< ਕਹਾਉਤਾਂ 7 >

1 ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
בְּנִי שְׁמֹר אֲמָרָי וּמִצְוֺתַי תִּצְפֹּן אִתָּֽךְ׃
2 ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ, ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
שְׁמֹר מִצְוֺתַי וֶחְיֵה וְתוֹרָתִי כְּאִישׁוֹן עֵינֶֽיךָ׃
3 ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
קָשְׁרֵם עַל־אֶצְבְּעֹתֶיךָ כָּתְבֵם עַל־לוּחַ לִבֶּֽךָ׃
4 ਬੁੱਧ ਨੂੰ ਆਖ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਆਖ, ਤੂੰ ਮੇਰੀ ਸਾਥਣ ਹੈਂ,
אֱמֹר לַֽחָכְמָה אֲחֹתִי אָתְּ וּמֹדָע לַבִּינָה תִקְרָֽא׃
5 ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।
לִשְׁמָרְךָ מֵאִשָּׁה זָרָה מִנָּכְרִיָּה אֲמָרֶיהָ הֶחֱלִֽיקָה׃
6 ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,
כִּי בְּחַלּוֹן בֵּיתִי בְּעַד אֶשְׁנַבִּי נִשְׁקָֽפְתִּי׃
7 ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
וָאֵרֶא בַפְּתָאיִם אָבִינָה בַבָּנִים נַעַר חֲסַר־לֵֽב׃
8 ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,
עֹבֵר בַּשּׁוּק אֵצֶל פִּנָּהּ וְדֶרֶךְ בֵּיתָהּ יִצְעָֽד׃
9 ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ।
בְּנֶֽשֶׁף־בְּעֶרֶב יוֹם בְּאִישׁוֹן לַיְלָה וַאֲפֵלָֽה׃
10 ੧੦ ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।
וְהִנֵּה אִשָּׁה לִקְרָאתוֹ שִׁית זוֹנָה וּנְצֻרַת לֵֽב׃
11 ੧੧ ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
הֹמִיָּה הִיא וְסֹרָרֶת בְּבֵיתָהּ לֹא־יִשְׁכְּנוּ רַגְלֶֽיהָ׃
12 ੧੨ ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ।
פַּעַם ׀ בַּחוּץ פַּעַם בָּרְחֹבוֹת וְאֵצֶל כָּל־פִּנָּה תֶאֱרֹֽב׃
13 ੧੩ ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ,
וְהֶחֱזִיקָה בּוֹ וְנָשְׁקָה־לּוֹ הֵעֵזָה פָנֶיהָ וַתֹּאמַר לֽוֹ׃
14 ੧੪ ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।
זִבְחֵי שְׁלָמִים עָלָי הַיּוֹם שִׁלַּמְתִּי נְדָרָֽי׃
15 ੧੫ ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ।
עַל־כֵּן יָצָאתִי לִקְרָאתֶךָ לְשַׁחֵר פָּנֶיךָ וָאֶמְצָאֶֽךָּ׃
16 ੧੬ ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ:
מַרְבַדִּים רָבַדְתִּי עַרְשִׂי חֲטֻבוֹת אֵטוּן מִצְרָֽיִם׃
17 ੧੭ ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।
נַפְתִּי מִשְׁכָּבִי מֹר אֲהָלִים וְקִנָּמֽוֹן׃
18 ੧੮ ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,
לְכָה נִרְוֶה דֹדִים עַד־הַבֹּקֶר נִתְעַלְּסָה בָּאֳהָבִֽים׃
19 ੧੯ ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
כִּי אֵין הָאִישׁ בְּבֵיתוֹ הָלַךְ בְּדֶרֶךְ מֵרָחֽוֹק׃
20 ੨੦ ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
צְֽרוֹר־הַכֶּסֶף לָקַח בְּיָדוֹ לְיוֹם הַכֵּסֶא יָבֹא בֵיתֽוֹ׃
21 ੨੧ ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।
הִטַּתּוּ בְּרֹב לִקְחָהּ בְּחֵלֶק שְׂפָתֶיהָ תַּדִּיחֶֽנּוּ׃
22 ੨੨ ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,
הוֹלֵךְ אַחֲרֶיהָ פִּתְאֹם כְּשׁוֹר אֶל־טָבַח יָבוֹא וּכְעֶכֶס אֶל־מוּסַר אֱוֽ͏ִיל׃
23 ੨੩ ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
עַד יְפַלַּח חֵץ כְּֽבֵדוֹ כְּמַהֵר צִפּוֹר אֶל־פָּח וְלֹֽא־יָדַע כִּֽי־בְנַפְשׁוֹ הֽוּא׃
24 ੨੪ ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।
וְעַתָּה בָנִים שִׁמְעוּ־לִי וְהַקְשִׁיבוּ לְאִמְרֵי־פִֽי׃
25 ੨੫ ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,
אַל־יֵשְׂטְ אֶל־דְּרָכֶיהָ לִבֶּךָ אַל־תֵּתַע בִּנְתִיבוֹתֶֽיהָ׃
26 ੨੬ ਕਿਉਂ ਜੋ ਉਹ ਨੇ ਬਹੁਤਿਆਂ ਨੂੰ ਜ਼ਖ਼ਮੀ ਕਰਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!
כִּֽי־רַבִּים חֲלָלִים הִפִּילָה וַעֲצֻמִים כָּל־הֲרֻגֶֽיהָ׃
27 ੨੭ ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ। (Sheol h7585)
דַּרְכֵי שְׁאוֹל בֵּיתָהּ יֹרְדוֹת אֶל־חַדְרֵי־מָֽוֶת׃ (Sheol h7585)

< ਕਹਾਉਤਾਂ 7 >