< ਮੱਤੀ 6 >

1 ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।
"Be careful that you do not do your righteousness before people, to be seen by them, or else you have no reward from your Father who is in heaven.
2 ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।
Therefore when you practice charitable giving, do not sound a trumpet before yourself, as the hypocrites do in the synagogues and in the streets, that they may get glory from people. Truly I tell you, they have received their reward.
3 ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ,
But when you practice charitable giving, do not let your left hand know what your right hand does,
4 ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।
so that your charitable giving may be in secret, then your Father who sees in secret will reward you.
5 ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
"And when you pray, you are not to be as the hypocrites, for they love to stand and pray in the synagogues and in the corners of the streets, that they may be seen by others. Truly, I tell you, they have received their reward.
6 ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।
But you, when you pray, enter into your inner chamber, and having shut your door, pray to your Father who is in secret, and your Father who sees in secret will reward you.
7 ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗੂੰ ਨਾ ਕਰੋ, ਕਿਉਂਕਿ ਉਹ ਸਮਝਦੇ ਹਨ ਕਿ ਸਾਡੇ ਜ਼ਿਆਦਾ ਬੋਲਣ ਨਾਲ ਸਾਡੀ ਸੁਣੀ ਜਾਵੇਗੀ।
And in praying, do not use vain repetitions, as the unbelievers do; for they think that they will be heard for their much speaking.
8 ਇਸ ਲਈ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ, ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਤੁਹਾਡੀਆਂ ਜ਼ਰੂਰਤਾਂ ਨੂੰ ਜਾਣਦਾ ਹੈ।
Therefore do not be like them, for your Father knows what things you need, before you ask him.
9 ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ, ਹੇ ਸਾਡੇ ਪਿਤਾ, ਜਿਹੜਾ ਸਵਰਗ ਵਿੱਚ ਹੈਂ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
Therefore, you should pray this way: 'Our Father in heaven, holy be your name.
10 ੧੦ ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਵੇਂ ਸਵਰਗ ਵਿੱਚ ਪੂਰੀ ਹੁੰਦੀ ਹੈ ਧਰਤੀ ਉੱਤੇ ਵੀ ਹੋਵੇ।
Let your Kingdom come. Let your will be done, on earth as it is in heaven.
11 ੧੧ ਸਾਡੀ ਰੋਜ਼ ਦੀ ਰੋਟੀ ਅੱਜ ਸਾਨੂੰ ਦੇ,
Give us today our daily bread.
12 ੧੨ ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,
And forgive us our debts, as we also forgive our debtors.
13 ੧੩ ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
And lead us not into temptation, but deliver us from evil.'
14 ੧੪ ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।
"For if you forgive people their wrongdoing, your heavenly Father will also forgive you.
15 ੧੫ ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
But if you do not forgive people, neither will your Father forgive your wrongdoing.
16 ੧੬ ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।
"Moreover when you fast, do not be like the hypocrites, with sad faces. For they disfigure their faces, that they may be seen by people to be fasting. Truly I tell you, they have received their reward.
17 ੧੭ ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ।
But you, when you fast, anoint your head, and wash your face;
18 ੧੮ ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।
so that you are not seen by people to be fasting, but by your Father who is in secret, and your Father, who sees in secret, will reward you.
19 ੧੯ ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।
"Do not store up treasures for yourselves on the earth, where moth and decay destroy, and where thieves break through and steal;
20 ੨੦ ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ।
but store up for yourselves treasures in heaven, where neither moth nor decay destroy, and where thieves do not break through and steal;
21 ੨੧ ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
for where your treasure is, there your heart will be also.
22 ੨੨ ਸਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਪੂਰ ਹੋਵੇਗਾ।
"The lamp of the body is the eye. If therefore your eye is sound, your whole body will be full of light.
23 ੨੩ ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।
But if your eye is bad, your whole body will be full of darkness. If therefore the light that is in you is darkness, how great is the darkness.
24 ੨੪ ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
"No one can serve two masters, for either he will hate the one and love the other; or else he will be devoted to one and despise the other. You cannot serve both God and Mammon.
25 ੨੫ ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
Therefore I tell you, do not be anxious about your life, what you will eat or what you will drink; or about your body, what you will wear. Is not life more than food, and the body more than clothing?
26 ੨੬ ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
See the birds of the sky, that they do not sow, neither do they reap, nor gather into barns, and your heavenly Father feeds them. Are you not of much more value than they?
27 ੨੭ ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
"And which of you, by being anxious, can add one cubit to his height?
28 ੨੮ ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ। ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ।
And why are you anxious about clothing? Consider the lilies of the field, how they grow. They do not toil, neither do they spin,
29 ੨੯ ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ।
yet I tell you that even Solomon in all his glory was not dressed like one of these.
30 ੩੦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ੍ਹ ਅੱਗ ਵਿੱਚ ਝੋਕਿਆ ਜਾਂਦਾ ਹੈ, ਅਜਿਹਾ ਪਹਿਰਾਵਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
But if God so clothes the grass of the field, which today exists, and tomorrow is thrown into the oven, won't he much more clothe you, you of little faith?
31 ੩੧ ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ?
"Therefore do not be anxious, saying, 'What will we eat?', 'What will we drink?' or, 'With what will we be clothed?'
32 ੩੨ ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।
For the unbelievers seek after all these things, for your heavenly Father knows that you need all these things.
33 ੩੩ ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
But seek first the Kingdom and his righteousness, and all these things will be given to you as well.
34 ੩੪ ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।
Therefore do not be anxious for tomorrow, for tomorrow will be anxious for itself. Each day has enough trouble of its own.

< ਮੱਤੀ 6 >