< ਜ਼ਬੂਰ 118 >

1 ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!
הוֹדוּ לַיהוָה כִּי־טוֹב כִּי לְעוֹלָם חַסְדּֽוֹ׃
2 ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।
יֹֽאמַר־נָא יִשְׂרָאֵל כִּי לְעוֹלָם חַסְדּֽוֹ׃
3 ਹਾਰੂਨ ਦਾ ਘਰਾਣਾ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।
יֹֽאמְרוּ־נָא בֵֽית־אַהֲרֹן כִּי לְעוֹלָם חַסְדּֽוֹ׃
4 ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ!
יֹֽאמְרוּ־נָא יִרְאֵי יְהוָה כִּי לְעוֹלָם חַסְדּֽוֹ׃
5 ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ।
מִֽן־הַמֵּצַר קָרָאתִי יָּהּ עָנָנִי בַמֶּרְחָב יָֽהּ׃
6 ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
יְהוָה לִי לֹא אִירָא מַה־יַּעֲשֶׂה לִי אָדָֽם׃
7 ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਵੇਖ ਲਵਾਂਗਾ।
יְהוָה לִי בְּעֹזְרָי וַאֲנִי אֶרְאֶה בְשֹׂנְאָֽי׃
8 ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
טוֹב לַחֲסוֹת בַּיהוָה מִבְּטֹחַ בָּאָדָֽם׃
9 ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
טוֹב לַחֲסוֹת בַּיהוָה מִבְּטֹחַ בִּנְדִיבִֽים׃
10 ੧੦ ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
כָּל־גּוֹיִם סְבָבוּנִי בְּשֵׁם יְהוָה כִּי אֲמִילַֽם׃
11 ੧੧ ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
סַבּוּנִי גַם־סְבָבוּנִי בְּשֵׁם יְהוָה כִּי אֲמִילַֽם׃
12 ੧੨ ਉਨ੍ਹਾਂ ਨੇ ਸ਼ਹਿਦ ਦੀਆਂ ਮੱਖੀਆਂ ਵਾਂਗੂੰ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਗੂੰ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
סַבּוּנִי כִדְבוֹרִים דֹּעֲכוּ כְּאֵשׁ קוֹצִים בְּשֵׁם יְהוָה כִּי אֲמִילַֽם׃
13 ੧੩ ਤੂੰ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।
דַּחֹה דְחִיתַנִי לִנְפֹּל וַיהוָה עֲזָרָֽנִי׃
14 ੧੪ ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈ।
עָזִּי וְזִמְרָת יָהּ וַֽיְהִי־לִי לִֽישׁוּעָֽה׃
15 ੧੫ ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
קוֹל ׀ רִנָּה וִֽישׁוּעָה בְּאָהֳלֵי צַדִּיקִים יְמִין יְהוָה עֹשָׂה חָֽיִל׃
16 ੧੬ ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
יְמִין יְהוָה רוֹמֵמָה יְמִין יְהוָה עֹשָׂה חָֽיִל׃
17 ੧੭ ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ।
לֹֽא אָמוּת כִּי־אֶֽחְיֶה וַאֲסַפֵּר מַֽעֲשֵׂי יָֽהּ׃
18 ੧੮ ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ।
יַסֹּר יִסְּרַנִּי יָּהּ וְלַמָּוֶת לֹא נְתָנָֽנִי׃
19 ੧੯ ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ।
פִּתְחוּ־לִי שַׁעֲרֵי־צֶדֶק אָֽבֹא־בָם אוֹדֶה יָֽהּ׃
20 ੨੦ ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।
זֶֽה־הַשַּׁעַר לַיהוָה צַדִּיקִים יָבֹאוּ בֽוֹ׃
21 ੨੧ ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।
אוֹדְךָ כִּי עֲנִיתָנִי וַתְּהִי־לִי לִֽישׁוּעָֽה׃
22 ੨੨ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
אֶבֶן מָאֲסוּ הַבּוֹנִים הָיְתָה לְרֹאשׁ פִּנָּֽה׃
23 ੨੩ ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
מֵאֵת יְהוָה הָיְתָה זֹּאת הִיא נִפְלָאת בְּעֵינֵֽינוּ׃
24 ੨੪ ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!
זֶה־הַיּוֹם עָשָׂה יְהוָה נָגִילָה וְנִשְׂמְחָה בֽוֹ׃
25 ੨੫ ਹੇ ਯਹੋਵਾਹ, ਬੇਨਤੀ ਹੈ, ਬਚਾ ਲੈ, ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ!
אָנָּא יְהוָה הוֹשִׁיעָה נָּא אָֽנָּא יְהוָה הַצְלִיחָה נָּֽא׃
26 ੨੬ ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।
בָּרוּךְ הַבָּא בְּשֵׁם יְהוָה בֵּרַֽכְנוּכֶם מִבֵּית יְהוָֽה׃
27 ੨੭ ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸ਼ੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, ਜਗਵੇਦੀ ਦੇ ਸਿੰਗਾਂ ਤੱਕ।
אֵל ׀ יְהוָה וַיָּאֶר לָנוּ אִסְרוּ־חַג בַּעֲבֹתִים עַד־קַרְנוֹת הַמִּזְבֵּֽחַ׃
28 ੨੮ ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।
אֵלִי אַתָּה וְאוֹדֶךָּ אֱלֹהַי אֲרוֹמְמֶֽךָּ׃
29 ੨੯ ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।
הוֹדוּ לַיהוָה כִּי־טוֹב כִּי לְעוֹלָם חַסְדּֽוֹ׃

< ਜ਼ਬੂਰ 118 >