< ਜ਼ਬੂਰ 119 >

1 ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ! 2 ਧੰਨ ਓਹ ਹਨ ਜਿਹੜੇ ਇਹ ਦੀਆਂ ਸਾਖੀਆਂ ਨੂੰ ਮੰਨਦੇ, ਅਤੇ ਤਨੋ ਮਨੋ ਉਹ ਨੂੰ ਭਾਲਦੇ ਹਨ! 3 ਓਹ ਤਾਂ ਬਦੀ ਨਹੀਂ ਕਰਦੇ, ਓਹ ਉਸ ਦੇ ਰਾਹਾਂ ਵਿੱਚ ਚੱਲਦੇ ਹਨ। 4 ਤੂੰ ਸਾਨੂੰ ਆਪਣੇ ਫ਼ਰਮਾਨਾਂ ਦਾ ਹੁਕਮ ਦਿੱਤਾ, ਕਿ ਅਸੀਂ ਮਨ ਲਾ ਕੇ ਉਨ੍ਹਾਂ ਦੀ ਪਾਲਣਾ ਕਰੀਏ। 5 ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ! 6 ਜਦ ਮੈਂ ਤੇਰੇ ਹੁਕਮਾਂ ਉੱਤੇ ਗੌਰ ਕਰਾਂਗਾ, ਤਦ ਮੈਂ ਲੱਜਿਆਵਾਨ ਨਾ ਹੋਵਾਂਗਾ। 7 ਜਦ ਮੈਂ ਤੇਰਿਆਂ ਸੱਚਿਆਂ ਨਿਆਂਵਾਂ ਨੂੰ ਸਿੱਖ ਲਵਾਂਗਾ, ਮੈਂ ਸਿੱਧੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ। 8 ਮੈਂ ਤੇਰੀਆਂ ਬਿਧੀਆਂ ਦੀ ਪਾਲਣਾ ਕਰਾਂਗਾ, ਤੂੰ ਮੈਨੂੰ ਮੂਲੋਂ ਹੀ ਤਿਆਗ ਨਾ ਦੇ! 9 ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ। 10 ੧੦ ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ! 11 ੧੧ ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ। 12 ੧੨ ਹੇ ਯਹੋਵਾਹ, ਤੂੰ ਮੁਬਾਰਕ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ! 13 ੧੩ ਮੈਂ ਆਪਣੇ ਬੁੱਲ੍ਹਾਂ ਨਾਲ ਤੇਰੇ ਮੂੰਹ ਦੇ ਸਾਰੇ ਨਿਆਂਵਾਂ ਦਾ ਨਿਰਣਾ ਕੀਤਾ। 14 ੧੪ ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ, ਜਿਵੇਂ ਸਾਰੀ ਦੌਲਤ ਉੱਤੇ। 15 ੧੫ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ, ਅਤੇ ਤੇਰੇ ਮਾਰਗਾਂ ਉੱਤੇ ਗੌਰ ਕਰਾਂਗਾ। 16 ੧੬ ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ। 17 ੧੭ ਆਪਣੇ ਸੇਵਕ ਉੱਤੇ ਉਪਕਾਰ ਕਰ ਕਿ ਮੈਂ ਜਿਉਂਦਾ ਰਹਾਂ, ਤੇ ਤੇਰੇ ਬਚਨ ਦੀ ਪਾਲਣਾ ਕਰਾਂ। 18 ੧੮ ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ! 19 ੧੯ ਮੈਂ ਧਰਤੀ ਉੱਤੇ ਪਰਦੇਸੀ ਹਾਂ, ਆਪਣੇ ਹੁਕਮ ਮੈਥੋਂ ਗੁਪਤ ਨਾ ਰੱਖ। 20 ੨੦ ਮੇਰੀ ਜਾਨ ਹਰ ਵੇਲੇ ਤੇਰਿਆਂ ਨਿਆਂਵਾਂ ਦੀ ਤਾਂਘ ਵਿੱਚ ਟੁੱਟਦੀ ਹੈ। 21 ੨੧ ਮੈਂ ਸਰਾਪੀ ਹੰਕਾਰੀਆਂ ਨੂੰ ਵਰਜਿਆ ਹੈ, ਜਿਹੜੇ ਤੇਰੇ ਹੁਕਮਾਂ ਤੋਂ ਭੁੱਲੇ ਫਿਰਦੇ ਹਨ। 22 ੨੨ ਮੇਰੇ ਉੱਤੋਂ ਨਿੰਦਿਆ ਤੇ ਨਫ਼ਰਤ ਦੂਰ ਕਰ, ਕਿਉਂ ਜੋ ਮੈਂ ਤੇਰੀਆਂ ਸਾਖੀਆਂ ਨੂੰ ਸੰਭਾਲਿਆ ਹੈ! 23 ੨੩ ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ। 24 ੨੪ ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ। 