< ਨਹੂਮ 1 >

1 ਨੀਨਵਾਹ ਦੇ ਵਿਖੇ ਅਗੰਮ ਵਾਕ। ਅਲਕੋਸ਼ੀ ਨਹੂਮ ਦੇ ਦਰਸ਼ਣ ਦੀ ਪੋਥੀ।
מַשָּׂא נִֽינְוֵה סֵפֶר חֲזוֹן נַחוּם הָאֶלְקֹשִֽׁי׃
2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ!
אֵל קַנּוֹא וְנֹקֵם יְהוָה נֹקֵם יְהוָה וּבַעַל חֵמָה נֹקֵם יְהוָה לְצָרָיו וְנוֹטֵר הוּא לְאֹיְבָֽיו׃
3 ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ।
יְהֹוָה אֶרֶךְ אַפַּיִם וגדול־וּגְדָל־כֹּחַ וְנַקֵּה לֹא יְנַקֶּה יְהוָה בְּסוּפָה וּבִשְׂעָרָה דַּרְכּוֹ וְעָנָן אֲבַק רַגְלָֽיו׃
4 ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਸੁਕਾ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁਕਾ ਦਿੰਦਾ ਹੈ, ਬਾਸ਼ਾਨ ਅਤੇ ਕਰਮਲ ਕੁਮਲਾ ਜਾਂਦੇ ਹਨ ਅਤੇ ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ।
גּוֹעֵר בַּיָּם וַֽיַּבְּשֵׁהוּ וְכָל־הַנְּהָרוֹת הֶֽחֱרִיב אֻמְלַל בָּשָׁן וְכַרְמֶל וּפֶרַח לְבָנוֹן אֻמְלָֽל׃
5 ਪਰਬਤ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ।
הָרִים רָעֲשׁוּ מִמֶּנּוּ וְהַגְּבָעוֹת הִתְמֹגָגוּ וַתִּשָּׂא הָאָרֶץ מִפָּנָיו וְתֵבֵל וְכָל־יֹשְׁבֵי בָֽהּ׃
6 ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ!
לִפְנֵי זַעְמוֹ מִי יַֽעֲמוֹד וּמִי יָקוּם בַּחֲרוֹן אַפּוֹ חֲמָתוֹ נִתְּכָה כָאֵשׁ וְהַצֻּרִים נִתְּצוּ מִמֶּֽנּוּ׃
7 ਯਹੋਵਾਹ ਭਲਾ ਹੈ, ਦੁੱਖ ਦੇ ਦਿਨ ਵਿੱਚ ਇੱਕ ਗੜ੍ਹ ਹੈ ਅਤੇ ਉਹ ਆਪਣੇ ਵਿੱਚ ਪਨਾਹ ਲੈਣ ਵਾਲਿਆਂ ਨੂੰ ਜਾਣਦਾ ਹੈ।
טוֹב יְהוָה לְמָעוֹז בְּיוֹם צָרָה וְיֹדֵעַ חֹסֵי בֽוֹ׃
8 ਪਰ ਉੱਛਲਦੇ ਹੜ੍ਹ ਨਾਲ ਉਹ ਉਸ ਸਥਾਨ ਦਾ ਪੂਰਾ ਅੰਤ ਕਰ ਦੇਵੇਗਾ ਅਤੇ ਹਨੇਰੇ ਵਿੱਚ ਆਪਣੇ ਵੈਰੀਆਂ ਦਾ ਪਿੱਛਾ ਕਰੇਗਾ।
וּבְשֶׁטֶף עֹבֵר כָּלָה יַעֲשֶׂה מְקוֹמָהּ וְאֹיְבָיו יְרַדֶּף־חֹֽשֶׁךְ׃
9 ਤੁਸੀਂ ਯਹੋਵਾਹ ਦੇ ਵਿਰੁੱਧ ਕਿਹੜੀ ਯੋਜਨਾ ਬਣਾਉਂਦੇ ਹੋ? ਉਹ ਉਸਦਾ ਪੂਰਾ ਅੰਤ ਕਰ ਦੇਵੇਗਾ, ਬਿਪਤਾ ਦੂਜੀ ਵਾਰੀ ਨਾ ਉੱਠੇਗੀ!
