatami poloi ayangwi kwea kilebe. Kuhani nkolo kanlokiya tena “wenga wa kristo, mwana wa m'barikiwa?”
62 ੬੨ ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।
Yesu kakoya “Nenga oyo. Na ummona mwana wa Adam atami lumoko wa mmulyo wa ngupu kaisaa ni maunde ya mbinguni.”
63 ੬੩ ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ?
Kuhani nkolo apapwile ngobo yake ni kukoya “Je bado tukapala mashaidi?
64 ੬੪ ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ।
Muyowine kupulu. Muamua kele? bote bate muhukumu kati mundu wakuwaa.
65 ੬੫ ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ।
Benge kabatumbwa kumuunia mata ni kumgubika kuminyo ni kumkombwa ni kunkokeya, “Tabiri!” Maafisa kaba mpotya ni kumpumunda.
66 ੬੬ ਜਾਂ ਪਤਰਸ ਹੇਠਾਂ ਵਿਹੜੇ ਵਿੱਚ ਸੀ ਪ੍ਰਧਾਨ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ।
Petro bado abi pae kuyeto, mtumishi yumo muenza wa kuhani nkolo kaisa kwake.
67 ੬੭ ਅਤੇ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।
Kammona Petro palyo ayemi kayota moti, kanlokiya kwa kumsogelea kisha kakoya, ni wenga wabi ni mnazareti Yesu.”
68 ੬੮ ਪਰ ਉਹ ਮੁੱਕਰ ਕੇਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਜੋ ਤੂੰ ਕੀ ਆਖਦੀ ਹਾਂ, ਅਤੇ ਉਹ ਬਾਹਰ ਡਿਉੜੀ ਵਿੱਚ ਚੱਲਿਆ ਗਿਆ।
Lakini kakana, kakoya, nenga kwaa wala ndangike kwaa eso ukoya” Kapita kayenda kunza kuyeto
69 ੬੯ ਤਾਂ ਗੋਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ।
Lakini ntumishi nnwawa amweni palyo ayemi katumbwa kuwakokeya balyo bai bayemi palyo “Mundu oyo babalyo!”
70 ੭੦ ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜ੍ਹੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ-ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ।
Lakini kakana tena. baada balyo bai bayemi palyo bai kabankokeya Petro “Balatu wenga babalyo maana wenga wa Galilaya”.
71 ੭੧ ਪਰ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ।
Katumbwa kuibeka mwene pae ya laana ni kulapa, “Nitangike kwa mundu oyo munkoya”.
72 ੭੨ ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ।
Nzogolo kabeka tena mara ya nyaibele. Petro kakombokeya mayegeyo ya Yesu aam'bakiye “Wangana mara tatu, kabla nzogolo ana beka mara ibele. Katomboka pae ni kulela.

< ਮਰਕੁਸ 14 >