< ਜ਼ਬੂਰ 113 >

1 ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ! 2 ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ! 3 ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ! 4 ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ। 5 ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ, 6 ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ, 7 ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ, 8 ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ, 9 ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।

< ਜ਼ਬੂਰ 113 >