< ਨਹਮਯਾਹ 6 >

1 ਫਿਰ ਜਦ ਸਨਬੱਲਟ ਅਤੇ ਤੋਬਿਆਹ ਅਤੇ ਗਸ਼ਮ ਅਰਬੀ ਅਤੇ ਸਾਡੇ ਬਾਕੀ ਵੈਰੀਆਂ ਨੂੰ ਇਹ ਖ਼ਬਰ ਹੋਈ ਕਿ ਮੈਂ ਸ਼ਹਿਰਪਨਾਹ ਬਣਾ ਲਈ ਹੈ ਅਤੇ ਕੋਈ ਦਰਾਰ ਬਾਕੀ ਨਹੀਂ ਰਹੀ ਭਾਵੇਂ ਮੈਂ ਅਜੇ ਤੱਕ ਫਾਟਕਾਂ ਦੇ ਦਰਵਾਜ਼ੇ ਨਹੀਂ ਲਾਏ ਸਨ।
А кад чу Санавалат и Товија и Гисем Арапин и остали наши непријатељи да сам сазидао зид и да није остало у њему ништа проваљено, а до тада још не бејах наместио крила на врата,
2 ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੰਦੇਸ਼ ਭੇਜਿਆ, “ਆ, ਅਸੀਂ ਓਨੋ ਦੀ ਮੈਦਾਨ ਦੇ ਕਿਸੇ ਪਿੰਡ ਵਿੱਚ ਇੱਕ ਦੂਜੇ ਨੂੰ ਮਿਲੀਏ।” ਪਰ ਉਹ ਮੇਰੀ ਹਾਨੀ ਕਰਨਾ ਚਾਹੁੰਦੇ ਸਨ।
Посла Санавалат и Гисем к мени и поручи: Ходи да се састанемо у коме селу у пољу ононском. А они мишљаху зло по ме.
3 ਇਸ ਲਈ ਮੈਂ ਉਨ੍ਹਾਂ ਨੂੰ ਸੰਦੇਸ਼ਵਾਹਕਾਂ ਦੇ ਰਾਹੀਂ ਇਹ ਉੱਤਰ ਦਿੱਤਾ, “ਮੈਂ ਤਾਂ ਇੱਕ ਵੱਡਾ ਕੰਮ ਕਰ ਰਿਹਾ ਹਾਂ ਅਤੇ ਹੇਠਾਂ ਨਹੀਂ ਆ ਸਕਦਾ, ਮੇਰੇ ਤੁਹਾਡੇ ਕੋਲ ਹੇਠਾਂ ਆਉਣ ਦੇ ਕਾਰਨ ਇਹ ਕੰਮ ਕਿਉਂ ਰੋਕਿਆ ਜਾਵੇ?”
И послах к њима гласнике и поручих: У послу сам великом, зато не могу доћи. Јер би стао посао кад бих га оставио да дођем к вама.
4 ਉਨ੍ਹਾਂ ਨੇ ਚਾਰ ਵਾਰੀ ਇਹੋ ਸੰਦੇਸ਼ ਮੇਰੇ ਕੋਲ ਭੇਜਿਆ, ਅਤੇ ਹਰ ਵਾਰੀ ਮੈਂ ਉਨ੍ਹਾਂ ਨੂੰ ਇਸੇ ਤਰ੍ਹਾਂ ਹੀ ਉੱਤਰ ਦਿੱਤਾ।
И слаше тако к мени четири пута; и ја им онако одговорих.
5 ਫਿਰ ਪੰਜਵੀਂ ਵਾਰੀ ਸਨਬੱਲਟ ਨੇ ਆਪਣੇ ਸੇਵਕ ਦੇ ਹੱਥ ਖੁੱਲ੍ਹੀ ਚਿੱਠੀ ਦੇ ਕੇ ਉਸ ਨੂੰ ਮੇਰੇ ਕੋਲ ਭੇਜਿਆ,
Тада Санавалат посла к мени тако пети пут слугу свог с књигом отвореном у руци.
