< ਮਰਕੁਸ 2 >

1 ਕਈ ਦਿਨਾਂ ਦੇ ਪਿੱਛੋਂ ਜਦੋਂ ਉਹ ਕਫ਼ਰਨਾਹੂਮ ਵਿੱਚ ਦੁਬਾਰਾ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ।
Մի քանի օր յետոյ, երբ նա դարձեալ Կափառնայում մտաւ, լուր տարածուեց, թէ տանն է.
2 ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ।
եւ շատեր հաւաքուեցին, այնպէս որ այլեւս տեղ չմնաց, ոչ իսկ դռան առջեւ: Եւ նրանց քարոզում էր Աստծու խօսքը:
3 ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ।
Եւ եկան նրա մօտ՝ բերելով մի անդամալոյծի, որին տանում էին չորս հոգով:
4 ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ।
Եւ երբ ամբոխի պատճառով Յիսուսին չկարողացան մօտենալ, քանդեցին երդիկը այն տան, ուր գտնւում էր նա. եւ բացելով առաստաղը, իջեցրին այն մահիճը, որի մէջ էր անդամալոյծը:
5 ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ।
Եւ Յիսուս, տեսնելով նրանց հաւատը, անդամալոյծին ասաց. «Որդեա՛կ, քո մեղքերը քեզ ներուած են»:
6 ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ
Օրէնսգէտներից մի քանիսը, որ նստած էին այնտեղ, իրենց մտքում խորհում էին.
7 ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ?
«Այս ի՞նչ է խօսում, սա հայհոյում է. ո՞վ կարող է մեղքերին թողութիւն տալ, եթէ ոչ՝ միայն Աստուած»:
8 ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ?
Եւ Յիսուս իր հոգում իմացաւ, որ այնպէս են խորհում իրենց մտքում. ուստի ասաց. «Ինչո՞ւ ձեր մտքում այդ էք խորհում.
9 ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ।
ո՞րն է աւելի դիւրին. անդամալոյծին ասե՞լ՝ քո մեղքերը քեզ ներուած են, թէ՞ ասել՝ վե՛ր կաց, ա՛ռ մահիճդ եւ գնա՛ քո տունը:
10 ੧੦ ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ,
Բայց որպէսզի իմանաք, որ մարդու Որդին երկրի վրայ իշխանութիւն ունի ներելու մեղքերը, - ասաց նա անդամալոյծին, -
11 ੧੧ ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
քե՛զ եմ ասում, վե՛ր կաց, ա՛ռ քո մահիճը եւ գնա՛ քո տունը»:
12 ੧੨ ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!
Եւ վեր կացաւ ու անմիջապէս վերցնելով մահիճը՝ բոլորի առաջ դուրս ելաւ, այնպէս որ ամէնքը զարմացան եւ փառք էին տալիս Աստծուն ու ասում. «Այսպիսի բան երբեք չենք տեսել»:
13 ੧੩ ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
Եւ նա դարձեալ ծովեզերք գնաց. եւ ամբողջ ժողովուրդը նրա մօտ էր գալիս, եւ նա ուսուցանում էր նրանց:
14 ੧੪ ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।
Եւ մինչ նա անցնում էր, տեսաւ Ալփէոսի որդի Ղեւիին, որ մաքսատանը նստած գործի վրայ էր, ու նրան ասաց՝ արի՛ իմ յետեւից: Եւ Ղեւին վեր կացաւ գնաց նրա յետեւից:
15 ੧੫ ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ।
Եւ երբ Յիսուս նրա տանը սեղան նստեց, բազում մաքսաւորներ եւ մեղաւորներ էլ Յիսուսի ու նրա աշակերտների հետ սեղան նստեցին, որովհետեւ շատերն էին նրա յետեւից գնում:
16 ੧੬ ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
Իսկ օրէնսգէտներն ու փարիսեցիները երբ տեսան, որ նա մաքսաւորների եւ մեղաւորների հետ է ուտում, նրա աշակերտներին ասացին. «Ինչո՞ւ էք մեղաւորների ու մաքսաւորների հետ ուտում եւ խմում»:
17 ੧੭ ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।
Երբ Յիսուս լսեց, նրանց ասաց. «Առողջներին բժիշկ պէտք չէ, այլ՝ հիւանդներին. եւ ես չեմ եկել արդարներին կանչելու, այլ՝ մեղաւորներին»:
18 ੧੮ ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?
Յովհաննէսի աշակերտները եւ փարիսեցիները ծոմ էին պահում. եկան եւ նրան ասացին. «Ինչո՞ւ Յովհաննէսի աշակերտները եւ փարիսեցիները ծոմ են պահում, իսկ քո աշակերտները չեն պահում»:
19 ੧੯ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।
Եւ Յիսուս նրանց ասաց. «Միթէ կարելի՞ է, որ հարսանքաւորները ծոմ պահեն, երբ փեսան նրանց հետ է. այնքան ժամանակ, որ փեսան իրենց հետ է, պէտք չէ, որ ծոմ պահեն:
20 ੨੦ ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ।
Բայց կը գան օրեր, երբ փեսան նրանցից կը վերցուի, եւ ապա այն օրը նրանք էլ ծոմ կը պահեն:
21 ੨੧ ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ।
Նոր, չօգտագործուած կտաւի կտորը ոչ ոք հնացած զգեստի վրայ չի կարկատի, ապա թէ ոչ նոր կտորը ամբողջութեամբ հին զգեստից կը պոկուի, եւ պատռուածքը աւելի վատ կը լինի:
22 ੨੨ ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।
Եւ ոչ ոք հին տիկերի մէջ նոր գինի չի լցնի, ապա թէ ոչ նոր գինին կը պայթեցնի տիկերը, գինին կը թափուի, եւ տիկերը կը փչանան: Այլ նո՛ր գինին նո՛ր տիկերի մէջ պէտք լցուի:
23 ੨੩ ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ।
Մի շաբաթ օրով նա անցնում էր ցորենի արտերի միջով: Եւ նրա աշակերտները գնալու ժամանակ սկսեցին հասկ պոկել եւ ուտել:
24 ੨੪ ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ?
Եւ փարիսեցիները նրան ասացին. «Տե՛ս, քո աշակերտները շաբաթ օրով ի՛նչ են անում, մի բան, որ օրինաւոր չէ»:
25 ੨੫ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ?
Յիսուս նրանց ասաց. «Դուք երբեւիցէ չէ՞ք կարդացել, թէ ինչ արեց Դաւիթը, երբ կարիք ունեցաւ եւ քաղց զգաց ինքը եւ նրանք, որ իր հետ էին.
26 ੨੬ ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?
թէ ինչպէս Աբիաթար քահանայապետի օրով մտաւ Աստծու տունը եւ կերաւ առաջաւորութեան հացը՝ տալով նաեւ նրանց, որ իր հետ էին. մի բան, որ, բացի քահանաներից, ուրիշների համար օրինաւոր չէր ուտել»:
27 ੨੭ ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ।
Եւ ասաց նրանց. «Շաբաթ օրը մարդո՛ւ համար է, եւ ոչ թէ մարդը՝ շաբաթ օրուայ համար.
28 ੨੮ ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।
ապա ուրեմն՝ մարդու Որդին տէրն է եւ շաբաթ օրուայ»:

< ਮਰਕੁਸ 2 >