< ਨਹਮਯਾਹ 1 >

1 ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ। ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ,
Реч Немије, сина Ахалијиног; месеца Хислева године двадесете кад бејах у Сусану граду,
2 ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਨ੍ਹਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯਰੂਸ਼ਲਮ ਦੇ ਬਾਰੇ ਪੁੱਛਿਆ।
Дође Ананије, један од браће моје с некима из Јудеје; и запитах их за Јудејце, за остатак што беше остао од ропства и за Јерусалим.
3 ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ।”
А они ми рекоше: Остатак што оста од ропства онде у земљи, у великој је невољи и срамоти, и зид је јерусалимски разваљен и врата су му огњем попаљена.
4 ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,
А кад чух те речи седох и плаках, и тужих неколико дана, и постих и молих се пред Богом небеским,
5 “ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈਅ ਯੋਗ ਪਰਮੇਸ਼ੁਰ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ,
И рекох: Ох Господе Боже небески, Боже велики и страшни, који чуваш завет и милост онима који Те љубе и држе Твоје заповести.
6 ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।
Нека буде ухо Твоје пригнуто и очи Твоје отворене да чујеш молитву слуге свог којом се сада молим пред Тобом дан и ноћ за синове Израиљеве, слуге Твоје, и исповедам грехе синова Израиљевих којима Ти згрешисмо.
7 ਅਸੀਂ ਤੇਰੇ ਵਿਰੁੱਧ ਬਹੁਤ ਬੁਰਿਆਈ ਕੀਤੀ ਹੈ, ਅਤੇ ਅਸੀਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਯਮਾਂ ਨੂੰ ਜਿਹੜੇ ਤੂੰ ਆਪਣੇ ਦਾਸ ਮੂਸਾ ਨੂੰ ਦਿੱਤੇ ਸਨ, ਨਹੀਂ ਮੰਨਿਆ।
Скривисмо Ти и не држасмо заповести ни уредбе ни законе које си заповедио преко Мојсија, слуге свог.
8 ਉਸ ਬਚਨ ਨੂੰ ਯਾਦ ਕਰ, ਜਿਸ ਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, ‘ਜੇ ਤੁਸੀਂ ਧੋਖਾ ਕਰੋਗੇ ਤਾਂ ਮੈਂ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦਿਆਂਗਾ,
Али се опомени речи коју си заповедио Мојсију слузи свом говорећи: Ви ћете згрешити и ја ћу вас расејати међу народе;
9 ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ’
Али ако се обратите к мени и станете држати заповести моје и творити их, ако будете загнани и на крај света, сабраћу вас оданде и одвешћу вас на место које сам изабрао да онде настаним име своје.
10 ੧੦ ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ।
А ово су слуге Твоје и народ Твој, који си искупио силом својом великом и руком својом крепком.
11 ੧੧ ਹੇ ਪਰਮੇਸ਼ੁਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਨ੍ਹਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ।” ਮੈਂ ਤਾਂ ਰਾਜਾ ਦਾ ਸਾਕੀ ਸੀ।
Ох Господе! Нека буде ухо Твоје пригнуто к молитви слуге Твог и к молитви слуга Твојих који су ради бојати се имена Твог, и дај данас срећу слузи свом и учини да нађе милост пред овим човеком. А ја бејах пехарник царев.

< ਨਹਮਯਾਹ 1 >