< ਮੱਤੀ 21 >

1 ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,
et cum adpropinquassent Hierosolymis et venissent Bethfage ad montem Oliveti tunc Iesus misit duos discipulos
2 ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਧੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ।
dicens eis ite in castellum quod contra vos est et statim invenietis asinam alligatam et pullum cum ea solvite et adducite mihi
3 ਅਤੇ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਆਖਣਾ ਕਿ ਪ੍ਰਭੂ ਨੂੰ ਇਨ੍ਹਾਂ ਦੀ ਜ਼ਰੂਰਤ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਭੇਜ ਦੇਵੇਗਾ।
et si quis vobis aliquid dixerit dicite quia Dominus his opus habet et confestim dimittet eos
4 ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ,
hoc autem factum est ut impleretur quod dictum est per prophetam dicentem
5 ਸੀਯੋਨ ਦੀ ਧੀ ਨੂੰ ਆਖੋ, ਵੇਖ ਤੇਰਾ ਰਾਜਾ ਅਧੀਨਗੀ ਨਾਲ, ਗਧੀ ਉੱਤੇ ਸਗੋਂ ਗਧੀ ਦੇ ਬੱਚੇ ਉੱਤੇ, ਸਵਾਰ ਹੋ ਕੇ ਤੇਰੇ ਕੋਲ ਆਉਂਦਾ ਹੈ।
dicite filiae Sion ecce rex tuus venit tibi mansuetus et sedens super asinam et pullum filium subiugalis
6 ਤਦ ਚੇਲਿਆਂ ਨੇ ਜਾ ਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਕੀਤਾ।
euntes autem discipuli fecerunt sicut praecepit illis Iesus
7 ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।
et adduxerunt asinam et pullum et inposuerunt super eis vestimenta sua et eum desuper sedere fecerunt
8 ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।
plurima autem turba straverunt vestimenta sua in via alii autem caedebant ramos de arboribus et sternebant in via
9 ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
turbae autem quae praecedebant et quae sequebantur clamabant dicentes osanna Filio David benedictus qui venturus est in nomine Domini osanna in altissimis
10 ੧੦ ਅਤੇ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਇਹ ਆਖ ਕੇ ਹਿੱਲ ਗਿਆ ਕਿ ਇਹ ਕੌਣ ਹੈ?
et cum intrasset Hierosolymam commota est universa civitas dicens quis est hic
11 ੧੧ ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।
populi autem dicebant hic est Iesus propheta a Nazareth Galilaeae
12 ੧੨ ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ।
et intravit Iesus in templum Dei et eiciebat omnes vendentes et ementes in templo et mensas nummulariorum et cathedras vendentium columbas evertit
13 ੧੩ ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।
et dicit eis scriptum est domus mea domus orationis vocabitur vos autem fecistis eam speluncam latronum
14 ੧੪ ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
et accesserunt ad eum caeci et claudi in templo et sanavit eos
15 ੧੫ ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
videntes autem principes sacerdotum et scribae mirabilia quae fecit et pueros clamantes in templo et dicentes osanna Filio David indignati sunt
16 ੧੬ ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੂੰ ਉਸਤਤ ਪੂਰੀ ਕਰਵਾਈ?
et dixerunt ei audis quid isti dicant Iesus autem dicit eis utique numquam legistis quia ex ore infantium et lactantium perfecisti laudem
17 ੧੭ ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ।
et relictis illis abiit foras extra civitatem in Bethaniam ibique mansit
18 ੧੮ ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ।
mane autem revertens in civitatem esuriit
19 ੧੯ ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ। (aiōn g165)
et videns fici arborem unam secus viam venit ad eam et nihil invenit in ea nisi folia tantum et ait illi numquam ex te fructus nascatur in sempiternum et arefacta est continuo ficulnea (aiōn g165)
20 ੨੦ ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ?
et videntes discipuli mirati sunt dicentes quomodo continuo aruit
21 ੨੧ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।
respondens autem Iesus ait eis amen dico vobis si habueritis fidem et non haesitaveritis non solum de ficulnea facietis sed et si monti huic dixeritis tolle et iacta te in mare fiet
22 ੨੨ ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
et omnia quaecumque petieritis in oratione credentes accipietis
23 ੨੩ ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?
