< ਮੱਤੀ 20 >

1 ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।
Подібне бо царство небесне чоловіку господареві, що вийшов рано вранцї наймати робітників у виноградник свій.
2 ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।
І, згодившись із робітниками по денарию на день, післав їх у виноградник свій.
3 ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ।
І, вийшовши коло третьої години, побачив внших, що стояли на торгу без дїла,
4 ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ।
і рече до них: Ідїть і ви у виноградник, і що буде право, дам вам, Вони й пійшли.
5 ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ।
Вийшовши знов коло шестої і девятої години, зробив так само.
6 ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ?
Вийшовши ж коло одинайцятої години, знайшов инших, що стояли без дїла, й рече до них: Чого тут стоїте увесь день без дїла?
7 ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ।
Кажуть вони йому: Бо ніхто не найняв нас. Рече він їм: Ійдїть і ви в виноградник, і що буде право, одержите.
8 ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ।
Як же настав вечір, рече пан виноградника доморядникові своєму: Поклич робітників, та роздай їм нагороду, почавши від останнїх аж до первих.
9 ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ।
І прийшовши ті, що коло одинайцятої години, взяли по денарию.
10 ੧੦ ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।
Прийшовши ж перші, думали, що більше візьмуть; та взяли й вони по денарию.
11 ੧੧ ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ।
І взявши вони, нарекали на господаря,
12 ੧੨ ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ।
говорячи: Що сї останні одну годину робили, й зрівняв єси їх із нами, що зносили тяготу дня і спеку.
13 ੧੩ ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ?
Він же, озвавшись, рече одному з них: Друже, не кривжду тебе; хиба не за денария згодив ся єси зо мною?
14 ੧੪ ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ।
Візьми своє, та й іди: я ж хочу й сьому останньому дати, що й тобі.
15 ੧੫ ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?
Хиба ж не вільно менї робити, що хочу, з добром моїм? Чи того твоє око лихе, що я добрий?
16 ੧੬ ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।
Так будуть останнї перві, а перві останнї; багато бо званих, мало ж вибраних.
17 ੧੭ ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,
І, йдучи Ісус у Єрусалим, узяв дванайцять учеників на самоту в дорозї, й рече до них:
18 ੧੮ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ।
Оце ми йдемо в Єрусалим; і буде виданий Син чоловічий архиєреям, та письменникам, і осудять вони Його на смерть;
19 ੧੯ ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।
і видадуть Його поганам, щоб з Него насьміхались, та били, та розпяли, а третього ж дня він воскресне.
20 ੨੦ ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ।
Тодї приступила до Него мати синів Зеведеєвих із синами своїми, кланяючись та просячи чогось у Него.
21 ੨੧ ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।
Він же рече до неї: Чого хочеш? Каже вона до Него: Скажи, щоб сидїли оці два сини мої, один по правицї Твоїй, а другий по лївицї у царстві Твоєму.
22 ੨੨ ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ।
Озвав ся ж Ісус і рече; Не знаєте, чого просите. Чи зможете ви пити чашу, яку я пити му, й хреститись хрещеннєм, яким я хрещусь? Кажуть йому: Зможемо.
23 ੨੩ ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ।
І рече до них: Ви то чашу мою пити мете, й хрещеннєм, яким я хрещусь, хреститиметесь; тільки ж, щоб вам сидіти по правиці в мене й по лївицї в мене, се не єсть моє дати, а кому приготовлено від Отця мого.
24 ੨੪ ਅਤੇ ਜਦ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿਝ ਗਏ।
І почувши десять, ремствували із двох братів.
25 ੨੫ ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ।
Ісус же, покликавши їх, рече: ви знаєте, що в поган князї панують над ними, й великі управляють ними.
26 ੨੬ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।
Не так же буде в вас: нї, хто хоче бути великим між вами, нехай буде вам слугою;
27 ੨੭ ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ।
і хто хоче між вами бути першим, нехай вам буде рабом,
28 ੨੮ ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
як Син чоловічий не прийшов, щоб служено Йому, а служити, й дати душу свою яко викуп за многих.
29 ੨੯ ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ।
І як виходили вони з Єрихона, йшло слїдом за Ним багато народу
30 ੩੦ ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
І ось двоє слїпих, що сидїли над шляхом, почувши, що Ісус переходить, кричали, кажучи: Помилуй нас, Господи, сину Давидів.
31 ੩੧ ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
Народ же сваривсь на них, щоб мовчали; а вони ще більш кричали, кажучи: Помилуй нас, Господи, сину Давидів.
32 ੩੨ ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
І, зупинившись Ісус, покликав їх, і рече: Що хочете, щоб зробив вам?
33 ੩੩ ਉਨ੍ਹਾਂ ਉਸ ਨੂੰ ਆਖਿਆ, ਪ੍ਰਭੂ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ!
Кажуть йому: Господи, щоб очі наші відкрились.
34 ੩੪ ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।
Вмилосердив ся ж Ісус, і доторкнувсь очей їх, і зараз прозріли очі їх, і пійшли вони слїдом за Ним.

< ਮੱਤੀ 20 >