25 ੨੫ ਮੇਰੀ ਜਾਨ ਖਾਕ ਵਿੱਚ ਰਲ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਜਿਵਾਲ! 26 ੨੬ ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੂੰ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ! 27 ੨੭ ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ਼ ਸਿਖਿਆਵਾਂ ਉੱਤੇ ਧਿਆਨ ਲਾਵਾਂਗਾ। 28 ੨੮ ਮੇਰੀ ਜਾਨ ਉਦਾਸੀ ਦੇ ਕਾਰਨ ਢੱਲ਼ ਗਈ ਹੈ, ਆਪਣੇ ਬਚਨ ਦੇ ਅਨੁਸਾਰ ਮੈਨੂੰ ਦ੍ਰਿੜ੍ਹ ਕਰ! 29 ੨੯ ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖਸ਼ ਦੇ! 30 ੩੦ ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਂਵਾਂ ਨੂੰ ਆਪਣੇ ਸਨਮੁਖ ਰੱਖਿਆ। 31 ੩੧ ਮੈਂ ਤੇਰੀਆਂ ਸਾਖੀਆਂ ਨੂੰ ਫੜ ਛੱਡਿਆ ਹੈ, ਹੇ ਯਹੋਵਾਹ, ਮੈਨੂੰ ਲੱਜਿਆਵਾਨ ਨਾ ਕਰ! 32 ੩੨ ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ! 33 ੩੩ ਹੇ ਯਹੋਵਾਹ, ਤੂੰ ਆਪਣੀਆਂ ਬਿਧੀਆਂ ਦਾ ਰਾਹ ਮੈਨੂੰ ਸਿਖਲਾ, ਤਾਂ ਮੈਂ ਅੰਤ ਤੱਕ ਉਹ ਨੂੰ ਸੰਭਾਲੀ ਰੱਖਾਂਗਾ। 34 ੩੪ ਮੈਨੂੰ ਸਮਝ ਦੇ ਅਤੇ ਮੈਂ ਤੇਰੀ ਬਿਵਸਥਾ ਨੂੰ ਸਾਂਭਾਂਗਾ, ਸਗੋਂ ਆਪਣੇ ਸਾਰੇ ਮਨ ਨਾਲ ਉਹ ਦੀ ਪਾਲਣਾ ਕਰਾਂਗਾ। 35 ੩੫ ਮੈਨੂੰ ਆਪਣੇ ਹੁਕਮਾਂ ਦੇ ਮਾਰਗ ਦੀ ਅਗਵਾਈ ਕਰ, ਕਿਉਂ ਜੋ ਉਸ ਵਿੱਚ ਮੈਂ ਮਗਨ ਹਾਂ! 36 ੩੬ ਆਪਣੀਆਂ ਸਾਖੀਆਂ ਵੱਲ ਮੇਰਾ ਦਿਲ ਮੋੜ, ਨਾ ਕਿ ਲੋਭ ਵੱਲ, 37 ੩੭ ਮੇਰੀਆਂ ਅੱਖਾਂ ਨੂੰ ਵਿਅਰਥ ਵੇਖਣ ਤੋਂ ਮੋੜ ਦੇ, ਆਪਣੇ ਰਾਹਾਂ ਉੱਤੇ ਮੈਨੂੰ ਜਿਵਾਲ! 38 ੩੮ ਆਪਣੇ ਬਚਨ ਨੂੰ ਆਪਣੇ ਸੇਵਕ ਲਈ ਕਾਇਮ ਰੱਖ, ਜਿਹੜਾ ਤੇਰੇ ਭੈਅ ਮੰਨਣ ਵਾਲਿਆਂ ਦੇ ਲਈ ਹੈ। 39 ੩੯ ਮੇਰੀ ਨਿੰਦਿਆ ਨੂੰ ਜਿਸ ਤੋਂ ਮੈਂ ਡਰਦਾ ਹਾਂ ਮੈਥੋਂ ਲੰਘਾ ਦੇ, ਤੇਰੇ ਨਿਆਂ ਭਲੇ ਹਨ! 40 ੪੦ ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ! 41 ੪੧ ਹੇ ਯਹੋਵਾਹ, ਤੇਰੀ ਦਯਾ ਮੇਰੇ ਉੱਤੇ ਆਵੇ, ਤੇਰਾ ਬਚਾਓ ਵੀ ਤੇਰੇ ਬਚਨ ਅਨੁਸਾਰ! 42 ੪੨ ਤਾਂ ਮੈ ਆਪਣੀ ਨਿੰਦਿਆ ਕਰਨ ਵਾਲੇ ਨੂੰ ਉੱਤਰ ਦਿਆਂਗਾ, ਕਿਉਂ ਜੋ ਮੈਂ ਤੇਰੇ ਬਚਨ ਉੱਤੇ ਭਰੋਸਾ ਰੱਖਦਾ ਹਾਂ, 43 ੪੩ ਅਤੇ ਮੇਰੇ ਮੂੰਹੋਂ ਸਚਿਆਈ ਦਾ ਬਚਨ ਮੂਲੋਂ ਹੀ ਖੋਹ ਨਾ ਲੈ, ਕਿਉਂ ਜੋ ਤੇਰੇ ਨਿਆਂਵਾਂ ਉੱਤੇ ਮੇਰੀ ਆਸ ਹੈ, 44 ੪੪ ਤਾਂ ਮੈ ਤੇਰੀ ਬਿਵਸਥਾ ਦੀ ਹਰ ਵੇਲੇ ਸਦਾ ਤੱਕ ਪਾਲਣਾ ਕਰਾਂਗਾ, 45 ੪੫ ਅਤੇ ਮੈਂ ਖੁੱਲਮਖੁੱਲਾ ਚੱਲਦਾ ਫਿਰਾਂਗਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ। 46 ੪੬ ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ। 