< ਮੱਤੀ 25 >

1 ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।
tunc simile erit regnum caelorum decem virginibus quae accipientes lampadas suas exierunt obviam sponso et sponsae
2 ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ।
quinque autem ex eis erant fatuae et quinque prudentes
3 ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।
sed quinque fatuae acceptis lampadibus non sumpserunt oleum secum
4 ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ।
prudentes vero acceperunt oleum in vasis suis cum lampadibus
5 ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ।
moram autem faciente sponso dormitaverunt omnes et dormierunt
6 ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ!
media autem nocte clamor factus est ecce sponsus venit exite obviam ei
7 ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
tunc surrexerunt omnes virgines illae et ornaverunt lampades suas
8 ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।
fatuae autem sapientibus dixerunt date nobis de oleo vestro quia lampades nostrae extinguntur
9 ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ।
responderunt prudentes dicentes ne forte non sufficiat nobis et vobis ite potius ad vendentes et emite vobis
10 ੧੦ ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ।
dum autem irent emere venit sponsus et quae paratae erant intraverunt cum eo ad nuptias et clausa est ianua
11 ੧੧ ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ!
novissime veniunt et reliquae virgines dicentes domine domine aperi nobis
12 ੧੨ ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ।
at ille respondens ait amen dico vobis nescio vos
13 ੧੩ ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।
vigilate itaque quia nescitis diem neque horam
14 ੧੪ ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।
sicut enim homo proficiscens vocavit servos suos et tradidit illis bona sua
15 ੧੫ ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ।
et uni dedit quinque talenta alii autem duo alii vero unum unicuique secundum propriam virtutem et profectus est statim
16 ੧੬ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ।
abiit autem qui quinque talenta acceperat et operatus est in eis et lucratus est alia quinque
17 ੧੭ ਇਸੇ ਤਰ੍ਹਾਂ ਜਿਸ ਨੇ ਦੋ ਲਏ ਸਨ ਉਹ ਨੇ ਵੀ ਹੋਰ ਦੋ ਕਮਾ ਲਏ।
similiter qui duo acceperat lucratus est alia duo
18 ੧੮ ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ।
qui autem unum acceperat abiens fodit in terra et abscondit pecuniam domini sui
19 ੧੯ ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ।
post multum vero temporis venit dominus servorum illorum et posuit rationem cum eis
20 ੨੦ ਸੋ ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਕੋਲ ਆ ਕੇ ਹੋਰ ਪੰਜ ਤੋੜੇ ਉਹ ਦੇ ਅੱਗੇ ਰੱਖੇ ਅਤੇ ਕਿਹਾ, ਸੁਆਮੀ ਜੀ ਤੁਸੀਂ ਮੈਨੂੰ ਪੰਜ ਤੋੜੇ ਸੌਂਪੇ ਸਨ। ਵੇਖੋ ਮੈਂ ਪੰਜ ਤੋੜੇ ਹੋਰ ਵੀ ਕਮਾਏ।
et accedens qui quinque talenta acceperat obtulit alia quinque talenta dicens domine quinque talenta mihi tradidisti ecce alia quinque superlucratus sum
21 ੨੧ ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
ait illi dominus eius euge bone serve et fidelis quia super pauca fuisti fidelis super multa te constituam intra in gaudium domini tui
22 ੨੨ ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ।
accessit autem et qui duo talenta acceperat et ait domine duo talenta tradidisti mihi ecce alia duo lucratus sum
23 ੨੩ ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
ait illi dominus eius euge serve bone et fidelis quia super pauca fuisti fidelis supra multa te constituam intra in gaudium domini tui
24 ੨੪ ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ।
accedens autem et qui unum talentum acceperat ait domine scio quia homo durus es metis ubi non seminasti et congregas ubi non sparsisti
25 ੨੫ ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਇਹ ਆਪਣਾ ਤੋੜਾ ਵਾਪਸ ਲੈ ਲਵੋ।
et timens abii et abscondi talentum tuum in terra ecce habes quod tuum est
26 ੨੬ ਉਸ ਦੇ ਮਾਲਕ ਨੇ ਉਸ ਨੂੰ ਉੱਤਰ ਦਿੱਤਾ, ਓਏ ਦੁਸ਼ਟ ਅਤੇ ਆਲਸੀ ਨੌਕਰ! ਕੀ ਤੂੰ ਜਾਣਦਾ ਹੈਂ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦਾ ਹਾਂ?
