< ਮੱਤੀ 9 >

1 ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ।
et ascendens in naviculam transfretavit et venit in civitatem suam
2 ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ।
et ecce offerebant ei paralyticum iacentem in lecto et videns Iesus fidem illorum dixit paralytico confide fili remittuntur tibi peccata tua
3 ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ।
et ecce quidam de scribis dixerunt intra se hic blasphemat
4 ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?
et cum vidisset Iesus cogitationes eorum dixit ut quid cogitatis mala in cordibus vestris
5 ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?
quid est facilius dicere dimittuntur tibi peccata aut dicere surge et ambula
6 ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
ut sciatis autem quoniam Filius hominis habet potestatem in terra dimittendi peccata tunc ait paralytico surge tolle lectum tuum et vade in domum tuam
7 ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ।
et surrexit et abiit in domum suam
8 ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ।
videntes autem turbae timuerunt et glorificaverunt Deum qui dedit potestatem talem hominibus
9 ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।
et cum transiret inde Iesus vidit hominem sedentem in teloneo Mattheum nomine et ait illi sequere me et surgens secutus est eum
10 ੧੦ ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ।
et factum est discumbente eo in domo ecce multi publicani et peccatores venientes discumbebant cum Iesu et discipulis eius
11 ੧੧ ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
et videntes Pharisaei dicebant discipulis eius quare cum publicanis et peccatoribus manducat magister vester
12 ੧੨ ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।
at Iesus audiens ait non est opus valentibus medico sed male habentibus
13 ੧੩ ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।
euntes autem discite quid est misericordiam volo et non sacrificium non enim veni vocare iustos sed peccatores
14 ੧੪ ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”
tunc accesserunt ad eum discipuli Iohannis dicentes quare nos et Pharisaei ieiunamus frequenter discipuli autem tui non ieiunant
15 ੧੫ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।
et ait illis Iesus numquid possunt filii sponsi lugere quamdiu cum illis est sponsus venient autem dies cum auferetur ab eis sponsus et tunc ieiunabunt
16 ੧੬ ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।
nemo autem inmittit commissuram panni rudis in vestimentum vetus tollit enim plenitudinem eius a vestimento et peior scissura fit
17 ੧੭ ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।
neque mittunt vinum novum in utres veteres alioquin rumpuntur utres et vinum effunditur et utres pereunt sed vinum novum in utres novos mittunt et ambo conservantur
18 ੧੮ ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।
haec illo loquente ad eos ecce princeps unus accessit et adorabat eum dicens filia mea modo defuncta est sed veni inpone manum super eam et vivet
19 ੧੯ ਫਿਰ ਯਿਸੂ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਤੁਰ ਪਏ।
et surgens Iesus sequebatur eum et discipuli eius
20 ੨੦ ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ।
et ecce mulier quae sanguinis fluxum patiebatur duodecim annis accessit retro et tetigit fimbriam vestimenti eius
21 ੨੧ ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
dicebat enim intra se si tetigero tantum vestimentum eius salva ero
22 ੨੨ ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ।
at Iesus conversus et videns eam dixit confide filia fides tua te salvam fecit et salva facta est mulier ex illa hora
23 ੨੩ ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ,
et cum venisset Iesus in domum principis et vidisset tibicines et turbam tumultuantem
24 ੨੪ ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ।
dicebat recedite non est enim mortua puella sed dormit et deridebant eum
25 ੨੫ ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ।
et cum eiecta esset turba intravit et tenuit manum eius et surrexit puella
26 ੨੬ ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ।
et exiit fama haec in universam terram illam
27 ੨੭ ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
et transeunte inde Iesu secuti sunt eum duo caeci clamantes et dicentes miserere nostri Fili David
28 ੨੮ ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ? ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ।
cum autem venisset domum accesserunt ad eum caeci et dicit eis Iesus creditis quia possum hoc facere vobis dicunt ei utique Domine
29 ੨੯ ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ।
tunc tetigit oculos eorum dicens secundum fidem vestram fiat vobis
30 ੩੦ ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ!
et aperti sunt oculi illorum et comminatus est illis Iesus dicens videte ne quis sciat
31 ੩੧ ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ।
illi autem exeuntes diffamaverunt eum in tota terra illa
32 ੩੨ ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ।
egressis autem illis ecce obtulerunt ei hominem mutum daemonium habentem
33 ੩੩ ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ।
et eiecto daemone locutus est mutus et miratae sunt turbae dicentes numquam paruit sic in Israhel
34 ੩੪ ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
Pharisaei autem dicebant in principe daemoniorum eicit daemones
35 ੩੫ ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
et circumibat Iesus civitates omnes et castella docens in synagogis eorum et praedicans evangelium regni et curans omnem languorem et omnem infirmitatem
36 ੩੬ ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।
videns autem turbas misertus est eis quia erant vexati et iacentes sicut oves non habentes pastorem
37 ੩੭ ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ।
tunc dicit discipulis suis messis quidem multa operarii autem pauci
38 ੩੮ ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।
rogate ergo dominum messis ut eiciat operarios in messem suam

< ਮੱਤੀ 9 >