47 ੪੭ ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ, ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ। 48 ੪੮ ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ, ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ। 49 ੪੯ ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ, ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ! 50 ੫੦ ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ। 51 ੫੧ ਹੰਕਾਰੀਆਂ ਨੇ ਮੈਨੂੰ ਠੱਠੇ ਵਿੱਚ ਬਹੁਤ ਉਡਾਇਆ ਹੈ, ਪਰ ਮੈਂ ਤੇਰੀ ਬਿਵਸਥਾ ਤੋਂ ਬੇਮੁੱਖ ਨਾ ਹੋਇਆ। 52 ੫੨ ਹੇ ਯਹੋਵਾਹ, ਮੈਂ ਤੇਰੇ ਪ੍ਰਾਚੀਨ ਨਿਆਂਵਾਂ ਨੂੰ ਚੇਤੇ ਰੱਖਿਆ ਹੈ, ਅਤੇ ਮੈਨੂੰ ਦਿਲਾਸਾ ਮਿਲਿਆ। 53 ੫੩ ਮੇਰਾ ਗੁੱਸਾ ਭੱਖ ਉੱਠਿਆ ਹੈ, ਕਿ ਦੁਸ਼ਟ ਤੇਰੀ ਬਿਵਸਥਾ ਨੂੰ ਤਿਆਗ ਦਿੰਦੇ ਹਨ। 54 ੫੪ ਤੇਰੀਆਂ ਬਿਧੀਆਂ ਮੇਰੇ ਮੁਸਾਫ਼ਰੀ ਦੇ ਘਰ ਵਿੱਚ ਮੇਰੇ ਭਜਨ ਸਨ। 55 ੫੫ ਹੇ ਯਹੋਵਾਹ, ਮੈਂ ਰਾਤੀਂ ਤੇਰੇ ਨਾਮ ਨੂੰ ਚੇਤੇ ਕੀਤਾ ਹੈ, ਅਤੇ ਤੇਰੀ ਬਿਵਸਥਾ ਦੀ ਪਾਲਣਾ ਕੀਤੀ 56 ੫੬ ਇਹ ਮੈਨੂੰ ਇਸ ਲਈ ਹੋਇਆ, ਕਿ ਮੈਂ ਤੇਰੇ ਫ਼ਰਮਾਨਾਂ ਨੂੰ ਸੰਭਾਲਿਆ ਹੈ। 57 ੫੭ ਯਹੋਵਾਹ ਮੇਰਾ ਭਾਗ ਹੈ, ਮੈਂ ਆਖਿਆ, ਮੈਂ ਤੇਰਿਆਂ ਬਚਨਾਂ ਦੀ ਪਾਲਣਾ ਕਰਾਂਗਾ। 58 ੫੮ ਮੈਂ ਆਪਣੇ ਸਾਰੇ ਦਿਲ ਨਾਲ ਤੇਰੇ ਦਰਸ਼ਣ ਲਈ ਬੇਨਤੀ ਕੀਤੀ ਹੈ, ਆਪਣੇ ਬਚਨ ਅਨੁਸਾਰ ਮੇਰੇ ਉੱਤੇ ਕਿਰਪਾ ਕਰ। 59 ੫੯ ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ। 60 ੬੦ ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ। 61 ੬੧ ਦੁਸ਼ਟਾਂ ਦੇ ਬੰਨਾਂ ਨੇ ਮੈਨੂੰ ਵਲ ਲਿਆ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ। 62 ੬੨ ਤੇਰੇ ਧਰਮ ਦਿਆਂ ਨਿਆਂਵਾਂ ਦੇ ਕਾਰਨ, ਅੱਧੀ ਰਾਤ ਨੂੰ ਮੈਂ ਉੱਠ ਕੇ ਤੇਰਾ ਧੰਨਵਾਦ ਕਰਾਂਗਾ। 63 ੬੩ ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ। 64 ੬੪ ਹੇ ਯਹੋਵਾਹ, ਧਰਤੀ ਤੇਰੀ ਦਯਾ ਨਾਲ ਭਰੀ ਹੋਈ ਹੈ, ਆਪਣੀਆਂ ਬਿਧੀਆਂ ਮੈਨੂੰ ਸਿਖਲਾ! 65 ੬੫ ਆਪਣੇ ਸੇਵਕ ਨਾਲ ਤੂੰ ਭਲਿਆਈ ਕੀਤੀ ਹੈ, ਹੇ ਯਹੋਵਾਹ, ਆਪਣੇ ਬਚਨ ਅਨੁਸਾਰ 66 ੬੬ ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ। 67 ੬੭ ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ। 68 ੬੮ ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ। 69 ੬੯ ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ। 