< ਗਿਣਤੀ 13 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
וַיְדַבֵּר יְהוָה אֶל־מֹשֶׁה לֵּאמֹֽר׃
2 ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪੁਰਖਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ।
שְׁלַח־לְךָ אֲנָשִׁים וְיָתֻרוּ אֶת־אֶרֶץ כְּנַעַן אֲשֶׁר־אֲנִי נֹתֵן לִבְנֵי יִשְׂרָאֵל אִישׁ אֶחָד אִישׁ אֶחָד לְמַטֵּה אֲבֹתָיו תִּשְׁלָחוּ כֹּל נָשִׂיא בָהֶֽם׃
3 ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ। ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ।
וַיִּשְׁלַח אֹתָם מֹשֶׁה מִמִּדְבַּר פָּארָן עַל־פִּי יְהוָה כֻּלָּם אֲנָשִׁים רָאשֵׁי בְנֵֽי־יִשְׂרָאֵל הֵֽמָּה׃
4 ਅਤੇ ਉਹਨਾਂ ਦੇ ਨਾਮ ਇਹ ਸਨ - ਰਊਬੇਨ ਦੇ ਗੋਤ ਤੋਂ ਜ਼ੱਕੂਰ ਦਾ ਪੁੱਤਰ ਸ਼ੰਮੂਆ।
וְאֵלֶּה שְׁמוֹתָם לְמַטֵּה רְאוּבֵן שַׁמּוּעַ בֶּן־זַכּֽוּר׃
5 ਸ਼ਿਮਓਨ ਦੇ ਗੋਤ ਤੋਂ ਹੋਰੀ ਦਾ ਪੁੱਤਰ ਸ਼ਾਫਾਟ।
לְמַטֵּה שִׁמְעוֹן שָׁפָט בֶּן־חוֹרִֽי׃
6 ਯਹੂਦਾਹ ਦੇ ਗੋਤ ਤੋਂ ਯਫ਼ੁੰਨਹ ਦਾ ਪੁੱਤਰ ਕਾਲੇਬ।
לְמַטֵּה יְהוּדָה כָּלֵב בֶּן־יְפֻנֶּֽה׃
7 ਯਿੱਸਾਕਾਰ ਦੇ ਗੋਤ ਤੋਂ ਯੂਸੁਫ਼ ਦਾ ਪੁੱਤਰ ਯਿਗਾਲ।
לְמַטֵּה יִשָּׂשכָר יִגְאָל בֶּן־יוֹסֵֽף׃
8 ਇਫ਼ਰਾਈਮ ਦੇ ਗੋਤ ਤੋਂ ਨੂਨ ਦਾ ਪੁੱਤਰ ਹੋਸ਼ੇਆ।
לְמַטֵּה אֶפְרָיִם הוֹשֵׁעַ בִּן־נֽוּן׃
9 ਬਿਨਯਾਮੀਨ ਦੇ ਗੋਤ ਤੋਂ ਰਾਫ਼ੂ ਦਾ ਪੁੱਤਰ ਪਲਟੀ।
לְמַטֵּה בִנְיָמִן פַּלְטִי בֶּן־רָפֽוּא׃
10 ੧੦ ਜ਼ਬੂਲੁਨ ਦੇ ਗੋਤ ਤੋਂ ਸੋਦੀ ਦਾ ਪੁੱਤਰ ਗੱਦੀਏਲ।
לְמַטֵּה זְבוּלֻן גַּדִּיאֵל בֶּן־סוֹדִֽי׃
11 ੧੧ ਯੂਸੁਫ਼ ਦੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਗੋਤ ਤੋਂ ਸੂਸੀ ਦਾ ਪੁੱਤਰ ਗੱਦੀ।
לְמַטֵּה יוֹסֵף לְמַטֵּה מְנַשֶּׁה גַּדִּי בֶּן־סוּסִֽי׃
12 ੧੨ ਦਾਨ ਦੇ ਗੋਤ ਤੋਂ ਗਮੱਲੀ ਦਾ ਪੁੱਤਰ ਅੰਮੀਏਲ।
לְמַטֵּה דָן עַמִּיאֵל בֶּן־גְּמַלִּֽי׃
13 ੧੩ ਆਸ਼ੇਰ ਦੇ ਗੋਤ ਤੋਂ ਮੀਕਾਏਲ ਦਾ ਪੁੱਤਰ ਸਥੂਰ।
לְמַטֵּה אָשֵׁר סְתוּר בֶּן־מִיכָאֵֽל׃
14 ੧੪ ਨਫ਼ਤਾਲੀ ਦੇ ਗੋਤ ਤੋਂ ਵਾਫ਼ਸੀ ਦਾ ਪੁੱਤਰ ਨਹਬੀ।
לְמַטֵּה נַפְתָּלִי נַחְבִּי בֶּן־וָפְסִֽי׃
15 ੧੫ ਗਾਦ ਦੇ ਗੋਤ ਤੋਂ ਮਾਕੀ ਦਾ ਪੁੱਤਰ ਗਊਏਲ।
לְמַטֵּה גָד גְּאוּאֵל בֶּן־מָכִֽי׃
16 ੧੬ ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ।
אֵלֶּה שְׁמוֹת הָֽאֲנָשִׁים אֲשֶׁר־שָׁלַח מֹשֶׁה לָתוּר אֶת־הָאָרֶץ וַיִּקְרָא מֹשֶׁה לְהוֹשֵׁעַ בִּן־נוּן יְהוֹשֻֽׁעַ׃
17 ੧੭ ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ।
וַיִּשְׁלַח אֹתָם מֹשֶׁה לָתוּר אֶת־אֶרֶץ כְּנָעַן וַיֹּאמֶר אֲלֵהֶם עֲלוּ זֶה בַּנֶּגֶב וַעֲלִיתֶם אֶת־הָהָֽר׃
18 ੧੮ ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ।
וּרְאִיתֶם אֶת־הָאָרֶץ מַה־הִוא וְאֶת־הָעָם הַיֹּשֵׁב עָלֶיהָ הֶחָזָק הוּא הֲרָפֶה הַמְעַט הוּא אִם־רָֽב׃
19 ੧੯ ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ।
וּמָה הָאָרֶץ אֲשֶׁר־הוּא יֹשֵׁב בָּהּ הֲטוֹבָה הִוא אִם־רָעָה וּמָה הֶֽעָרִים אֲשֶׁר־הוּא יוֹשֵׁב בָּהֵנָּה הַבְּמַֽחֲנִים אִם בְּמִבְצָרִֽים׃
20 ੨੦ ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ।
וּמָה הָאָרֶץ הַשְּׁמֵנָה הִוא אִם־רָזָה הֲיֵֽשׁ־בָּהּ עֵץ אִם־אַיִן וְהִתְחַזַּקְתֶּם וּלְקַחְתֶּם מִפְּרִי הָאָרֶץ וְהַיָּמִים יְמֵי בִּכּוּרֵי עֲנָבִֽים׃
21 ੨੧ ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ।
וַֽיַּעֲלוּ וַיָּתֻרוּ אֶת־הָאָרֶץ מִמִּדְבַּר־צִן עַד־רְחֹב לְבֹא חֲמָֽת׃
22 ੨੨ ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।
וַיַּעֲלוּ בַנֶּגֶב וַיָּבֹא עַד־חֶבְרוֹן וְשָׁם אֲחִימַן שֵׁשַׁי וְתַלְמַי יְלִידֵי הָעֲנָק וְחֶבְרוֹן שֶׁבַע שָׁנִים נִבְנְתָה לִפְנֵי צֹעַן מִצְרָֽיִם׃
23 ੨੩ ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ਼ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ।
וַיָּבֹאוּ עַד־נַחַל אֶשְׁכֹּל וַיִּכְרְתוּ מִשָּׁם זְמוֹרָה וְאֶשְׁכּוֹל עֲנָבִים אֶחָד וַיִּשָּׂאֻהוּ בַמּוֹט בִּשְׁנָיִם וּמִן־הָרִמֹּנִים וּמִן־הַתְּאֵנִֽים׃
24 ੨੪ ਅਤੇ ਉਸ ਗੁੱਛੇ ਦੇ ਕਾਰਨ ਜਿਹੜਾ ਇਸਰਾਏਲੀਆਂ ਨੇ ਉੱਥੋਂ ਤੋੜਿਆ ਸੀ ਉਸ ਥਾਂ ਦਾ ਨਾਮ ਅਸ਼ਕੋਲ ਦੀ ਘਾਟੀ ਪੈ ਗਿਆ।
לַמָּקוֹם הַהוּא קָרָא נַחַל אֶשְׁכּוֹל עַל אֹדוֹת הָֽאֶשְׁכּוֹל אֲשֶׁר־כָּרְתוּ מִשָּׁם בְּנֵי יִשְׂרָאֵֽל׃
25 ੨੫ ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ।
וַיָּשֻׁבוּ מִתּוּר הָאָרֶץ מִקֵּץ אַרְבָּעִים יֽוֹם׃
26 ੨੬ ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ।
וַיֵּלְכוּ וַיָּבֹאוּ אֶל־מֹשֶׁה וְאֶֽל־אַהֲרֹן וְאֶל־כָּל־עֲדַת בְּנֵֽי־יִשְׂרָאֵל אֶל־מִדְבַּר פָּארָן קָדֵשָׁה וַיָּשִׁיבוּ אוֹתָם דָּבָר וְאֶת־כָּל־הָעֵדָה וַיַּרְאוּם אֶת־פְּרִי הָאָֽרֶץ׃
27 ੨੭ ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।
וַיְסַפְּרוּ־לוֹ וַיֹּאמְרוּ בָּאנוּ אֶל־הָאָרֶץ אֲשֶׁר שְׁלַחְתָּנוּ וְגַם זָבַת חָלָב וּדְבַשׁ הִוא וְזֶה־פִּרְיָֽהּ׃
28 ੨੮ ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ।
אֶפֶס כִּֽי־עַז הָעָם הַיֹּשֵׁב בָּאָרֶץ וְהֶֽעָרִים בְּצֻרוֹת גְּדֹלֹת מְאֹד וְגַם־יְלִדֵי הֽ͏ָעֲנָק רָאִינוּ שָֽׁם׃
29 ੨੯ ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੂਸੀ, ਅਤੇ ਅਮੋਰੀ ਪਰਬਤ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ।
עֲמָלֵק יוֹשֵׁב בְּאֶרֶץ הַנֶּגֶב וְהַֽחִתִּי וְהַיְבוּסִי וְהָֽאֱמֹרִי יוֹשֵׁב בָּהָר וְהַֽכְּנַעֲנִי יֹשֵׁב עַל־הַיָּם וְעַל יַד הַיַּרְדֵּֽן׃
30 ੩੦ ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ।
וַיַּהַס כָּלֵב אֶת־הָעָם אֶל־מֹשֶׁה וַיֹּאמֶר עָלֹה נַעֲלֶה וְיָרַשְׁנוּ אֹתָהּ כִּֽי־יָכוֹל נוּכַל לָֽהּ׃
31 ੩੧ ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ।
וְהָאֲנָשִׁים אֲשֶׁר־עָלוּ עִמּוֹ אָֽמְרוּ לֹא נוּכַל לַעֲלוֹת אֶל־הָעָם כִּֽי־חָזָק הוּא מִמֶּֽנּוּ׃
32 ੩੨ ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ।
וַיּוֹצִיאוּ דִּבַּת הָאָרֶץ אֲשֶׁר תָּרוּ אֹתָהּ אֶל־בְּנֵי יִשְׂרָאֵל לֵאמֹר הָאָרֶץ אֲשֶׁר עָבַרְנוּ בָהּ לָתוּר אֹתָהּ אֶרֶץ אֹכֶלֶת יוֹשְׁבֶיהָ הִוא וְכָל־הָעָם אֲשֶׁר־רָאִינוּ בְתוֹכָהּ אַנְשֵׁי מִדּֽוֹת׃
33 ੩੩ ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।
וְשָׁם רָאִינוּ אֶת־הַנְּפִילִים בְּנֵי עֲנָק מִן־הַנְּפִלִים וַנְּהִי בְעֵינֵינוּ כּֽ͏ַחֲגָבִים וְכֵן הָיִינוּ בְּעֵינֵיהֶֽם׃

< ਗਿਣਤੀ 13 >