< ਮੱਤੀ 18 >

1 ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ?
Того часу приступили ученики до Ісуса, кажучи: Хто більший у царстві небесному?
2 ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ
І, покликавши Ісус хлопятко до себе, поставив його серед них,
3 ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।
і рече: Істино глаголю вам: Коли не навернетесь, та не станете як діти, то не ввійдете в царство небесне.
4 ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
Оце ж, хто смирить ся, як хлопятко се, той більший у царстві небесному.
5 ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।
І хто прийме одно таке хлопятко в імя моє, мене приймає.
6 ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
Хто ж зблазнить одного з сих малих, що вірують у мене, лучче йому, щоб повішено млинове жорно на шию йому, та й утоплено в глибині морській.
7 ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ!
Горе сьвітові від поблазней! треба бо прийти поблазням, тільки ж горе тому чоловікові, що через него поблазнь приходить!
8 ਪਰ ਜੇ ਤੇਰਾ ਹੱਥ ਜਾਂ ਤੇਰਾ ਪੈਰ ਤੈਨੂੰ ਠੋਕਰ ਖੁਆਵੇ, ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਤੂੰ ਸਦੀਪਕ ਅੱਗ ਵਿੱਚ ਸੁੱਟਿਆ ਜਾਵੇਂ। (aiōnios g166)
Коли ж рука твоя або нога твоя блазнить тебе, відотни її, та й кинь од себе: лучче тобі ввійти в житте кривим або калїкою, нїж мавши дві руцї чи дві нозї, бути вкинутим ув огонь вічний. (aiōnios g166)
9 ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਸੁੱਟ ਦੇ। ਕਾਣਾ ਹੋ ਕੇ ਸਦੀਪਕ ਜੀਵਨ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਭਲਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਦੀ ਅੱਗ ਵਿੱਚ ਸੁੱਟਿਆ ਜਾਵੇਂ। (Geenna g1067)
І коли око твоє блазнить тебе, вирви його, та й кинь од себе: лучче тобі увійти в життє однооким, анїж мавши дві оці, бути вкинутим ув огняне пекло. (Geenna g1067)
10 ੧੦ ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।
Гледїть, щоб не погордувати одним із малих сих: глаголю бо вам: Що ангели їх на небі по всяк час бачять лице Отця мого небесного.
11 ੧੧ ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ।
Син бо чоловічий прийшов спасати загублене.
12 ੧੨ ਤੁਸੀਂ ਕੀ ਸੋਚਦੇ ਹੋ? ਜੇ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਭਾਲਦਾ ਨਾ ਫਿਰੇਗਾ?
Як вам здаєть ся? коли буде в якого чоловіка сотня овечок, та заблудить одна з них, чи не покине він девятьдесять і девять, та не пі йде в гори, й не шукати ме заблудної?
13 ੧੩ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ।
І коли доведеть ся знайти її, істино глаголю вам, що веселить ся над нею більше, ніж над девятьдесять і девятьма, що не заблудили.
14 ੧੪ ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।
Так нема волї перед Отцем вашим, що на небі, щоб загинув один із сих малих.
15 ੧੫ ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।
Коли ж погрішить проти тебе брат твій, ійди й обличи його між тобою й ним самим. Коли послухає тебе, здобув єси брата твого;
16 ੧੬ ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ।
коли ж не послухає, візьми з собою ще одного або двох, щоб при устах двох сьвідків, або трьох, стало кожне слово.
17 ੧੭ ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।
Коли ж не послухає їх, скажи церкві. Коли ж і церкви не послухає, нехай буде тобі, як поганин і митник.
18 ੧੮ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੁਝ ਤੁਸੀਂ ਧਰਤੀ ਉੱਤੇ ਬੰਨ੍ਹੋਗੇ ਸੋ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੁਸੀਂ ਧਰਤੀ ਉੱਤੇ ਖੋਲ੍ਹੋਗੇ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
Істино глаголю вам: Що звяжете на землї, буде звязане на небі; а що розвяжете на землї, буде розвязане на небі.