מַה־תְּחַשְּׁבוּן אֶל־יְהוָה כָּלָה הוּא עֹשֶׂה לֹֽא־תָקוּם פַּעֲמַיִם צָרָֽה׃
10 ੧੦ ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ।
כִּי עַד־סִירִים סְבֻכִים וּכְסָבְאָם סְבוּאִים אֻכְּלוּ כְּקַשׁ יָבֵשׁ מָלֵֽא׃
11 ੧੧ ਤੇਰੇ ਵਿੱਚੋਂ ਇੱਕ ਨਿੱਕਲਿਆ ਜੋ ਯਹੋਵਾਹ ਦੇ ਵਿਰੁੱਧ ਬਦੀ ਸੋਚਦਾ ਹੈ, ਜੋ ਸ਼ਤਾਨੀ ਸਿੱਖਿਆ ਦਿੰਦਾ ਹੈ।
מִמֵּךְ יָצָא חֹשֵׁב עַל־יְהוָה רָעָה יֹעֵץ בְּלִיָּֽעַל׃
12 ੧੨ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਭਾਵੇਂ ਉਹ ਤਕੜੇ ਹੋਣ ਅਤੇ ਕਿੰਨੇ ਵੀ ਹੋਣ, ਤਾਂ ਵੀ ਉਹ ਵੱਢੇ ਜਾਣਗੇ ਅਤੇ ਉਹ ਲੰਘ ਜਾਵੇਗਾ, ਭਾਵੇਂ ਮੈਂ ਤੈਨੂੰ ਦੁੱਖ ਦਿੱਤਾ, ਮੈਂ ਤੈਨੂੰ ਦੁੱਖ ਫਿਰ ਨਾ ਦਿਆਂਗਾ।
כֹּה ׀ אָמַר יְהוָה אִם־שְׁלֵמִים וְכֵן רַבִּים וְכֵן נָגֹזּוּ וְעָבָר וְעִנִּתִךְ לֹא אֲעַנֵּךְ עֽוֹד׃
13 ੧੩ ਹੁਣ ਮੈਂ ਉਸ ਦੇ ਜੂਲੇ ਨੂੰ ਤੇਰੇ ਉੱਤੋਂ ਭੰਨ ਸੁੱਟਾਂਗਾ ਅਤੇ ਤੇਰੀਆਂ ਜੋਤਾਂ ਨੂੰ ਤੋੜ ਸੁੱਟਾਂਗਾ।
וְעַתָּה אֶשְׁבֹּר מֹטֵהוּ מֵֽעָלָיִךְ וּמוֹסְרֹתַיִךְ אֲנַתֵּֽק׃
14 ੧੪ ਯਹੋਵਾਹ ਨੇ ਤੇਰੇ ਬਾਰੇ ਹੁਕਮ ਦਿੱਤਾ, ਕਿ ਤੇਰੇ ਨਾਮ ਦਾ ਵੰਸ਼ ਫੇਰ ਨਾ ਰਹੇਗਾ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਤੇ ਢਾਲ਼ੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਘਿਣਾਉਣਾ ਹੈਂ!
וְצִוָּה עָלֶיךָ יְהוָה לֹֽא־יִזָּרַע מִשִּׁמְךָ עוֹד מִבֵּית אֱלֹהֶיךָ אַכְרִית פֶּסֶל וּמַסֵּכָה אָשִׂים קִבְרֶךָ כִּי קַלּֽוֹתָ׃
15 ੧੫ ਵੇਖੋ, ਪਹਾੜਾਂ ਉੱਤੇ ਖੁਸ਼ਖਬਰੀ ਦੇ ਪ੍ਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ! ਹੇ ਯਹੂਦਾਹ, ਆਪਣੇ ਪਰਬਾਂ ਨੂੰ ਮਨਾ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਦੁਸ਼ਟ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਪੂਰੀ ਤਰ੍ਹਾਂ ਕੱਟਿਆ ਗਿਆ ਹੈ!
הִנֵּה עַל־הֶהָרִים רַגְלֵי מְבַשֵּׂר מַשְׁמִיעַ שָׁלוֹם חָגִּי יְהוּדָה חַגַּיִךְ שַׁלְּמִי נְדָרָיִךְ כִּי לֹא יוֹסִיף עוֹד לעבור־לַֽעֲבָר־בָּךְ בְּלִיַּעַל כֻּלֹּה נִכְרָֽת׃

< ਨਹੂਮ 1 >