< ਫਿਲੇਮੋਨ ਨੂੰ 1 >

1 ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ ।
Paulus vinctus Iesu Christi et Timotheus frater Philemoni dilecto et adiutori nostro
2 ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ।
et Appiae sorori et Archippo commilitoni nostro et ecclesiae quae in domo tua est
3 ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
gratia vobis et pax a Deo Patre nostro et Domino Iesu Christo
4 ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ।
gratias ago Deo meo semper memoriam tui faciens in orationibus meis
5 ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
audiens caritatem tuam et fidem quam habes in Domino Iesu et in omnes sanctos
6 ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ।
ut communicatio fidei tuae evidens fiat in agnitione omnis boni in nobis in Christo Iesu
7 ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ।
gaudium enim magnum habui et consolationem in caritate tua quia viscera sanctorum requieverunt per te frater
8 ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।
propter quod multam fiduciam habentes in Christo Iesu imperandi tibi quod ad rem pertinet
9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ।
propter caritatem magis obsecro cum sis talis ut Paulus senex nunc autem et vinctus Iesu Christi
10 ੧੦ ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ ।
obsecro te de meo filio quem genui in vinculis Onesimo
11 ੧੧ ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ।
qui tibi aliquando inutilis fuit nunc autem et tibi et mihi utilis
12 ੧੨ ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ।
quem remisi tu autem illum id est mea viscera suscipe
13 ੧੩ ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ।
quem ego volueram mecum detinere ut pro te mihi ministraret in vinculis evangelii
14 ੧੪ ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ।
sine consilio autem tuo nihil volui facere uti ne velut ex necessitate bonum tuum esset sed voluntarium
15 ੧੫ ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ। (aiōnios g166)
forsitan enim ideo discessit ad horam a te ut aeternum illum recipere (aiōnios g166)
16 ੧੬ ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ!
iam non ut servum sed plus servo carissimum fratrem maxime mihi quanto autem magis tibi et in carne et in Domino
17 ੧੭ ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ।
si ergo habes me socium suscipe illum sicut me
18 ੧੮ ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ।
si autem aliquid nocuit tibi aut debet hoc mihi inputa
19 ੧੯ ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ!
ego Paulus scripsi mea manu ego reddam ut non dicam tibi quod et te ipsum mihi debes
20 ੨੦ ਹਾਂ, ਭਰਾਵਾ, ਤੇਰੇ ਤੋਂ ਪ੍ਰਭੂ ਵਿੱਚ ਮੈਨੂੰ ਅਨੰਦ ਪ੍ਰਾਪਤ ਹੋਵੇ। ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ।
ita frater ego te fruar in Domino refice viscera mea in Domino
21 ੨੧ ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ।
confidens oboedientia tua scripsi tibi sciens quoniam et super id quod dico facies
22 ੨੨ ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ।
simul autem et para mihi hospitium nam spero per orationes vestras donari me vobis
23 ੨੩ ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ,
salutat te Epaphras concaptivus meus in Christo Iesu
24 ੨੪ ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ।
Marcus Aristarchus Demas Lucas adiutores mei
25 ੨੫ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ। ਆਮੀਨ।
gratia Domini nostri Iesu Christi cum spiritu vestro amen

< ਫਿਲੇਮੋਨ ਨੂੰ 1 >