< ਗਿਣਤੀ 30 >

1 ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ। 2 ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ। 3 ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ। 4 ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ। 5 ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ। 6 ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ। 7 ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ। 8 ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ। 9 ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ 10 ੧੦ ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ। 11 ੧੧ ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ। 12 ੧੨ ਪਰ ਜੇ ਉਸ ਦੇ ਪਤੀ ਨੇ ਸੁਣਦੇ ਹੀ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਮੂੰਹ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਜਾਂ ਜੀਵਨ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਪਤੀ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ। 13 ੧੩ ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ। 14 ੧੪ ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ। 15 ੧੫ ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ। 16 ੧੬ ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ।

< ਗਿਣਤੀ 30 >