< ਮਰਕੁਸ 7 >

1 ਫ਼ਰੀਸੀ ਅਤੇ ਕਈ ਉਪਦੇਸ਼ਕ ਯਰੂਸ਼ਲਮ ਤੋਂ ਆ ਕੇ ਪ੍ਰਭੂ ਯਿਸੂ ਦੇ ਕੋਲ ਇਕੱਠੇ ਹੋਏ।
ફરોશીઓ તથા કેટલાક શાસ્ત્રીઓ યરુશાલેમથી આવીને ઈસુની આસપાસ ભેગા થયા.
2 ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ।
અને તેમના શિષ્યોમાંના અમુકને ધોયા વગરના અશુદ્ધ હાથે, રોટલી ખાતા જોયાં.
3 (ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ।
કેમ કે ફરોશીઓ તથા બધા યહૂદીઓ વડીલોના રિવાજ પ્રમાણે હાથ ધોયા વિના ખાતા ન હતા.
4 ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ)
બજારમાંથી આવીને નાહ્યા વિના તેઓ જમતા નહોતા; અને વાટકા, ગાગરો, તાંબાનાં વાસણ ધોવા અને બીજી ઘણી ક્રિયાઓ પાળવાને તેઓએ સ્વીકાર્યું હતું.
5 ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?
પછી ફરોશીઓ તથા શાસ્ત્રીઓ તેમને પૂછે છે કે, ‘તમારા શિષ્યો વડીલોના રિવાજો પ્રમાણે ન ચાલતાં અશુદ્ધ હાથે રોટલી કેમ ખાય છે?’”
6 ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
ઈસુએ તેઓને કહ્યું કે, ‘ઓ ઢોંગીઓ તમારા સંબંધી યશાયાએ ઠીક પ્રબોધ કર્યો છે, જેમ લખ્યું છે કે, આ લોકો હોઠોએ મને માને છે, પણ તેઓનાં હૃદયો મારાથી વેગળાં રહે છે.
7 ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
પણ તેઓ પોતાના રિવાજો મુજબ માણસોની આજ્ઞા શીખવતાં મને વ્યર્થ ભજે છે.
8 ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ।
ઈશ્વરની આજ્ઞા પડતી મૂકીને તમે માણસોના રિવાજોને પાળો છો.’”
9 ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।
તેણે તેઓને કહ્યું કે, ‘તમે પોતાના રિવાજોને પાળવા સારુ ઈશ્વરની આજ્ઞાઓનો નકાર કરો છો.
10 ੧੦ ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
૧૦કેમ કે મૂસાએ કહ્યું કે, “તારાં માતાપિતાને માન આપ” અને “જે કોઈ પોતાનાં માતાપિતાની નિંદા કરે તે માર્યો જાય.”
11 ੧੧ ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ।
૧૧પણ તમે કહો છો કે, જો કોઈ માણસ પોતાનાં માતાપિતાને કહે કે, મારાથી તમને જે કંઈ લાભ થાત તે તો કુરબાન, એટલે ઈશ્વરને દાન તરીકે અર્પિત કરેલું છે.
12 ੧੨ ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ।
૧૨તો તમે તેને તેનાં માતાપિતાને સારુ ત્યાર પછી કંઈ કરવા દેતાં નથી,
13 ੧੩ ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।
૧૩અને એમ કરીને તમારા શીખવેલા રિવાજો વડે તમે ઈશ્વરની આજ્ઞા રદ કરો છો; અને એવાં ઘણાં કામો તમે કરો છો.’”
14 ੧੪ ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ।
૧૪લોકોને ફરી પોતાની પાસે બોલાવીને ઈસુએ તેઓને કહ્યું કે, ‘તમે બધા મારું સાંભળો તથા સમજો.
15 ੧੫ ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ।
૧૫માણસની બહારથી તેનામાં પ્રવેશીને તેને ભ્રષ્ટ કરી શકે, એવું કંઈ નથી; પણ માણસમાંથી જે નીકળે છે, તે જ માણસને ભ્રષ્ટ કરે છે.
16 ੧੬ ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣ ਲਵੇ।
૧૬જો કોઈને સાંભળવાને કાન છે તો તે સાંભળે.
17 ੧੭ ਜਦੋਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਸ ਦੇ ਚੇਲਿਆਂ ਨੇ ਉਸ ਗੱਲ ਦਾ ਅਰਥ ਉਸ ਤੋਂ ਪੁੱਛਿਆ।
૧૭જયારે લોકોની પાસેથી જઈને ઈસુ ઘરમાં ગયા, ત્યારે તેમના શિષ્યોએ એ દ્રષ્ટાંત સંબંધી ઈસુને પૂછ્યું.
18 ੧੮ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੋ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ?
૧૮ઈસુ તેઓને કહે છે કે, ‘તમે પણ શું એવા અણસમજુ છો? તમે જાણતા નથી કે, બહારથી માણસમાં જે કંઈ પેસે છે તે તેને ભ્રષ્ટ કરી શકતું નથી?
