< ਮੱਤੀ 20 >

1 ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।
فَإِنَّ مَلَكُوتَ السَّمَاوَاتِ يُشَبَّهُ بِإِنْسَانٍ رَبِّ بَيْتٍ خَرَجَ فِي الصَّبَاحِ الْبَاكِرِ لِيَسْتَأْجِرَ عُمَّالاً لِكَرْمِهِ،١
2 ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।
وَاتَّفَقَ مَعَ الْعُمَّالِ عَلَى أَنْ يَدْفَعَ لِكُلٍّ مِنْهُمْ دِينَاراً فِي الْيَوْمِ، وَأَرْسَلَهُمْ إِلَى كَرْمِهِ.٢
3 ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ।
ثُمَّ خَرَجَ نَحْوَ السَّاعَةِ التَّاسِعَةِ صَبَاحاً، فَلَقِيَ فِي سَاحَةِ الْمَدِينَةِ عُمَّالاً آخَرِينَ بِلا عَمَلٍ،٣
4 ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ।
فَقَالَ لَهُمْ: اذْهَبُوا أَنْتُمْ أَيْضاً وَاعْمَلُوا فِي كَرْمِي فَأُعْطِيَكُمْ مَا يَحِقُّ لَكُمْ! فَذَهَبُوا.٤
5 ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ।
ثُمَّ خَرَجَ إِلَى السَّاحَةِ أَيْضاً نَحْوَ السَّاعَةِ الثَّانِيَةَ عَشْرَةَ ظُهْراً. ثُمَّ نَحْوَ الثَّالِثَةِ بَعْدَ الظُّهْرِ، أَرْسَلَ مَزِيداً مِنَ الْعُمَّالِ إِلَى كَرْمِهِ.٥
6 ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ?
وَنَحْوَ السَّاعَةِ الْخَامِسَةِ بَعْدَ الظُّهْرِ، خَرَجَ أَيْضاً فَلَقِيَ عُمَّالاً آخَرِينَ بِلا عَمَلٍ، فَسَأَلَهُمْ: لِمَاذَا تَقِفُونَ هُنَا طُولَ النَّهَارِ بِلا عَمَلٍ؟٦
7 ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ।
أَجَابُوهُ: لأَنَّهُ لَمْ يَسْتَأْجِرْنَا أَحَدٌ. فَقَالَ: اذْهَبُوا أَنْتُمْ أَيْضاً إِلَى كَرْمِي!٧
8 ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ।
وَعِنْدَمَا حَلَّ المَسَاءُ، قَالَ رَبُّ الْكَرْمِ لِوَكِيلِهِ: ادْعُ الْعُمَّالَ وَادْفَعِ الأُجْرَةَ مُبْتَدِئاً بِالآخِرِينَ وَمُنْتَهِياً إِلَى الأَوَّلِينَ.٨
9 ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ।
فَجَاءَ الَّذِينَ عَمِلُوا مِنَ السَّاعَةِ الْخَامِسَةِ وَأَخَذَ كُلٌّ مِنْهُمْ دِينَاراً.٩
10 ੧੦ ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।
فَلَمَّا جَاءَ الأَوَّلُونَ، ظَنُّوا أَنَّهُمْ سَيَأْخُذُونَ أَكْثَرَ. وَلَكِنَّ كُلَّ وَاحِدٍ مِنْهُمْ نَالَ دِينَاراً وَاحِداً.١٠
11 ੧੧ ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ।
وَفِيمَا هُمْ يَقْبِضُونَ الدِّينَارَ، تَذَمَّرُوا عَلَى رَبِّ الْبَيْتِ،١١
12 ੧੨ ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ।
قَائِلِينَ: هَؤُلاءِ الآخِرُونَ عَمِلُوا سَاعَةً وَاحِدَةً فَقَطْ، وَأَنْتَ قَدْ سَاوَيْتَهُمْ بِنَا نَحْنُ الَّذِينَ عَمِلْنَا طُولَ النَّهَارِ تَحْتَ حَرِّ الشَّمْسِ!١٢
13 ੧੩ ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ?
فَأَجَابَ وَاحِداً مِنْهُمْ: يَا صَاحِبِي، أَنَا مَا ظَلَمْتُكَ؛ أَلَمْ تَتَّفِقْ مَعِي عَلَى دِينَارٍ؟١٣
14 ੧੪ ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ।
خُذْ مَا هُوَ لَكَ وَامْضِ فِي سَبِيلِكَ: فَأَنَا أُرِيدُ أَنْ أُعْطِيَ هَذَا الأَخِيرَ مِثْلَكَ.١٤
15 ੧੫ ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?
