< ਗਿਣਤੀ 8 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
וַיְדַבֵּר יְהוָה אֶל־מֹשֶׁה לֵּאמֹֽר׃
2 ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਕਿ ਜਦ ਤੂੰ ਦੀਵੇ ਬਾਲੇਂ ਤਾਂ ਉਹ ਸੱਤ ਦੀਵੇ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ।
דַּבֵּר אֶֽל־אַהֲרֹן וְאָמַרְתָּ אֵלָיו בְּהַעֲלֹֽתְךָ אֶת־הַנֵּרֹת אֶל־מוּל פְּנֵי הַמְּנוֹרָה יָאִירוּ שִׁבְעַת הַנֵּרֽוֹת׃
3 ਤਾਂ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ, ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ।
וַיַּעַשׂ כֵּן אַהֲרֹן אֶל־מוּל פְּנֵי הַמְּנוֹרָה הֶעֱלָה נֵרֹתֶיהָ כּֽ͏ַאֲשֶׁר צִוָּה יְהוָה אֶת־מֹשֶֽׁה׃
4 ਸ਼ਮਾਦਾਨ ਦੀ ਬਣਾਵਟ ਇਸ ਤਰ੍ਹਾਂ ਸੀ, ਉਹ ਹੇਠਾਂ ਤੋਂ ਲੈ ਕੇ ਉੱਪਰ ਫੁੱਲਾਂ ਤੱਕ ਸੋਨੇ ਨਾਲ ਬਣਾਇਆ ਗਿਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਉਸੇ ਤਰ੍ਹਾਂ ਉਸ ਨੇ ਸ਼ਮਾਦਾਨ ਨੂੰ ਬਣਾਇਆ।
וְזֶה מַעֲשֵׂה הַמְּנֹרָה מִקְשָׁה זָהָב עַד־יְרֵכָהּ עַד־פִּרְחָהּ מִקְשָׁה הִוא כַּמַּרְאֶה אֲשֶׁר הֶרְאָה יְהוָה אֶת־מֹשֶׁה כֵּן עָשָׂה אֶת־הַמְּנֹרָֽה׃
5 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
וַיְדַבֵּר יְהוָה אֶל־מֹשֶׁה לֵּאמֹֽר׃
6 ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਲੈ ਕੇ ਪਵਿੱਤਰ ਕਰ।
קַח אֶת־הַלְוִיִּם מִתּוֹךְ בְּנֵי יִשְׂרָאֵל וְטִהַרְתָּ אֹתָֽם׃
7 ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ।
וְכֹֽה־תַעֲשֶׂה לָהֶם לְטֽ͏ַהֲרָם הַזֵּה עֲלֵיהֶם מֵי חַטָּאת וְהֶעֱבִירוּ תַעַר עַל־כָּל־בְּשָׂרָם וְכִבְּסוּ בִגְדֵיהֶם וְהִטֶּהָֽרוּ׃
8 ਫੇਰ ਉਹ ਇੱਕ ਮੇਂਢਾ ਲੈਣ ਨਾਲੇ ਉਸ ਦੀ ਮੈਦੇ ਦੀ ਭੇਟ, ਬਰੀਕ ਮੈਦਾ ਤੇਲ ਨਾਲ ਰਲਿਆ ਹੋਇਆ ਅਤੇ ਤੂੰ ਦੂਜਾ ਮੇਂਢਾ ਪਾਪ ਬਲੀ ਲਈ ਲਵੀਂ।
וְלָֽקְחוּ פַּר בֶּן־בָּקָר וּמִנְחָתוֹ סֹלֶת בְּלוּלָה בַשָּׁמֶן וּפַר־שֵׁנִי בֶן־בָּקָר תִּקַּח לְחַטָּֽאת׃
9 ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਅੱਗੇ ਹਾਜ਼ਰ ਕਰੀਂ, ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ।
וְהִקְרַבְתָּ אֶת־הַלְוִיִּם לִפְנֵי אֹהֶל מוֹעֵד וְהִקְהַלְתָּ אֶֽת־כָּל־עֲדַת בְּנֵי יִשְׂרָאֵֽל׃
10 ੧੦ ਤਦ ਤੂੰ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਨ।
וְהִקְרַבְתָּ אֶת־הַלְוִיִּם לִפְנֵי יְהוָה וְסָמְכוּ בְנֵי־יִשְׂרָאֵל אֶת־יְדֵיהֶם עַל־הַלְוִיִּֽם׃