6 ਜਿਸ ਵਿੱਚ ਇਹ ਲਿਖਿਆ ਹੋਇਆ ਸੀ, “ਕੌਮਾਂ ਵਿੱਚ ਇਹ ਗੱਲ ਸੁਣੀ ਗਈ ਹੈ, ਅਤੇ ਗਸ਼ਮ ਵੀ ਇਹੋ ਕਹਿੰਦਾ ਹੈ ਕਿ ਤੂੰ ਅਤੇ ਯਹੂਦੀ ਵਿਦਰੋਹੀ ਹੋਣ ਦੀ ਯੋਜਨਾ ਬਣਾਉਂਦੇ ਹੋ ਅਤੇ ਇਸੇ ਕਾਰਨ ਹੀ ਤੂੰ ਉਸ ਸ਼ਹਿਰਪਨਾਹ ਨੂੰ ਬਣਵਾਉਂਦਾ ਹੈਂ ਅਤੇ ਇਨ੍ਹਾਂ ਗੱਲਾਂ ਦੇ ਅਨੁਸਾਰ ਤੂੰ ਉਨ੍ਹਾਂ ਦਾ ਰਾਜਾ ਬਣਨਾ ਚਾਹੁੰਦਾ ਹੈ।
А у њој писаше: Чује се по народима и Гасмуј каже да се ти и Јудејци мислите одметнути, зато зидаш зид, и хоћеш да им будеш цар, како се говори,
7 ਤੂੰ ਨਬੀਆਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਜੋ ਯਰੂਸ਼ਲਮ ਵਿੱਚ ਤੇਰੇ ਲਈ ਪ੍ਰਚਾਰ ਕਰਨ ਕਿ ‘ਯਹੂਦਾਹ ਵਿੱਚ ਇੱਕ ਰਾਜਾ ਹੈ।’ ਹੁਣ ਇਨ੍ਹਾਂ ਗੱਲਾਂ ਦੀ ਖ਼ਬਰ ਰਾਜਾ ਨੂੰ ਦਿੱਤੀ ਜਾਵੇਗੀ। ਇਸ ਲਈ ਹੁਣ ਆ, ਅਸੀਂ ਆਪਸ ਵਿੱਚ ਸਲਾਹ ਕਰੀਏ।”
И да си поставио пророке да разглашују за тебе у Јерусалиму и говоре, цар је у Јудеји. А то ће доћи до цара. Него ходи да се договоримо.
8 ਤਦ ਮੈਂ ਉਸ ਨੂੰ ਇਹ ਉੱਤਰ ਭੇਜਿਆ, “ਜਿਵੇਂ ਤੂੰ ਕਿਹਾ ਹੈ, ਉਹੋ ਜਿਹੀ ਤਾਂ ਕੋਈ ਵੀ ਗੱਲ ਨਹੀਂ ਹੈ ਕਿਉਂਕਿ ਇਸ ਸਭ ਤੇਰੀਆਂ ਹੀ ਮਨ-ਘੜਤ ਗੱਲਾਂ ਹਨ!”
Тада послах к њему и поручих: Није тако како ти кажеш; него си сам измислио.
9 ਉਹ ਸਾਰੇ ਇਹ ਸੋਚ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਕਿ ਕੰਮ ਤੋਂ ਉਨ੍ਹਾਂ ਦੇ ਹੱਥ ਢਿੱਲੇ ਪੈ ਜਾਣ ਤਾਂ ਜੋ ਉਹ ਪੂਰਾ ਨਾ ਹੋਵੇ। ਹੁਣ ਹੇ ਪਰਮੇਸ਼ੁਰ! ਮੇਰੇ ਹੱਥਾਂ ਨੂੰ ਤਕੜੇ ਕਰ!
Јер они сви хтеше нас уплашити говорећи: Клонуће руке њихове од посла и неће се свршити. Зато, Боже, укрепи руке моје.