et cum venisset in templum accesserunt ad eum docentem principes sacerdotum et seniores populi dicentes in qua potestate haec facis et quis tibi dedit hanc potestatem
24 ੨੪ ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
respondens Iesus dixit illis interrogabo vos et ego unum sermonem quem si dixeritis mihi et ego vobis dicam in qua potestate haec facio
25 ੨੫ ਯੂਹੰਨਾ ਦਾ ਬਪਤਿਸਮਾ ਕਿੱਥੋਂ ਸੀ, ਸਵਰਗ ਵੱਲੋਂ ਜਾਂ ਮਨੁੱਖਾਂ ਵੱਲੋਂ? ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ, ਜੇ ਆਖੀਏ, “ਸਵਰਗ ਵੱਲੋਂ” ਤਾਂ ਉਹ ਸਾਨੂੰ ਕਹੇਗਾ, ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?
baptismum Iohannis unde erat e caelo an ex hominibus at illi cogitabant inter se dicentes si dixerimus e caelo dicet nobis quare ergo non credidistis illi
26 ੨੬ ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।
si autem dixerimus ex hominibus timemus turbam omnes enim habent Iohannem sicut prophetam
27 ੨੭ ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
et respondentes Iesu dixerunt nescimus ait illis et ipse nec ego dico vobis in qua potestate haec facio
28 ੨੮ ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।
quid autem vobis videtur homo habebat duos filios et accedens ad primum dixit fili vade hodie operare in vinea mea
29 ੨੯ ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ।
ille autem respondens ait nolo postea autem paenitentia motus abiit
30 ੩੦ ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ।
accedens autem ad alterum dixit similiter at ille respondens ait eo domine et non ivit
31 ੩੧ ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ? ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।
quis ex duobus fecit voluntatem patris dicunt novissimus dicit illis Iesus amen dico vobis quia publicani et meretrices praecedunt vos in regno Dei
32 ੩੨ ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ।
venit enim ad vos Iohannes in via iustitiae et non credidistis ei publicani autem et meretrices crediderunt ei vos autem videntes nec paenitentiam habuistis postea ut crederetis ei
33 ੩੩ ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ।
aliam parabolam audite homo erat pater familias qui plantavit vineam et sepem circumdedit ei et fodit in ea torcular et aedificavit turrem et locavit eam agricolis et peregre profectus est
34 ੩੪ ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ।
cum autem tempus fructuum adpropinquasset misit servos suos ad agricolas ut acciperent fructus eius
35 ੩੫ ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ।
et agricolae adprehensis servis eius alium ceciderunt alium occiderunt alium vero lapidaverunt
36 ੩੬ ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।
iterum misit alios servos plures prioribus et fecerunt illis similiter
37 ੩੭ ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।
novissime autem misit ad eos filium suum dicens verebuntur filium meum
38 ੩੮ ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।
agricolae autem videntes filium dixerunt intra se hic est heres venite occidamus eum et habebimus hereditatem eius
39 ੩੯ ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ।
et adprehensum eum eiecerunt extra vineam et occiderunt
40 ੪੦ ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?
cum ergo venerit dominus vineae quid faciet agricolis illis
41 ੪੧ ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।
aiunt illi malos male perdet et vineam locabit aliis agricolis qui reddant ei fructum temporibus suis
42 ੪੨ ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
dicit illis Iesus numquam legistis in scripturis lapidem quem reprobaverunt aedificantes hic factus est in caput anguli a Domino factum est istud et est mirabile in oculis nostris
43 ੪੩ ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ।
ideo dico vobis quia auferetur a vobis regnum Dei et dabitur genti facienti fructus eius
44 ੪੪ ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।
et qui ceciderit super lapidem istum confringetur super quem vero ceciderit conteret eum
45 ੪੫ ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ।
et cum audissent principes sacerdotum et Pharisaei parabolas eius cognoverunt quod de ipsis diceret
46 ੪੬ ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।
et quaerentes eum tenere timuerunt turbas quoniam sicut prophetam eum habebant

< ਮੱਤੀ 21 >