< ਜ਼ਬੂਰ 109 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਮੇਰੀ ਉਸਤਤ ਦੇ ਪਰਮੇਸ਼ੁਰ, ਤੂੰ ਚੁੱਪ ਨਾ ਰਹਿ,
לַמְנַצֵּחַ לְדָוִד מִזְמוֹר אֱלֹהֵי תְהִלָּתִי אַֽל־תֶּחֱרַֽשׁ׃
2 ਕਿਉਂ ਜੋ ਭੈੜਾ ਮੂੰਹ ਅਤੇ ਛਲ ਵਾਲਾ ਮੂੰਹ ਉਨ੍ਹਾਂ ਨੇ ਮੇਰੇ ਵਿਰੁੱਧ ਖੋਲਿਆ ਹੈ, ਓਹ ਝੂਠੀ ਜੀਭ ਨਾਲ ਮੈਨੂੰ ਬੋਲੇ।
כִּי פִי רָשָׁע וּֽפִי־מִרְמָה עָלַי פָּתָחוּ דִּבְּרוּ אִתִּי לְשׁוֹן שָֽׁקֶר׃
3 ਉਨ੍ਹਾਂ ਨੇ ਵੈਰ ਦੀਆਂ ਗੱਲਾਂ ਨਾਲ ਮੈਨੂੰ ਘੇਰ ਲਿਆ, ਅਤੇ ਧਗਾਣੇ ਮੇਰੇ ਨਾਲ ਝਗੜੇ।
וְדִבְרֵי שִׂנְאָה סְבָבוּנִי וַיִּֽלָּחֲמוּנִי חִנָּֽם׃
4 ਮੇਰੇ ਪ੍ਰੇਮ ਦੇ ਬਦਲੇ ਓਹ ਮੇਰਾ ਵਿਰੋਧ ਕਰਦੇ ਹਨ, ਪਰ ਮੈਂ ਪ੍ਰਾਰਥਨਾ ਕਰਦਾ ਹਾਂ।
תַּֽחַת־אַהֲבָתִי יִשְׂטְנוּנִי וַאֲנִי תְפִלָּֽה׃
5 ਭਲਿਆਈ ਦੇ ਬਦਲੇ ਬੁਰਿਆਈ ਅਤੇ ਮੇਰੇ ਪ੍ਰੇਮ ਦੇ ਬਦਲੇ ਵੈਰ ਓਹ ਮੇਰੇ ਵਿਰੁੱਧ ਰੱਖਦੇ ਹਨ।
וַיָּשִׂימוּ עָלַי רָעָה תַּחַת טוֹבָה וְשִׂנְאָה תַּחַת אַהֲבָתִֽי׃
6 ਦੁਸ਼ਟ ਉਹ ਦੇ ਉੱਤੇ ਲਾ, ਅਤੇ ਵਿਰੋਧੀ ਉਹ ਦੇ ਸੱਜੇ ਹੱਥ ਖੜ੍ਹਾ ਰਹੇ!
הַפְקֵד עָלָיו רָשָׁע וְשָׂטָן יַעֲמֹד עַל־יְמִינֽוֹ׃
7 ਆਪਣੇ ਨਿਆਂ ਵਿੱਚ ਉਹ ਦੋਸ਼ੀ ਨਿੱਕਲੇ, ਅਤੇ ਉਹ ਦੀ ਪ੍ਰਾਰਥਨਾ ਪਾਪ ਗਿਣੀ ਜਾਵੇ!
בְּהִשָּׁפְטוֹ יֵצֵא רָשָׁע וּתְפִלָּתוֹ תִּהְיֶה לַֽחֲטָאָֽה׃
8 ਉਹ ਦੇ ਜਿਉਣ ਦੇ ਦਿਨ ਥੋੜੇ ਹੋਣ, ਉਹ ਦਾ ਅਹੁਦਾ ਕੋਈ ਹੋਰ ਲਵੇ!
יִֽהְיֽוּ־יָמָיו מְעַטִּים פְּקֻדָּתוֹ יִקַּח אַחֵֽר׃
9 ਉਹ ਦੇ ਬੱਚੇ ਯਤੀਮ ਹੋ ਜਾਣ, ਅਤੇ ਉਹ ਦੀ ਔਰਤ ਵਿਧਵਾ ਹੋ ਜਾਵੇ!