19 ੧੯ ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਪਖਾਨੇ ਰਾਹੀਂ ਨਿੱਕਲ ਜਾਂਦਾ ਹੈ। ਇਹ ਕਹਿ ਕੇ ਉਸ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ।
૧૯કેમ કે તેના હૃદયમાં તે પેસતું નથી, પણ પેટમાં; અને તે નીકળીને શરીરની બહાર જાય છે;’ એવું કહીને ઈસુએ સર્વ ખોરાક શુદ્ધ ઠરાવ્યાં.
20 ੨੦ ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
૨૦વળી તેમણે કહ્યું કે, ‘માણસમાંથી જે નીકળે છે તે જ માણસને ભ્રષ્ટ કરે છે.
21 ੨੧ ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,
૨૧કેમ કે અંદરથી, એટલે માણસોના હૃદયમાંથી ખરાબ વિચારો નીકળે છે, એટલે અનૈતિકપણા, ચોરીઓ, હત્યાઓ,
22 ੨੨ ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।
૨૨વ્યભિચારો, લોભ, દુષ્ટતા, કપટ, ભોગવિલાસ, અદેખાઈ, નિંદા, અભિમાન, મૂર્ખાઈ.
23 ੨੩ ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
૨૩એ બધી ખરાબ બાબતો અંદરથી નીકળે છે અને તે માણસને ભ્રષ્ટ કરે છે.
24 ੨੪ ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।
૨૪પછી ઈસુ ત્યાંથી નીકળીને તૂર તથા સિદોનના પ્રદેશમાં ગયા. અને તેઓ એક ઘરમાં પ્રવેશ્યા અને કોઈ ન જાણે તેવું તેઓ ઇચ્છતા હતા; પણ તે ગુપ્ત રહી શક્યા નહિ.
25 ੨੫ ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।
૨૫કેમ કે એક સ્ત્રી જેની નાની દીકરીને અશુદ્ધ આત્મા વળગેલો હતો, તે ઈસુ વિષે સાંભળીને આવી અને તેમના પગે પડી.
26 ੨੬ ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
૨૬તે સ્ત્રી ગ્રીક હતી અને સિરિયાનાં ફિનીકિયા કુળની હતી. તેણે પોતાની દીકરીમાંથી દુષ્ટાત્માને કાઢવાને તેમને વિનંતી કરી.
27 ੨੭ ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
૨૭પણ ઈસુએ તેને કહ્યું કે, ‘છોકરાંને પહેલાં ખાવા દે; કેમ કે છોકરાંની રોટલી લઈને કૂતરાંને નાખવી તે સારું નથી.’”
28 ੨੮ ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ।
૨૮પણ સ્ત્રીએ તેમને ઉત્તર આપ્યો કે, ‘હા, પ્રભુ, કૂતરાં પણ મેજ નીચેથી છોકરાંનાં પડેલા ખોરાકના કકડામાંથી ખાય છે’.
29 ੨੯ ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ।
૨૯ઈસુએ તેને કહ્યું કે, ‘આ વાતને લીધે જા; તારી દીકરીમાંથી દુષ્ટાત્મા નીકળી ગયો છે.’”
30 ੩੦ ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।
૩૦તેણે પોતાને ઘરે આવીને જોયું કે, ‘છોકરી ખાટલા પર સૂતેલી હતી અને દુષ્ટાત્મા નીકળી ગયો હતો.’”
31 ੩੧ ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ।
૩૧ફરી તૂરની સીમોમાંથી નીકળીને, સિદોનમાં થઈને દસનગરની સીમોની મધ્યે થઈને ઈસુ ગાલીલના સમુદ્રની પાસે આવ્યા.
32 ੩੨ ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ।
૩૨લોકો એક મૂક બધિરને તેમની પાસે લાવ્યા અને તેના પર હાથ મૂકવાને તેમને વિનંતી કરી.
33 ੩੩ ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ।
૩૩ઈસુએ લોકો પાસેથી તેને એકાંતમાં લઈ જઈને તેના કાનોમાં પોતાની આંગળી નાખી અને તેની જીભ પર પોતાનું થૂંક લગાડ્યું;
34 ੩੪ ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”।
૩૪અને સ્વર્ગ તરફ જોઈને તેમણે નિસાસો નાખ્યો અને કહ્યું કે, ‘એફફથા,’ એટલે ‘ઊઘડી જા.’”
35 ੩੫ ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ।
૩૫તરત તેના કાનો ઊઘડી ગયા, તેની જીભનું બંધન છૂટ્યું. તે સ્પષ્ટ રીતે બોલતો થયો.
36 ੩੬ ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ।
૩૬ઈસુએ તેઓને આજ્ઞા કરી કે, ‘તમારે કોઈને કહેવું નહિ;’ પણ જેમ જેમ તેમણે વધારે આજ્ઞા કરી તેમ તેમ તેઓએ તે વધારે પ્રગટ કર્યું.
37 ੩੭ ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!
૩૭લોકો વધારે અચંબો પામ્યા અને બોલ્યા કે, ‘તેમણે બધું સારું જ કર્યું છે; તેઓ બધિરોને સાંભળતાં અને મૂકજનોને બોલતાં કરે છે.

< ਮਰਕੁਸ 7 >