10 ੧੦ ਫਿਰ ਮੈਂ ਮਹੇਟਬਏਲ ਦੇ ਪੋਤਰੇ ਦਲਾਯਾਹ ਦੇ ਪੁੱਤਰ ਸ਼ਮਅਯਾਹ ਦੇ ਘਰ ਵਿੱਚ ਗਿਆ। ਉਹ ਤਾਂ ਘਰ ਵਿੱਚ ਬੰਦ ਸੀ, ਉਸ ਨੇ ਕਿਹਾ, “ਆ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਮੰਦਰ ਦੇ ਅੰਦਰ ਮਿਲੀਏ ਅਤੇ ਮੰਦਰ ਦੇ ਦਰਵਾਜਿਆਂ ਨੂੰ ਬੰਦ ਕਰ ਲਈਏ ਕਿਉਂਕਿ ਉਹ ਤੈਨੂੰ ਮਾਰਨ ਲਈ ਆਉਣਗੇ, ਹਾਂ ਉਹ ਰਾਤ ਨੂੰ ਤੈਨੂੰ ਮਾਰਨ ਲਈ ਆਉਣਗੇ।”
Још отидох у кућу Симаји, сину Далаје сина Метавеиловог, који се беше затворио, и рече ми: Да отидемо заједно у дом Божји усред цркве и да закључамо врата цркви, јер ће доћи да те убију, доћи ће ноћу да те убију.
11 ੧੧ ਪਰ ਮੈਂ ਕਿਹਾ, “ਕੀ ਮੇਰੇ ਵਰਗਾ ਮਨੁੱਖ ਭੱਜੇ? ਅਤੇ ਕੀ ਮੇਰੇ ਵਰਗਾ ਮਨੁੱਖ ਮੰਦਰ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਂਵਾਂਗਾ।”
А ја рекох: Зар ће човек какав сам ја бежати? Или ко би овакав какав сам ја ушао у цркву да остане у животу? Нећу ићи.
12 ੧੨ ਫਿਰ ਮੈਂ ਜਾਣ ਲਿਆ ਕਿ ਪਰਮੇਸ਼ੁਰ ਨੇ ਉਸ ਨੂੰ ਨਹੀਂ ਭੇਜਿਆ ਸੀ ਪਰ ਉਸ ਨੇ ਮੇਰੇ ਵਿਰੁੱਧ ਭਵਿੱਖਬਾਣੀ ਇਸ ਲਈ ਕੀਤੀ ਕਿਉਂ ਜੋ ਤੋਬਿਆਹ ਅਤੇ ਸਨਬੱਲਟ ਨੇ ਉਸ ਨੂੰ ਭਾੜੇ ਤੇ ਰੱਖਿਆ ਸੀ।
И разумех да га није Бог послао, него то пророштво каза за ме, јер га Товија и Санавалат поткупише.
13 ੧੩ ਉਨ੍ਹਾਂ ਨੇ ਉਸ ਨੂੰ ਇਸ ਲਈ ਭਾੜੇ ਤੇ ਰੱਖਿਆ ਕਿ ਮੈਂ ਡਰ ਜਾਂਵਾਂ ਅਤੇ ਅਜਿਹਾ ਕੰਮ ਕਰਕੇ ਪਾਪੀ ਬਣਾਂ, ਜਿਸ ਨਾਲ ਉਹ ਮੇਰੀ ਬਦਨਾਮੀ ਕਰਨ ਅਤੇ ਇਹ ਮੇਰੀ ਨਿੰਦਿਆ ਦਾ ਕਾਰਨ ਹੋਵੇ।
Зато беше поткупљен да ме уплаши да онако учиним и згрешим да бих се осрамотио да ме могу ружити.
14 ੧੪ “ਹੇ ਮੇਰੇ ਪਰਮੇਸ਼ੁਰ, ਤੋਬਿਆਹ ਅਤੇ ਸਨਬੱਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆ ਅਤੇ ਬਾਕੀ ਸਾਰੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਯਾਦ ਰੱਖ।”
Помени, Боже мој, Товију и Санавалата по овим делима њиховим, и Ноадију пророчицу и друге пророке који ме хтеше уплашити.
