< ਮਰਕੁਸ 3 >

1 ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।
और वो इबादतख़ाने में फिर दाख़िल हुआ और वहाँ एक आदमी था, जिसका हाथ सूखा हुआ था।
2 ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ।
और वो उसके इंतिज़ार में रहे, कि अगर वो उसे सबत के दिन अच्छा करे तो उस पर इल्ज़ाम लगाएँ।
3 ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ।
उसने उस आदमी से जिसका हाथ सूखा हुआ था कहा “बीच में खड़ा हो।”
4 ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ।
और उसने कहा “सबत के दिन नेकी करना जाएज़ है या बदी करना? जान बचाना या क़त्ल करना?” वो चुप रह गए।
5 ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।
उसने उनकी सख़्त दिली की वजह से ग़मगीन होकर और चारों तरफ़ उन पर ग़ुस्से से नज़र करके उस आदमी से कहा, “अपना हाथ बढ़ा।” उस ने बढ़ा दिया, और उसका हाथ दुरुस्त हो गया।
6 ਤਦ ਫ਼ਰੀਸੀ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ।
फिर फ़रीसी फ़ौरन बाहर जाकर हेरोदियों के साथ उसके ख़िलाफ़ मशवरा करने लगे। कि उसे किस तरह हलाक करें।
7 ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ।
और ईसा अपने शागिर्दों के साथ झील की तरफ़ चला गया, और गलील से एक बड़ी भीड़ उसके पीछे हो ली।
8 ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ।
और यहूदिया और येरूशलेम इदूमया से और यरदन के पार सूर और सैदा के शहरों के आस पास से एक बड़ी भीड़ ये सुन कर कि वो कैसे बड़े काम करता है उसके पास आई।
9 ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ।
पस उसने अपने शागिर्दों से कहा भीड़ की वजह से एक छोटी नाव मेरे लिए तैयार रहे “ताकि वो मुझे दबा न दें।”
10 ੧੦ ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ।
क्यूँकि उस ने बहुत लोगों को अच्छा किया था, चुनाँचे जितने लोग जो सख़्त बीमारियों में गिरफ़्तार थे, उस पर गिरे पड़ते थे, कि उसे छू लें।
11 ੧੧ ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ!
और बदरूहें जब उसे देखती थीं उसके आगे गिर पड़ती और पुकार कर कहती थीं, “तू ख़ुदा का बेटा है।”
12 ੧੨ ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!।
और वो उनको बड़ी ताकीद करता था, मुझे ज़ाहिर न करना।
13 ੧੩ ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।
फिर वो पहाड़ पर चढ़ गया, और जिनको वो आप चाहता था उनको पास बुलाया, और वो उसके पास चले गए।
14 ੧੪ ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ।
और उसने बारह को मुक़र्रर किया, ताकि उसके साथ रहें और वो उनको भेजे कि मनादी करें।
15 ੧੫ ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।
और बदरूहों को निकालने का इख़्तियार रखे।
16 ੧੬ ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ,
वो ये हैं शमौन जिसका नाम पतरस रखा।
17 ੧੭ ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ
और ज़ब्दी का बेटा याक़ूब और याक़ूब का भाई यूहन्ना जिस का नाम बु'आनर्गिस या'नी गरज के बेटे रखा।
18 ੧੮ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ
और अन्द्रियास, फ़िलिप्पुस, बरतुल्माई, और मत्ती, और तोमा, और हलफ़ी का बेटा और तद्दी और शमौन कना'नी।
19 ੧੯ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ।
और यहूदाह इस्करियोती जिस ने उसे पकड़वा भी दिया।
20 ੨੦ ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ।
वो घर में आया और इतने लोग फिर जमा हो गए, कि वो खाना भी न खा सके।
21 ੨੧ ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।
जब उसके अज़ीज़ों ने ये सुना तो उसे पकड़ने को निकले, क्यूँकि वो कहते थे“वो बेख़ुद है।”
22 ੨੨ ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
और आलिम जो येरूशलेम से आए थे, ये कहते थे “उसके साथ बा'लज़बूल है” और ये भी कि “वो बदरूहों के सरदार की मदद से बदरूहों को निकालता है।”
23 ੨੩ ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ?
वो उनको पास बुलाकर उनसे मिसालों में कहने लगा “कि शैतान को शैतान किस तरह निकाल सकता है?
24 ੨੪ ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ।
और अगर किसी सल्तनत में फ़ूट पड़ जाए तो वो सल्तनत क़ाईम नहीं रह सकती।
25 ੨੫ ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।
और अगर किसी घर में फ़ूट पड़ जाए तो वो घर क़ाईम न रह सकेगा।
26 ੨੬ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸਕਦਾ ਸਗੋਂ ਉਹ ਦਾ ਅੰਤ ਹੀ ਹੋ ਜਾਵੇਗਾ।
और अगर शैतान अपना ही मुख़ालिफ़ होकर अपने में फ़ूट डाले तो वो क़ाईम नहीं रह सकता, बल्कि उसका ख़ातिमा हो जाएगा।”
27 ੨੭ ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ।
“लेकिन कोई आदमी किसी ताक़तवर के घर में घुसकर उसके माल को लूट नहीं सकता जब तक वो पहले उस ताक़तवर को न बाँध ले तब उसका घर लूट लेगा।”
28 ੨੮ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ।
“मैं तुम से सच कहता हूँ, कि बनी आदम के सब गुनाह और जितना कुफ़्र वो बकते हैं मु'आफ़ किया जाएगा।
29 ੨੯ ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ। (aiōn g165, aiōnios g166)
लेकिन जो कोई रूह — उल — क़ुददूस के हक़ में कुफ़्र बके वो हसेशा तक मु'आफ़ी न पाएगा; बल्कि वो हमेशा गुनाह का क़ुसूरवार है।” (aiōn g165, aiōnios g166)
30 ੩੦ ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ।
क्यूँकि वो कहते थे, कि उस में बदरूह है।
31 ੩੧ ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।
फिर उसकी माँ और भाई आए और बाहर खड़े होकर उसे बुलवा भेजा।
32 ੩੨ ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ।
और भीड़ उसके आसपास बैठी थी, उन्होंने उस से कहा “देख तेरी माँ और तेरे भाई बाहर तुझे पूछते हैं”
33 ੩੩ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ?
उसने उनको जवाब दिया “मेरी माँ और मेरे भाई कौन हैं?”
34 ੩੪ ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।
और उन पर जो उसके पास बैठे थे नज़र करके कहा “देखो, मेरी माँ और मेरे भाई ये हैं।
35 ੩੫ ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।
क्यूँकि जो कोई ख़ुदा की मर्ज़ी पर चले वही मेरा भाई और मेरी बहन और माँ है।”

< ਮਰਕੁਸ 3 >