11 ੧੧ ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ।
וְהֵנִיף אַהֲרֹן אֶת־הַלְוִיִּם תְּנוּפָה לִפְנֵי יְהוָה מֵאֵת בְּנֵי יִשְׂרָאֵל וְהָיוּ לַעֲבֹד אֶת־עֲבֹדַת יְהוָֽה׃
12 ੧੨ ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ ਤਾਂ ਜੋ ਉਹ ਲੇਵੀਆਂ ਦਾ ਪ੍ਰਾਸਚਿਤ ਹੋਵੇ।
וְהַלְוִיִּם יִסְמְכוּ אֶת־יְדֵיהֶם עַל רֹאשׁ הַפָּרִים וַעֲשֵׂה אֶת־הָאֶחָד חַטָּאת וְאֶת־הָאֶחָד עֹלָה לַֽיהוָה לְכַפֵּר עַל־הַלְוִיִּֽם׃
13 ੧੩ ਤਦ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ।
וְהַֽעֲמַדְתָּ אֶת־הַלְוִיִּם לִפְנֵי אַהֲרֹן וְלִפְנֵי בָנָיו וְהֵנַפְתָּ אֹתָם תְּנוּפָה לַֽיהוָֽה׃
14 ੧੪ ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ, ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
וְהִבְדַּלְתָּ אֶת־הַלְוִיִּם מִתּוֹךְ בְּנֵי יִשְׂרָאֵל וְהָיוּ לִי הַלְוִיִּֽם׃
15 ੧੫ ਅਤੇ ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੀਂ।
וְאַֽחֲרֵי־כֵן יָבֹאוּ הַלְוִיִּם לַעֲבֹד אֶת־אֹהֶל מוֹעֵד וְטִֽהַרְתָּ אֹתָם וְהֵנַפְתָּ אֹתָם תְּנוּפָֽה׃
16 ੧੬ ਕਿਉਂਕਿ ਉਹ ਇਸਰਾਏਲੀਆਂ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।
כִּי נְתֻנִים נְתֻנִים הֵמָּה לִי מִתּוֹךְ בְּנֵי יִשְׂרָאֵל תַּחַת פִּטְרַת כָּל־רֶחֶם בְּכוֹר כֹּל מִבְּנֵי יִשְׂרָאֵל לָקַחְתִּי אֹתָם לִֽי׃
17 ੧੭ ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਮੇਰੇ ਹਨ, ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ। ਜਿਸ ਦਿਨ ਤੋਂ ਮੈਂ ਮਿਸਰ ਦੇਸ ਦੇ ਸਾਰਿਆਂ ਪਹਿਲੌਠਿਆਂ ਨੂੰ ਮਾਰਿਆ, ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤਰ ਕੀਤਾ।
כִּי לִי כָל־בְּכוֹר בִּבְנֵי יִשְׂרָאֵל בָּאָדָם וּבַבְּהֵמָה בְּיוֹם הַכֹּתִי כָל־בְּכוֹר בְּאֶרֶץ מִצְרַיִם הִקְדַּשְׁתִּי אֹתָם לִֽי׃
18 ੧੮ ਇਸ ਤਰ੍ਹਾਂ ਮੈਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੈ ਲਿਆ ਹੈ।
וָאֶקַּח אֶת־הַלְוִיִּם תַּחַת כָּל־בְּכוֹר בִּבְנֵי יִשְׂרָאֵֽל׃
19 ੧੯ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ ਕਿ ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ, ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਜਦ ਇਸਰਾਏਲੀ ਪਵਿੱਤਰ ਸਥਾਨ ਦੇ ਨੇੜੇ ਆਉਣ ਤਾਂ ਕੋਈ ਬਵਾ ਉਹਨਾਂ ਉੱਤੇ ਨਾ ਪਵੇ।