15 ੧੫ ਇਸ ਤਰ੍ਹਾਂ ਅਲੂਲ ਮਹੀਨੇ ਦੀ ਪੱਚੀ ਤਾਰੀਖ਼ ਨੂੰ ਅਰਥਾਤ ਬਵੰਜਾ ਦਿਨਾਂ ਵਿੱਚ ਸ਼ਹਿਰਪਨਾਹ ਬਣ ਕੇ ਪੂਰੀ ਹੋ ਗਈ।
И тако доврши се зид двадесет петог дана месеца Елула за педесет и два дана.
16 ੧੬ ਫਿਰ ਅਜਿਹਾ ਹੋਇਆ ਕਿ ਜਦ ਸਾਡੇ ਸਾਰੇ ਵੈਰੀਆਂ ਨੇ ਇਹ ਸੁਣਿਆ ਤਦ ਸਾਡੇ ਚੁਫ਼ੇਰੇ ਰਹਿਣ ਵਾਲੀਆਂ ਸਾਰੀਆਂ ਕੌਮਾਂ ਦੇ ਲੋਕ ਡਰ ਗਏ ਅਤੇ ਉਹ ਬਹੁਤ ਹੀ ਸ਼ਰਮਿੰਦੇ ਹੋਏ ਕਿਉਂਕਿ ਉਨ੍ਹਾਂ ਨੇ ਜਾਣ ਲਿਆ ਸੀ ਕਿ ਇਹ ਕੰਮ ਸਾਡੇ ਪਰਮੇਸ਼ੁਰ ਵੱਲੋਂ ਹੋਇਆ ਹੈ।
И кад чуше сви непријатељи наши и видеше сви народи који беху око нас, уплашише се врло, јер познаше да је Бог наш учинио то дело.
17 ੧੭ ਨਾਲੇ ਉਨ੍ਹਾਂ ਦਿਨਾਂ ਵਿੱਚ ਯਹੂਦੀ ਸਾਮੰਤਾਂ ਦੀਆਂ ਬਹੁਤ ਸਾਰੀਆਂ ਚਿੱਠੀਆਂ ਟੋਬੀਯਾਹ ਕੋਲ ਗਈਆਂ ਅਤੇ ਤੋਬਿਆਹ ਦੀਆਂ ਚਿੱਠੀਆਂ ਉਨ੍ਹਾਂ ਕੋਲ ਆਈਆਂ।
И у оне дане многи главари јудејски слаху књиге Товији, и од Товије њима долажаху књиге.
18 ੧੮ ਕਿਉਂ ਜੋ ਉਹ ਆਰਹ ਦੇ ਪੁੱਤਰ ਸ਼ਕਨਯਾਹ ਦਾ ਜੁਵਾਈ ਸੀ, ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਦੀ ਧੀ ਨਾਲ ਵਿਆਹ ਕਰ ਲਿਆ ਸੀ, ਇਸ ਲਈ ਬਹੁਤ ਸਾਰੇ ਯਹੂਦੀਆਂ ਨੇ ਉਸ ਦੇ ਪੱਖ ਵਿੱਚ ਹੋਣ ਦੀ ਸਹੁੰ ਖਾਧੀ ਸੀ।
Јер многи Јудејци беху му се заклели; јер беше зет Сеханији, сину Араховом, и Јоанан син његов беше ожењен кћерју Меулама, сина Варахијиног.
19 ੧੯ ਉਹ ਉਸ ਦੀਆਂ ਨੇਕੀਆਂ ਮੈਨੂੰ ਦੱਸਦੇ ਰਹਿੰਦੇ ਸਨ ਅਤੇ ਮੇਰੀਆਂ ਗੱਲਾਂ ਉਹ ਨੂੰ ਜਾ ਕੇ ਦੱਸਦੇ ਸਨ ਅਤੇ ਤੋਬਿਆਹ ਮੈਨੂੰ ਡਰਾਉਣ ਲਈ ਚਿੱਠੀਆਂ ਭੇਜਦਾ ਹੁੰਦਾ ਸੀ।
И говораху преда мном добро о њему, и речи моје доказиваху му; и Товија слаше књиге да ме уплаши.

< ਨਹਮਯਾਹ 6 >