יִֽהְיוּ־בָנָיו יְתוֹמִים וְאִשְׁתּוֹ אַלְמָנָֽה׃
10 ੧੦ ਉਹ ਦੇ ਬਾਲ ਰੁਲਦੇ ਫਿਰਨ ਤੇ ਭੀਖ ਮੰਗਣ, ਅਤੇ ਆਪਣੇ ਉੱਜੜੇ ਥਾਵਾਂ ਤੋਂ ਦੂਰ ਟੁੱਕਰ ਲੱਭਣ!
וְנוֹעַ יָנוּעוּ בָנָיו וְשִׁאֵלוּ וְדָרְשׁוּ מֵחָרְבוֹתֵיהֶֽם׃
11 ੧੧ ਉਹ ਦਾ ਸ਼ਾਹ ਉਹ ਦਾ ਸਭ ਕੁਝ ਫਾਹ ਲਵੇ, ਅਤੇ ਓਪਰੇ ਉਹ ਦੀ ਕਮਾਈ ਨੂੰ ਠੱਗ ਲੈਣ!
יְנַקֵּשׁ נוֹשֶׁה לְכָל־אֲשֶׁר־לוֹ וְיָבֹזּוּ זָרִים יְגִיעֽוֹ׃
12 ੧੨ ਕੋਈ ਨਾ ਹੋਵੇ ਜਿਹੜਾ ਉਹ ਦੇ ਉੱਤੇ ਦਯਾ ਕਰਦਾ ਰਹੇ, ਨਾ ਕੋਈ ਉਹ ਦੇ ਯਤੀਮਾਂ ਉੱਤੇ ਤਰਸ ਕਰੇ!
אַל־יְהִי־לוֹ מֹשֵׁךְ חָסֶד וְֽאַל־יְהִי חוֹנֵן לִיתוֹמָֽיו׃
13 ੧੩ ਉਹ ਦੀ ਅੰਸ ਮੁਕਾਈ ਜਾਵੇ, ਆਉਣ ਵਾਲੀ ਪੀੜ੍ਹੀ ਵਿੱਚ ਉਸ ਦਾ ਨਾਮ ਮਿਟਾਇਆ ਜਾਵੇ!
יְהִֽי־אַחֲרִיתוֹ לְהַכְרִית בְּדוֹר אַחֵר יִמַּח שְׁמָֽם׃
14 ੧੪ ਉਹ ਦੇ ਪੁਰਖਿਆਂ ਦੀ ਬਦੀ ਯਹੋਵਾਹ ਨੂੰ ਚੇਤੇ ਰਹੇ, ਅਤੇ ਉਹ ਦੀ ਮਾਂ ਦਾ ਪਾਪ ਨਾ ਮਿਟਾਇਆ ਜਾਵੇ!
יִזָּכֵר ׀ עֲוֺן אֲבֹתָיו אֶל־יְהוָה וְחַטַּאת אִמּוֹ אַל־תִּמָּֽח׃
15 ੧੫ ਓਹ ਸਦਾ ਯਹੋਵਾਹ ਦੇ ਸਾਹਮਣੇ ਪਏ ਰਹਿਣ, ਕਿ ਉਹ ਉਨ੍ਹਾਂ ਦੀ ਯਾਦ ਧਰਤੀਓਂ ਮੁਕਾ ਦੇਵੇ,
יִהְיוּ נֶֽגֶד־יְהוָה תָּמִיד וְיַכְרֵת מֵאֶרֶץ זִכְרָֽם׃
