< ਮੱਤੀ 4 >

1 ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ।
پاشان عیسا بەهۆی ڕۆحی پیرۆزەوە بردرایە چۆڵەوانی، تاکو لەلایەن ئیبلیسەوە تاقی بکرێتەوە.
2 ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
دوای ئەوەی کە چل شەو و چل ڕۆژ بەڕۆژوو بوو، برسی بوو.
3 ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ।
تاقیکەرەوە لێی هاتە پێش، پێی گوت: «ئەگەر تۆ کوڕی خودایت، بەم بەردانە بڵێ با ببن بە نان.»
4 ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
بەڵام عیسا وەڵامی دایەوە: «نووسراوە: [مرۆڤ تەنها بە نان ناژیێت، بەڵکو بە هەر وشەیەک کە لە دەمی خوداوە دێتە دەرەوە.]»
5 ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,
ئینجا ئیبلیس بردییە شاری پیرۆز و لەسەر گوێسەبانەی پەرستگا ڕایگرت و
6 ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ।
پێی گوت: «ئەگەر تۆ کوڕی خودایت خۆت هەڵبدە خوارەوە. لەبەر ئەوەی نووسراوە: «[سەبارەت بە تۆ فەرمان بە فریشتەکانی دەدات، لەسەر دەستیان هەڵتدەگرن، تاکو پێت بەر بەردێک نەکەوێت.]»
7 ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
عیساش پێی فەرموو: «هەروەها نووسراوە: [یەزدانی پەروەردگارتان تاقی مەکەنەوە.]»
8 ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ
دیسان ئیبلیس بۆ سەر شاخێکی زۆر بڵندی برد و هەموو شانشینەکانی جیهان و شکۆی ئەوانی پیشان دا و
9 ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
پێی گوت: «هەموو ئەمانەت دەدەمێ ئەگەر کڕنۆش ببەیت و بمپەرستی.»
10 ੧੦ ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
ئینجا عیساش پێی فەرموو: «ئەی شەیتان لێم دووربکەوە! چونکە نووسراوە: [کڕنۆش بۆ یەزدانی پەروەردگارت دەبەیت و تەنها ئەو دەپەرستیت.]»
11 ੧੧ ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।
ئیتر ئیبلیس وازی لێ هێنا و چەند فریشتەیەک هاتن و خزمەتیان دەکرد.
12 ੧੨ ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ।
کاتێک عیسا بیستی یەحیا گیراوە، گەڕایەوە بۆ ناوچەی جەلیل.
13 ੧੩ ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
ناسیرەی بەجێهێشت و هات لە شاری کەفەرناحوم نیشتەجێ بوو، کە لەسەر دەریاچەیە، لە سنووری زەبولون و نەفتالی،
14 ੧੪ ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ
تاکو ئەوەی لە ڕێگەی پێغەمبەر ئیشایاوە گوتراوە بێتە دی:
15 ੧੫ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ
[ئەی خاکی زەبولون و خاکی نەفتالی، ئەوەی لە ڕێگای دەریایە، ئەوبەری ڕووباری ئوردون، جەلیلی ناجولەکەکان،
16 ੧੬ ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।
ئەو گەلەی لە تاریکیدا دانیشتووە، ڕووناکییەکی گەورەی بینی، دانیشتووان لە خاکی سێبەری مەرگ ڕووناکی بەسەریاندا هەڵهات.]
17 ੧੭ ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
لەو کاتەوە عیسا دەستی کرد بە جاڕدان و دەیفەرموو: «تۆبە بکەن، چونکە پاشایەتی ئاسمان نزیک بووەتەوە.»
18 ੧੮ ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
کاتێک عیسا بە کەناری دەریاچەی جەلیلدا دەڕۆیشت، دوو برای بینی، شیمۆن کە پێی دەگوترا پەترۆس لەگەڵ ئەندراوسی برای، تۆڕیان فڕێدەدایە دەریاچەکە، چونکە ماسیگر بوون.
19 ੧੯ ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
عیسا پێی فەرموون: «وەرن دوام بکەون، دەتانکەم بە ڕاوکەری مرۆڤ.»
20 ੨੦ ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
دەستبەجێ تۆڕەکانیان بەجێهێشت و دوای کەوتن.
21 ੨੧ ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।
کە لەوێ ڕۆیشت، دوو برای دیکەی بینی، یاقوبی کوڕی زەبدی و یۆحەنای برای، لە بەلەمێکدا لەگەڵ زەبدی باوکیان تۆڕەکانیان چاکدەکردەوە، ئەوانیشی بانگکرد.
22 ੨੨ ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।
دەستبەجێ بەلەمەکە و باوکیان بەجێهێشت و دوای عیسا کەوتن.
23 ੨੩ ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
ئینجا عیسا بە هەموو جەلیلدا دەگەڕا، لە کەنیشتەکانیان خەڵکی فێر دەکرد و مزگێنی پاشایەتییەکەی ڕادەگەیاند، هەرچی نەخۆشی و نەساغی نێو خەڵک هەبوو چاکی دەکردنەوە.
24 ੨੪ ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।
لەبەر ئەوە دەنگوباسی تەواوی سوریای گرتەوە، ئەوانیش هەموو نەخۆشێکیان دەهێنایە لای، بە جۆرەها دەرد و ئازارەوە، ئەوانەی کە ڕۆحی پیسیان تێدا بوو و فێدار و ئیفلیج بوون، چاکی دەکردنەوە.
25 ੨੫ ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।
جا خەڵکێکی زۆر لە جەلیل و دە شارەکە و ئۆرشەلیم و یەهودیا و ئەوبەری ڕووباری ئوردون دوای کەوتن.

< ਮੱਤੀ 4 >