< ਮੀਕਾਹ 6 >

1 ਸੁਣੋ ਕਿ ਹੁਣ ਯਹੋਵਾਹ ਕੀ ਆਖਦਾ ਹੈ, ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ!
Hør, hvad HERREN taler: Kom, fremfør din Trætte for Bjergene, lad Højene høre din Røst!
2 ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ।
I Bjerge, hør HERRENS Trætte, lyt til, I Jordens Grundvolde! Thi HERREN har Trætte med sit Folk, med Israel gaar han i Rette:
3 ਹੇ ਮੇਰੀ ਪਰਜਾ, ਮੈਂ ਤੇਰਾ ਕੀ ਵਿਗਾੜਿਆ ਹੈ? ਮੈਂ ਕਿਵੇਂ ਤੈਨੂੰ ਥਕਾ ਦਿੱਤਾ ਹੈ? ਮੈਨੂੰ ਉੱਤਰ ਦੇ!
Hvad har jeg gjort dig, mit Folk, med hvad har jeg plaget dig? Svar!
4 ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ।
Jeg førte dig jo op fra Ægypten og udløste dig af Trællehuset, og jeg sendte for dit Ansigt Moses, Aron og Mirjam.
5 ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ!
Mit Folk, kom i Hu, hvad Kong Balak af Moab havde i Sinde, og hvad Bileam, Beors Søn, svarede ham, fra Sjittim til Gilgal, for at du kan kende HERRENS Retfærdsgerninger.
6 ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?
»Med hvad skal jeg møde HERREN, bøje mig for Højhedens Gud? Skal jeg møde ham med Brændofre, møde med aargamle Kalve?
7 ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ, ਜਾਂ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ? ਕੀ ਮੈਂ ਆਪਣੇ ਪਹਿਲੌਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਅਤੇ ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ?
Har HERREN Behag i Tusinder af Vædre, Titusinder af Oliestrømme? Skal jeg give min førstefødte for min Synd, mit Livs Frugt som Bod for min Sjæl?«
8 ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
Det er sagt dig, o Menneske, hvad der er godt, og hvad HERREN kræver af dig: hvad andet end at øve Ret, gerne vise Kærlighed og vandre ydmygt med din Gud.
9 ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈਅ ਮੰਨੇਗੀ, ਰਾਜ-ਡੰਡੇ ਦੀ ਅਤੇ ਉਹ ਦੀ ਜਿਸ ਨੇ ਉਸ ਨੂੰ ਠਹਿਰਾਇਆ, ਸੁਣੋ!
Hør, HERREN raaber til Byen (at frygte dit Navn er Visdom): Hør, Stamme og Byens Menighed!
10 ੧੦ ਕੀ ਦੁਸ਼ਟ ਦੇ ਘਰ ਵਿੱਚ ਹੁਣ ਤੱਕ ਦੁਸ਼ਟਪੁਣੇ ਦੇ ਖ਼ਜ਼ਾਨੇ ਹਨ? ਨਾਲੇ ਏਫ਼ਾਹ ਦੇ ਘੱਟ ਨਾਪ ਜੋ ਸਰਾਪੀ ਹਨ?
Skal jeg taale Skattene i den gudløses Hus og den magre, forbandede Efa,
11 ੧੧ ਭਲਾ, ਮੈਂ ਪਵਿੱਤਰ ਠਹਿਰ ਸਕਦਾ ਹਾਂ, ਜਦ ਮੇਰੇ ਕੋਲ ਕਾਣੀ ਡੰਡੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨ?
tilgive Gudløsheds Vægt og Pungen med falske Lodder?
12 ੧੨ ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ, ਉਸ ਦੇ ਵਾਸੀ ਝੂਠ ਬੋਲਦੇ ਹਨ, ਅਤੇ ਉਨ੍ਹਾਂ ਦੀ ਜੀਭ ਫ਼ਰੇਬ ਦੀਆਂ ਗੱਲਾਂ ਬਕਦੀ ਹੈ।
Dens Rigmænd er fulde af Vold, dens Borgeres Tale er Løgn, og Tungen er falsk i deres Mund.
13 ੧੩ ਇਸ ਲਈ ਮੈਂ ਤੈਨੂੰ ਦੁੱਖਦਾਈ ਜ਼ਖਮਾਂ ਨਾਲ ਮਾਰਿਆ ਹੈ, ਅਤੇ ਤੈਨੂੰ ਤੇਰੇ ਪਾਪਾਂ ਦੇ ਕਾਰਨ ਵਿਰਾਨ ਕੀਤਾ ਹੈ।
Derfor tog jeg til at slaa dig, ødelægge dig for dine Synder.
14 ੧੪ ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ, ਅਤੇ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾਂ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ।
Du skal spise, men ikke mættes, lige tomt skal dit Indre være; hvad du hengemmer, skal du ej bjærge, og hvad du bjærger, giver jeg Sværdet;
15 ੧੫ ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ।
du skal saa, men ikke høste, perse Oliven, men ikke salve dig, perse Most, men ej drikke Vin.
16 ੧੬ ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।
Du fulgte Omris Skikke, al Akabs Huses Færd; I vandrede efter deres Raad, saa jeg maa gøre dig til Ørk og Byens Borgere til Spot; Folkenes Haan skal I bære.

< ਮੀਕਾਹ 6 >