< ਜ਼ਬੂਰ 114 >

1 ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ, 2 ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ। 3 ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ! 4 ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ। 5 ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ? 6 ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ? 7 ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ, 8 ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਕਮਕ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।

< ਜ਼ਬੂਰ 114 >