16 ੧੬ ਕਿਉਂ ਜੋ ਉਹ ਨੇ ਦਯਾ ਕਰਨੀ ਚੇਤੇ ਨਾ ਰੱਖੀ, ਪਰ ਉਹ ਮਸਕੀਨ, ਕੰਗਾਲ ਤੇ ਟੁੱਟੇ ਦਿਲ ਵਾਲੇ ਨੂੰ ਮਾਰ ਸੁੱਟਣ ਲਈ ਪਿੱਛੇ ਪਿਆ,
יַעַן אֲשֶׁר ׀ לֹא זָכַר עֲשׂוֹת חָסֶד וַיִּרְדֹּף אִישׁ־עָנִי וְאֶבְיוֹן וְנִכְאֵה לֵבָב לְמוֹתֵֽת׃
17 ੧੭ ਹਾਂ, ਉਹ ਨੇ ਫਿਟਕਾਰ ਨਾਲ ਪ੍ਰੀਤ ਰੱਖੀ, ਸੋ ਉਹ ਉਸ ਤੇ ਆ ਪਈ, ਅਤੇ ਬਰਕਤ ਤੋਂ ਉਹ ਖੁਸ਼ ਨਹੀਂ ਸੀ, ਸੋ ਉਹ ਉਸ ਤੋਂ ਦੂਰ ਰਹੀ,
וַיֶּאֱהַב קְלָלָה וַתְּבוֹאֵהוּ וְֽלֹא־חָפֵץ בִּבְרָכָה וַתִּרְחַק מִמֶּֽנּוּ׃
18 ੧੮ ਅਤੇ ਉਹ ਨੇ ਫਿਟਕਾਰ ਨੂੰ ਆਪਣੇ ਬਸਤਰ ਵਾਂਗੂੰ ਪਾਇਆ ਹੋਇਆ ਸੀ, ਅਤੇ ਉਹ ਪਾਣੀ ਵਾਂਗੂੰ ਉਹ ਦੇ ਅੰਦਰ, ਅਤੇ ਉਹ ਦੀਆਂ ਹੱਡੀਆਂ ਵਿੱਚ ਤੇਲ ਵਾਂਗੂੰ ਸਮਾਈ ਹੋਈ ਸੀ।
וַיִּלְבַּשׁ קְלָלָה כְּמַדּוֹ וַתָּבֹא כַמַּיִם בְּקִרְבּוֹ וְכַשֶּׁמֶן בְּעַצְמוֹתָֽיו׃
19 ੧੯ ਉਹ ਉਸ ਲਈ ਉਸ ਲੀੜੇ ਵਾਂਗੂੰ ਹੋ ਜਾਵੇ ਜਿਹ ਦੇ ਨਾਲ ਉਹ ਆਪਣੇ ਆਪ ਨੂੰ ਢੱਕੇ, ਤੇ ਉਸ ਪੇਟੀ ਵਾਂਗੂੰ ਜਿਹ ਦੇ ਨਾਲ ਉਹ ਆਪਣੀ ਕਮਰ ਕੱਸਦਾ ਰਹੇ!
תְּהִי־לוֹ כְּבֶגֶד יַעְטֶה וּלְמֵזַח תָּמִיד יַחְגְּרֶֽהָ׃
20 ੨੦ ਏਹੋ ਈ ਮੇਰੇ ਵਿਰੋਧੀਆਂ ਦਾ ਬਦਲਾ ਯਹੋਵਾਹ ਵੱਲੋਂ ਹੋਵੇ, ਅਤੇ ਮੇਰੀ ਜਾਨ ਦੇ ਵਿਰੁੱਧ ਬੁਰਾ ਬੋਲਣ ਵਾਲਿਆਂ ਦਾ ਵੀ!