19 ੧੯ ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।
Знов глаголю вам: Що коли двоє з вас згодять ся на землї про всяку річ, якої просити муть, станеть ся їм від Отця мого, що на небі.
20 ੨੦ ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
Де бо двоє або троє зберуть ся в імя моє, там я посеред них.
21 ੨੧ ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ?
Приступивши тоді Петр до Него, рече: Господи, скільки раз грішити ме проти мене брат мій, і я прощати му йому? до семи раз?
22 ੨੨ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।
Рече йому Ісус: Не кажу тобі: До семи раз, а: До сїмдесять раз семи.
23 ੨੩ ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ।
Тим же то уподобилось царство небесне чоловіку цареві, що схотїв узяти перелїк од слуг своїх.
24 ੨੪ ਅਤੇ ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਦਾ ਕਰਜ਼ਾ ਦੇਣਾ ਸੀ।
Як же почав брати, приведено йому одного, що завинив йому десять тисяч талантів.
25 ੨੫ ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ।
Як же не мав він, що віддати, звелїв пан його продати його, й жінку його, й дітей, і все що мав, та й віддати.
26 ੨੬ ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੋੜ ਦਿਆਂਗਾ।
Упавши тодї слуга, поклонив ся йому, кажучи: Пане, потерпи менї, а все тобі віддам.
27 ੨੭ ਤਦ ਉਸ ਨੌਕਰ ਦੇ ਮਾਲਕ ਨੇ, ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਸਾਰਾ ਕਰਜ਼ ਉਹ ਨੂੰ ਮਾਫ਼ ਕਰ ਦਿੱਤਾ।
Змилосердив ся ж пан слуги того, відпустив його, й простив йому довг.
28 ੨੮ ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ!
Слуга ж той, вийшовши, знайшов одного з товаришів своїх, що завинив йому сотню денариїв; і, вхопивши його, давив, кажучи: Віддай менї, що винен.
29 ੨੯ ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ਼ ਮੋੜ ਦਿਆਂਗਾ।
Упавши тодї товариш його в ноги йому, благав його, кажучи: Потерпи менї, і все віддам тобі.
30 ੩੦ ਪਰ ਉਹ ਨੇ ਉਸ ਦੀ ਨਾ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।
Він же не схотїв, а, відійшовши; укинув його в темницю, поки віддасть довг.
31 ੩੧ ਪਰ ਜਦੋਂ ਉਹ ਦੇ ਨਾਲ ਦੇ ਨੌਕਰਾਂ ਨੇ ਇਹ ਸਭ ਦੇਖਿਆ ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।
Бачивши ж товариші його, що сталось, жалкували вельми, й, пійшовши, сказали своєму панові все, що сталось.
32 ੩੨ ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।
Тодї, призвавши його пан його, рече йому: Слуго ледачий, увесь довг той простив я тобі, як благав єси мене;
33 ੩੩ ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ?
чи не слїд було й тобі помилувати товариша твого, як і я тебе. помилував?
34 ੩੪ ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕੀਤਾ, ਜਿੰਨਾਂ ਚਿਰ ਉਹ ਸਾਰਾ ਕਰਜ਼ ਭਰ ਨਾ ਦੇਵੇ?
І, розгнівившись пан його; передав його мучителям, аж поки віддасть увесь довг йому.
35 ੩੫ ਇਸੇ ਤਰ੍ਹਾਂ ਮੇਰਾ ਸਵਰਗੀ ਪਿਤਾ ਵੀ ਤੁਹਾਡੇ ਨਾਲ ਕਰੇਗਾ ਜੇ ਤੁਸੀਂ ਆਪਣੇ ਭਰਾਵਾਂ ਨੂੰ ਦਿਲੋਂ ਮਾਫ਼ ਨਾ ਕਰੋ।
Так і Отець мій небесний робити ме вам, як не прощати мете кожен братові своєму від сердець ваших провин їх.

< ਮੱਤੀ 18 >