أَمَا يَحِقُّ لِي أَنْ أَتَصَرَّفَ بِمَالِي كَمَا أُرِيدُ؟ أَمْ أَنَّ عَيْنَكَ شِرِّيرَةٌ لأَنَّنِي أَنَا صَالِحٌ؟١٥
16 ੧੬ ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।
فَهَكَذَا يَصِيرُ الآخِرُونَ أَوَّلِينَ، وَالأَوَّلُونَ آخِرِينَ».١٦
17 ੧੭ ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,
وَفِيمَا كَانَ يَسُوعُ صَاعِداً إِلَى أُورُشَلِيمَ، انْفَرَدَ بِالتَّلامِيذِ الاثْنَيْ عَشَرَ فِي الطَّرِيقِ، وَقَالَ لَهُمْ:١٧
18 ੧੮ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ।
«هَا نَحْنُ صَاعِدُونَ إِلَى أُورُشَلِيمَ، حَيْثُ يُسَلَّمُ ابْنُ الإِنْسَانِ إِلَى رُؤَسَاءِ الْكَهَنَةِ، وَالْكَتَبَةِ، فَيَحْكُمُونَ عَلَيْهِ بِالْمَوْتِ،١٨
19 ੧੯ ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।
وَيُسَلِّمُونَهُ لأَيْدِي الأُمَمِ، فَيَسْخَرُونَ مِنْهُ وَيَجْلِدُونَهُ وَيَصْلِبُونَهُ. وَلكِنَّهُ فِي الْيَوْمِ الثَّالِثِ يَقُومُ».١٩
20 ੨੦ ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ।
فَتَقَدَّمَتْ إِلَيْهِ أُمُّ ابْنَيْ زَبَدِي وَهُمَا مَعَهَا، وَسَجَدَتْ لَهُ تَطْلُبُ مِنْهُ مَعْرُوفاً.٢٠
21 ੨੧ ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।
فَقَالَ لَهَا: «مَاذَا تُرِيدِينَ؟» أَجَابَتْ: «قُلْ أَنْ يَجْلِسَ ابْنَايَ هَذَانِ: أَحَدُهُمَا عَنْ يَمِينِكَ، وَالآخَرُ عَنْ يَسَارِكَ، فِي مَمْلَكَتِكَ!»٢١
22 ੨੨ ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ।
فَأَجَابَ يَسُوعُ قَائِلاً لِيَعْقُوبَ وَيُوحَنَّا: «أَنْتُمَا لَا تَدْرِيَانِ مَا تَطْلُبَانِ! أَتَقْدِرَانِ أَنْ تَشْرَبَا الْكَأْسَ الَّتِي سَأَشْرَبُهَا؟» أَجَابَاهُ: «نَعَمْ، نَقْدِرُ!»٢٢
23 ੨੩ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ।
فَقَالَ لَهُمَا: «كَأْسِي سَوْفَ تَشْرَبَانِ. أَمَّا الْجُلُوسُ عَنْ يَمِينِي وَعَنْ يَسَارِي، فَلَيْسَ لِي أَنْ أَمْنَحَهُ إِلّا لِلَّذِينَ أَعَدَّهُ أَبِي لَهُمْ!»٢٣
24 ੨੪ ਅਤੇ ਜਦ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿਝ ਗਏ।
وَعِنْدَمَا سَمِعَ التَّلامِيذُ العَشَرَةُ بِذلِكَ، اغْتَاظُوا مِنَ الأَخَوَيْنِ٢٤
25 ੨੫ ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ।
فَاسْتَدْعَاهُمْ يَسُوعُ جَمِيعاً وَقَالَ: «تَعْلَمُونَ أَنَّ حُكَّامَ الأُمَمِ يَسُودُونَهُمْ، وَعُظَمَاءَهُمْ يَتَسَلَّطُونَ عَلَيْهِمْ.٢٥
26 ੨੬ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।
وَأَمَّا أَنْتُمْ، فَلا يَكُنْ ذلِكَ بَيْنَكُمْ، وَإِنَّمَا أَيُّ مَنْ أَرَادَ أَنْ يَصِيرَ عَظِيماً بَيْنَكُمْ، فَلْيَكُنْ لَكُمْ خَادِماً،٢٦
27 ੨੭ ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ।
وَأَيُّ مَنْ أَرَادَ أَنْ يَصِيرَ أَوَّلاً فِيكُمْ، فَلْيَكُنْ لَكُمْ عَبْداً،٢٧
28 ੨੮ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
فَهَكَذَا ابْنُ الإِنْسَانِ: قَدْ جَاءَ لَا لِيُخْدَمَ، بَلْ لِيَخْدِمَ وَيَبْذُلَ نَفْسَهُ فِدْيَةً عَنْ كَثِيرِينَ».٢٨
29 ੨੯ ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ।
وَفِيمَا كَانَ يَسُوعُ وَتَلامِيذُهُ يُغَادِرُونَ أَرِيحَا، تَبِعَهُ جَمْعٌ كَبِيرٌ.٢٩
30 ੩੦ ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
وَإذَا أَعْمَيَانِ كَانَا جَالِسَيْنِ عَلَى جَانِبِ الطَّرِيقِ، مَا إِنْ سَمِعَا أَنَّ يَسُوعَ يَمُرُّ مِنْ هُنَاكَ، حَتَّى صَرَخَا: «ارْحَمْنَا يَا رَبُّ، يَا ابْنَ دَاوُدَ!»٣٠
31 ੩੧ ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
وَلَكِنَّ الْجَمْعَ زَجَرَهُمَا لِيَسْكُتَا، فَأَخَذَا يَزِيدَانِ الصُّرَاخَ: «ارْحَمْنَا يَا رَبُّ، يَا ابْنَ دَاوُدَ!»٣١
32 ੩੨ ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
فَتَوَقَّفَ يَسُوعُ وَدَعَاهُمَا إِلَيْهِ، وَسَأَلَهُمَا: «مَاذَا تُرِيدَانِ أَنْ أَفْعَلَ لَكُمَا؟»٣٢
33 ੩੩ ਉਨ੍ਹਾਂ ਉਸ ਨੂੰ ਆਖਿਆ, ਪ੍ਰਭੂ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ!
أَجَابَاهُ: «أَنْ تَفْتَحَ لَنَا أَعْيُنَنَا، يَا رَبُّ».٣٣
34 ੩੪ ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।
فَأَخَذَتْهُ الشَّفَقَةُ عَلَيْهِمَا، وَلَمَسَ أَعْيُنَهُمَا، فَفِي الْحَالِ عَادَتْ أَعْيُنُهُمَا تُبْصِرُ وَانْطَلَقَا يَتْبَعَانِهِ.٣٤

< ਮੱਤੀ 20 >