זֹאת פְּעֻלַּת שֹׂטְנַי מֵאֵת יְהוָה וְהַדֹּבְרִים רָע עַל־נַפְשִֽׁי׃
21 ੨੧ ਪਰ ਤੂੰ, ਹੇ ਪ੍ਰਭੂ ਯਹੋਵਾਹ, ਆਪਣੇ ਨਾਮ ਦੇ ਕਾਰਨ ਮੇਰੇ ਲਈ ਕੁਝ ਕਰ, ਤੇਰੀ ਦਯਾ ਤਾਂ ਭਲੀ ਹੈ, ਮੈਨੂੰ ਛੁਡਾ ਲੈ,
וְאַתָּה ׀ יְהוִה אֲדֹנָי עֲ‍ֽשֵׂה־אִתִּי לְמַעַן שְׁמֶךָ כִּי־טוֹב חַסְדְּךָ הַצִּילֵֽנִי׃
22 ੨੨ ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ, ਅਤੇ ਮੇਰਾ ਦਿਲ ਮੇਰੇ ਅੰਦਰ ਫੱਟੜ ਹੋਇਆ ਹੈ।
כִּֽי־עָנִי וְאֶבְיוֹן אָנֹכִי וְלִבִּי חָלַל בְּקִרְבִּֽי׃
23 ੨੩ ਮੈਂ ਢਲਦੀ ਛਾਂ ਵਾਂਗੂੰ ਜਾਂਦਾ ਰਿਹਾ, ਮੈਂ ਸਲਾ ਵਾਂਗੂੰ ਝਾੜਿਆ ਜਾਂਦਾ,
כְּצֵל־כִּנְטוֹתוֹ נֶהֱלָכְתִּי נִנְעַרְתִּי כָּֽאַרְבֶּֽה׃
24 ੨੪ ਵਰਤਾਂ ਨਾਲ ਮੇਰੇ ਗੋਡੇ ਭਿੜਦੇ ਹਨ, ਮੇਰਾ ਮਾਸ ਤੇਲ ਖੁਣੋਂ ਲਿੱਸਾ ਹੋ ਗਿਆ ਹੈ।
בִּרְכַּי כָּשְׁלוּ מִצּוֹם וּבְשָׂרִי כָּחַשׁ מִשָּֽׁמֶן׃
25 ੨੫ ਮੈਂ ਉਨ੍ਹਾਂ ਦੇ ਲਈ ਤਾਨਿਆਂ ਦਾ ਥਾਂ ਹੋ ਗਿਆ, ਜਦ ਓਹ ਮੈਨੂੰ ਵੇਖਦੇ, ਓਹ ਆਪਣੇ ਸਿਰ ਹਿਲਾਉਂਦੇ ਹਨ।
וַאֲנִי ׀ הָיִיתִי חֶרְפָּה לָהֶם יִרְאוּנִי יְנִיעוּן רֹאשָֽׁם׃
26 ੨੬ ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰ! ਆਪਣੀ ਦਯਾ ਅਨੁਸਾਰ ਮੈਨੂੰ ਬਚਾ,
עָזְרֵנִי יְהוָה אֱלֹהָי הוֹשִׁיעֵנִי כְחַסְדֶּֽךָ׃
27 ੨੭ ਕਿ ਓਹ ਜਾਣਨ ਕਿ ਇਹ ਤੇਰਾ ਹੀ ਹੱਥ ਹੈ, ਅਤੇ ਤੂੰ, ਹੇ ਯਹੋਵਾਹ, ਇਹ ਕੀਤਾ ਹੈ।
וְֽיֵדְעוּ כִּי־יָדְךָ זֹּאת אַתָּה יְהוָה עֲשִׂיתָֽהּ׃
28 ੨੮ ਓਹ ਫਿਟਕਾਰਾਂ ਦੇਣ ਪਰ ਤੂੰ ਬਰਕਤ ਦੇ! ਜਦ ਓਹ ਉੱਠਣ ਤਾਂ ਓਹ ਸ਼ਰਮਿੰਦੇ ਹੋਣ, ਪਰ ਤੇਰਾ ਦਾਸ ਅਨੰਦ ਹੋਵੇ!
יְקַֽלְלוּ־הֵמָּה וְאַתָּה תְבָרֵךְ קָמוּ ׀ וַיֵּבֹשׁוּ וְֽעַבְדְּךָ יִשְׂמָֽח׃
29 ੨੯ ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ!
יִלְבְּשׁוּ שׂוֹטְנַי כְּלִמָּה וְיַעֲטוּ כַמְעִיל בָּשְׁתָּֽם׃
30 ੩੦ ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਹ ਦੀ ਉਸਤਤ ਕਰਾਂਗਾ।
אוֹדֶה יְהוָה מְאֹד בְּפִי וּבְתוֹךְ רַבִּים אֲהַֽלְלֶֽנּוּ׃
31 ੩੧ ਯਹੋਵਾਹ ਤਾਂ ਕੰਗਾਲ ਦੀ ਮਦਦ ਕਰੇਗਾ, ਕਿ ਉਹ ਦੀ ਜਾਨ ਦੇ ਘਾਤਕਾਂ ਤੋਂ ਬਚਾਵੇ।
כִּֽי־יַעֲמֹד לִימִין אֶבְיוֹן לְהוֹשִׁיעַ מִשֹּׁפְטֵי נַפְשֽׁוֹ׃

< ਜ਼ਬੂਰ 109 >