respondens autem dominus eius dixit ei serve male et piger sciebas quia meto ubi non semino et congrego ubi non sparsi
27 ੨੭ ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਰੁਪਏ ਸ਼ਾਹੂਕਾਰਾਂ ਨੂੰ ਦਿੰਦਾ ਤਾਂ ਮੈਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈਂਦਾ।
oportuit ergo te mittere pecuniam meam nummulariis et veniens ego recepissem utique quod meum est cum usura
28 ੨੮ ਸੋ ਉਹ ਤੋੜਾ ਉਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਤੋੜੇ ਹਨ ਉਹ ਨੂੰ ਦਿਓ।
tollite itaque ab eo talentum et date ei qui habet decem talenta
29 ੨੯ ਕਿਉਂਕਿ ਜਿਸ ਕਿਸੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਸ ਦੇ ਕੋਲ ਨਹੀਂ ਉਸ ਕੋਲੋਂ ਜੋ ਉਹ ਦਾ ਹੈ ਉਹ ਵੀ ਲੈ ਲਿਆ ਜਾਵੇਗਾ।
omni enim habenti dabitur et abundabit ei autem qui non habet et quod videtur habere auferetur ab eo
30 ੩੦ ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
et inutilem servum eicite in tenebras exteriores illic erit fletus et stridor dentium
31 ੩੧ ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।
cum autem venerit Filius hominis in maiestate sua et omnes angeli cum eo tunc sedebit super sedem maiestatis suae
32 ੩੨ ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।
et congregabuntur ante eum omnes gentes et separabit eos ab invicem sicut pastor segregat oves ab hedis
33 ੩੩ ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ।
et statuet oves quidem a dextris suis hedos autem a sinistris
34 ੩੪ ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।
tunc dicet rex his qui a dextris eius erunt venite benedicti Patris mei possidete paratum vobis regnum a constitutione mundi
35 ੩੫ ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
esurivi enim et dedistis mihi manducare sitivi et dedistis mihi bibere hospes eram et collexistis me
36 ੩੬ ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ।
nudus et operuistis me infirmus et visitastis me in carcere eram et venistis ad me
37 ੩੭ ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਵੇਖਿਆ ਤੇ ਤੈਨੂੰ ਪਿਲਾਇਆ?
tunc respondebunt ei iusti dicentes Domine quando te vidimus esurientem et pavimus sitientem et dedimus tibi potum
38 ੩੮ ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ?
quando autem te vidimus hospitem et colleximus te aut nudum et cooperuimus
39 ੩੯ ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ?
aut quando te vidimus infirmum aut in carcere et venimus ad te
40 ੪੦ ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
et respondens rex dicet illis amen dico vobis quamdiu fecistis uni de his fratribus meis minimis mihi fecistis
41 ੪੧ ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ। (aiōnios g166)
tunc dicet et his qui a sinistris erunt discedite a me maledicti in ignem aeternum qui paratus est diabolo et angelis eius (aiōnios g166)
42 ੪੨ ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ।
esurivi enim et non dedistis mihi manducare sitivi et non dedistis mihi potum
43 ੪੩ ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ।
hospes eram et non collexistis me nudus et non operuistis me infirmus et in carcere et non visitastis me
44 ੪੪ ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ?
tunc respondebunt et ipsi dicentes Domine quando te vidimus esurientem aut sitientem aut hospitem aut nudum aut infirmum vel in carcere et non ministravimus tibi
45 ੪੫ ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।
tunc respondebit illis dicens amen dico vobis quamdiu non fecistis uni de minoribus his nec mihi fecistis
46 ੪੬ ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ। (aiōnios g166)
et ibunt hii in supplicium aeternum iusti autem in vitam aeternam (aiōnios g166)

< ਮੱਤੀ 25 >