וָאֶתְּנָה אֶת־הַלְוִיִּם נְתֻנִים ׀ לְאַהֲרֹן וּלְבָנָיו מִתּוֹךְ בְּנֵי יִשְׂרָאֵל לַעֲבֹד אֶת־עֲבֹדַת בְּנֵֽי־יִשְׂרָאֵל בְּאֹהֶל מוֹעֵד וּלְכַפֵּר עַל־בְּנֵי יִשְׂרָאֵל וְלֹא יִהְיֶה בִּבְנֵי יִשְׂרָאֵל נֶגֶף בְּגֶשֶׁת בְּנֵֽי־יִשְׂרָאֵל אֶל־הַקֹּֽדֶשׁ׃
20 ੨੦ ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
וַיַּעַשׂ מֹשֶׁה וְאַהֲרֹן וְכָל־עֲדַת בְּנֵי־יִשְׂרָאֵל לַלְוִיִּם כְּכֹל אֲשֶׁר־צִוָּה יְהוָה אֶת־מֹשֶׁה לַלְוִיִּם כֵּן־עָשׂוּ לָהֶם בְּנֵי יִשְׂרָאֵֽל׃
21 ੨੧ ਤਦ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਆਪਣੇ ਬਸਤਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤਰਤਾਈ ਲਈ ਪ੍ਰਾਸਚਿਤ ਕੀਤਾ।
וַיִּֽתְחַטְּאוּ הַלְוִיִּם וַֽיְכַבְּסוּ בִּגְדֵיהֶם וַיָּנֶף אַהֲרֹן אֹתָם תְּנוּפָה לִפְנֵי יְהוָה וַיְכַפֵּר עֲלֵיהֶם אַהֲרֹן לְטַהֲרָֽם׃
22 ੨੨ ਇਸ ਤੋਂ ਬਾਅਦ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਆਏ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਦੇ ਵਿਖੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਹਨਾਂ ਨੇ ਉਨ੍ਹਾਂ ਨਾਲ ਕੀਤਾ।
וְאַחֲרֵי־כֵן בָּאוּ הַלְוִיִּם לַעֲבֹד אֶת־עֲבֹֽדָתָם בְּאֹהֶל מוֹעֵד לִפְנֵי אַהֲרֹן וְלִפְנֵי בָנָיו כַּאֲשֶׁר צִוָּה יְהוָה אֶת־מֹשֶׁה עַל־הַלְוִיִּם כֵּן עָשׂוּ לָהֶֽם׃
23 ੨੩ ਯਹੋਵਾਹ ਨੇ ਮੂਸਾ ਨੂੰ ਆਖਿਆ,
וַיְדַבֵּר יְהוָה אֶל־מֹשֶׁה לֵּאמֹֽר׃
24 ੨੪ ਲੇਵੀਆਂ ਲਈ ਨਿਯਮ ਇਹ ਹੈ ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਵਿੱਚ ਉਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਵਿੱਚ ਲੱਗੇ ਰਹਿਣ,
זֹאת אֲשֶׁר לַלְוִיִּם מִבֶּן חָמֵשׁ וְעֶשְׂרִים שָׁנָה וָמַעְלָה יָבוֹא לִצְבֹא צָבָא בַּעֲבֹדַת אֹהֶל מוֹעֵֽד׃
25 ੨੫ ਅਤੇ ਜਦ ਉਹ ਪੰਜਾਹ ਸਾਲ ਦੇ ਹੋ ਜਾਣ ਤਦ ਉਹ ਸੇਵਾ ਦੇ ਕੰਮ ਤੋਂ ਰਹਿਤ ਕੀਤੇ ਜਾਣ ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ।
וּמִבֶּן חֲמִשִּׁים שָׁנָה יָשׁוּב מִצְּבָא הָעֲבֹדָה וְלֹא יַעֲבֹד עֽוֹד׃
26 ੨੬ ਪਰ ਉਹ ਆਪਣੇ ਭਰਾਵਾਂ ਦੇ ਨਾਲ ਸੇਵਾ ਮੰਡਲੀ ਦੇ ਤੰਬੂ ਦੀ ਰਖਵਾਲੀ ਦਾ ਕੰਮ ਕਰਿਆ ਕਰਨ ਅਤੇ ਉਹ ਆਪ ਸੇਵਾ ਦਾ ਕੰਮ ਨਾ ਕਰਨ। ਲੇਵੀਆਂ ਨੂੰ ਜੋ-ਜੋ ਕੰਮ ਦਿੱਤੇ ਜਾਣ ਉਹਨਾਂ ਦੇ ਵਿਖੇ ਅਜਿਹਾ ਹੀ ਕਰੀਂ।
וְשֵׁרֵת אֶת־אֶחָיו בְּאֹהֶל מוֹעֵד לִשְׁמֹר מִשְׁמֶרֶת וַעֲבֹדָה לֹא יַעֲבֹד כָּכָה תַּעֲשֶׂה לַלְוִיִּם בְּמִשְׁמְרֹתָֽם׃

< ਗਿਣਤੀ 8 >