70 ੭੦ ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ। 71 ੭੧ ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ। 72 ੭੨ ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ! 73 ੭੩ ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ। 74 ੭੪ ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ। 75 ੭੫ ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ। 76 ੭੬ ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ। 77 ੭੭ ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ! 78 ੭੮ ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ। 79 ੭੯ ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ। 80 ੮੦ ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ! 81 ੮੧ ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ। 82 ੮੨ ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ? 83 ੮੩ ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ। 84 ੮੪ ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ? 85 ੮੫ ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ। 86 ੮੬ ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ! 87 ੮੭ ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ। 88 ੮੮ ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ। 89 ੮੯ ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ! 90 ੯੦ ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ। 91 ੯੧ ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ। 92 ੯੨ ਜੇ ਤੇਰੀ ਬਿਵਸਥਾ ਮੇਰੀ ਖੁਸ਼ੀ ਨਾ ਹੁੰਦੀ, ਤਾਂ ਮੈਂ ਆਪਣੇ ਦੁੱਖ ਵਿੱਚ ਨਾਸ ਹੋ ਜਾਂਦਾ। 93 ੯੩ ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ। 94 ੯੪ ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ! 95 ੯੫ ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ। 96 ੯੬ ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ। 97 ੯੭ ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ! 98 ੯੮ ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ। 99 ੯੯ ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ। 100 ੧੦੦ ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ। 101 ੧੦੧ ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ। 102 ੧੦੨ ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ। 103 ੧੦੩ ਤੇਰੇ ਬਚਨ ਮੇਰੇ ਤਾਲੂ ਨੂੰ ਕੇਡੇ ਮਿੱਠੇ ਲੱਗਦੇ ਹਨ, ਸ਼ਹਿਦ ਨਾਲੋਂ ਵੀ ਮੇਰੇ ਮੂੰਹ ਵਿੱਚ ਵੱਧ ਮਿੱਠੇ! 104 ੧੦੪ ਤੇਰੇ ਫ਼ਰਮਾਨਾਂ ਨਾਲ ਮੈਨੂੰ ਸਮਝ ਮਿਲਦੀ ਹੈ, ਇਸ ਲਈ ਮੈਂ ਹਰ ਝੂਠੇ ਮਾਰਗ ਤੋਂ ਵੈਰ ਰੱਖਦਾ ਹਾਂ। 105 ੧੦੫ ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ। 106 ੧੦੬ ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਂਵਾਂ ਦੀ ਪਾਲਣਾ ਕਰਾਂਗਾ। 107 ੧੦੭ ਹੇ ਯਹੋਵਾਹ, ਮੈਂ ਬਹੁਤ ਹੀ ਦੁਖੀ ਹੋਇਆ ਹਾਂ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਜਿਉਂਦਾ ਰੱਖ! 108 ੧੦੮ ਹੇ ਯਹੋਵਾਹ, ਮੇਰੇ ਮੂੰਹ ਦੀਆਂ ਖੁਸ਼ੀ ਦੀਆਂ ਭੇਟਾਂ ਨੂੰ ਕਿਰਪਾ ਕਰਕੇ ਕਬੂਲ ਕਰ, ਅਤੇ ਆਪਣਾ ਨਿਆਂ ਮੈਨੂੰ ਸਿਖਲਾ। 109 ੧੦੯ ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ! 110 ੧੧੦ ਦੁਸ਼ਟਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ, ਪਰ ਮੈਂ ਤੇਰੇ ਫ਼ਰਮਾਨਾਂ ਤੋਂ ਬੇਮੁੱਖ ਨਹੀਂ ਹੋਇਆ। 111 ੧੧੧ ਮੈਂ ਤੇਰੀਆਂ ਸਾਖੀਆਂ ਨੂੰ ਸਦਾ ਲਈ ਮਿਰਾਸ ਵਿੱਚ ਲਿਆ ਹੈ, ਉਹ ਤਾਂ ਮੇਰੇ ਮਨ ਦੀ ਖੁਸ਼ੀ ਹਨ। 112 ੧੧੨ ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ। 113 ੧੧੩ ਮੈਂ ਦੁਚਿੱਤਿਆਂ ਨਾਲ ਖੁਣਸ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਪ੍ਰੀਤ ਰੱਖਦਾ ਹਾਂ। 114 ੧੧੪ ਤੂੰ ਮੇਰੀ ਪਨਾਹਗਾਰ ਤੇ ਮੇਰੀ ਢਾਲ਼ ਹੈਂ, ਮੈਂ ਤੇਰੇ ਬਚਨ ਦੀ ਆਸਾ ਰੱਖਦਾ ਹਾਂ। 115 ੧੧੫ ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ! 116 ੧੧੬ ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ! 117 ੧੧੭ ਮੈਨੂੰ ਸਾਂਭ ਤਾਂ ਮੈਂ ਬਚ ਜਾਂਵਾਂਗਾ, ਅਤੇ ਤੇਰੀਆਂ ਬਿਧੀਆਂ ਤੇ ਸਦਾ ਗੌਰ ਕਰਾਂਗਾ। 118 ੧੧੮ ਜਿਹੜੇ ਤੇਰੀਆਂ ਬਿਧੀਆਂ ਤੋਂ ਬੇਮੁੱਖ ਹੋ ਜਾਂਦੇ ਹਨ ਉਨ੍ਹਾਂ ਨੂੰ ਤੂੰ ਸੁੱਟ ਦਿੱਤਾ ਹੈ, ਕਿਉਂ ਜੋ ਉਨ੍ਹਾਂ ਦੀ ਚਲਾਕੀ ਫ਼ਰੇਬ ਹੈ। 119 ੧੧੯ ਧਰਤੀ ਦੇ ਸਾਰੇ ਦੁਸ਼ਟਾਂ ਨੂੰ ਖੋਟ ