< ਗਿਣਤੀ 23 >

1 ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ।
And Balaam saith unto Balak, 'Build for me in this [place] seven altars, and make ready for me in this [place] seven bullocks and seven rams.'
2 ਤਦ ਜਿਵੇਂ ਬਿਲਆਮ ਬੋਲਿਆ ਸੀ ਉਸੇ ਤਰ੍ਹਾਂ ਹੀ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ-ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ।
And Balak doth as Balaam hath spoken, and Balak — Balaam also — offereth a bullock and a ram on the altar,
3 ਤਦ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਜਾਂਵਾਂਗਾ, ਸ਼ਾਇਦ ਯਹੋਵਾਹ ਮੈਨੂੰ ਮਿਲਣ ਆਵੇ। ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ। ਤਦ ਉਹ ਇੱਕ ਪਰਬਤ ਉੱਤੇ ਗਿਆ।
and Balaam saith to Balak, 'Station thyself by thy burnt-offering and I go on, it may be Jehovah doth come to meet me, and the thing which He sheweth me — I have declared to thee;' and he goeth [to] a high place.
4 ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਨੇ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ ਹੈ।
And God cometh unto Balaam, and he saith unto Him, 'The seven altars I have arranged, and I offer a bullock and a ram on the altar;'
5 ਤਦ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਦੇ ਕੋਲ ਜਾਂ ਕੇ ਇਸ ਤਰ੍ਹਾਂ ਬੋਲੀ।
and Jehovah putteth a word in the mouth of Balaam, and saith, 'Turn back unto Balak, and thus thou dost speak.'
6 ਉਹ ਉਸ ਦੇ ਕੋਲ ਆਇਆ ਅਤੇ ਵੇਖੋ, ਉਹ ਆਪਣੀ ਹੋਮ ਬਲੀ ਲਈ ਖੜ੍ਹਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਪ੍ਰਧਾਨ ਸਨ।
And he turneth back unto him, and lo, he is standing by his burnt-offering, he and all the princes of Moab.
7 ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਰਬਤ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ!
And he taketh up his simile, and saith: 'From Aram he doth lead me — Balak king of Moab; From mountains of the east: Come — curse for me Jacob, And come — be indignant [with] Israel.
8 ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਘਟਾਵਾਂ, ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ?
What — do I pierce? — God hath not pierced! And what — am I indignant? — Jehovah hath not been indignant!
9 ਚੱਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਇਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਉਹ ਆਪਣੇ ਆਪ ਨੂੰ ਨਹੀਂ ਗਿਣਦੀ।
For from the top of rocks I see it, And from heights I behold it; Lo a people! alone it doth tabernacle, And among nations doth not reckon itself.
10 ੧੦ ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!
Who hath counted the dust of Jacob, And the number of the fourth of Israel? Let me die the death of upright ones, And let my last end be like his!'
11 ੧੧ ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ!
And Balak saith unto Balaam, 'What hast thou done to me? to pierce mine enemies I have taken thee — and lo, thou hast certainly blessed;'
12 ੧੨ ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?
and he answereth and saith, 'That which Jehovah doth put in my mouth — it do I not take heed to speak?'
13 ੧੩ ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ।
And Balak saith unto him, 'Come, I pray thee, with me unto another place, whence thou dost see it, only its extremity thou dost see, and all of it thou dost not see, and pierce it for me thence;'
14 ੧੪ ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
and he taketh him [to] the field of Zophim, unto the top of Pisgah, and buildeth seven altars, and offereth a bullock and a ram on the altar.
15 ੧੫ ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।
And he saith unto Balak, 'Station thyself here by thy burnt-offering, and I — I meet [Him] there;'
16 ੧੬ ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ
and Jehovah cometh unto Balaam, and setteth a word in his mouth, and saith, 'Turn back unto Balak, and thus thou dost speak.'
17 ੧੭ ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,
And he cometh unto him, and lo, he is standing by his burnt-offering, and the princes of Moab with him, and Balak saith to him: 'What hath Jehovah spoken?'
18 ੧੮ ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ।
And he taketh up his simile, and saith: 'Rise, Balak, and hear; Give ear unto me, son of Zippor!
19 ੧੯ ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?
God [is] not a man — and lieth, And a son of man — and repenteth! Hath He said — and doth He not do [it]? And spoken — and doth He not confirm it?
20 ੨੦ ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ।
Lo, to bless I have received: Yea, He blesseth, and I [can] not reverse it.
21 ੨੧ ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।
He hath not beheld iniquity in Jacob, Nor hath He seen perverseness in Israel; Jehovah his God [is] with him, And a shout of a king [is] in him.
22 ੨੨ ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਉਹਨਾਂ ਵਿੱਚ ਸਾਨ੍ਹ ਜਿਨ੍ਹਾਂ ਜ਼ੋਰ ਹੈ।
God is bringing them out from Egypt, As the swiftness of a Reem is to him;
23 ੨੩ ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!
For no enchantment [is] against Jacob, Nor divination against Israel, At the time it is said of Jacob and Israel, What hath God wrought!
24 ੨੪ ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।
Lo, the people as a lioness riseth, And as a lion he lifteth himself up, He lieth not down till he eateth prey, And blood of pierced ones doth drink.'
25 ੨੫ ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ!
And Balak saith unto Balaam, 'Neither pierce it at all, nor bless it at all;'
26 ੨੬ ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ?
and Balaam answereth and saith unto Balak, 'Have I not spoken unto thee, saying, All that Jehovah speaketh — it I do?'
27 ੨੭ ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ।
And Balak saith unto Balaam, 'Come, I pray thee, I take thee unto another place; it may be it is right in the eyes of God — to pierce it for me from thence.'
28 ੨੮ ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਹੇਠਾਂ ਦੇ ਵੱਲ ਝੁੱਕੀ ਹੋਈ ਸੀ।
And Balak taketh Balaam to the top of Peor, which is looking on the front of the wilderness,
29 ੨੯ ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਇੱਥੇ ਸੱਤ ਬਲ਼ਦ ਅਤੇ ਸੱਤ ਭੇਡੂ ਤਿਆਰ ਕਰ।
and Balaam saith unto Balak, 'Build for me in this [place] seven altars, and make ready for me in this [place] seven bullocks and seven rams;'
30 ੩੦ ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।
and Balak doth as Balaam said, and he offereth a bullock and a ram on an altar.

< ਗਿਣਤੀ 23 >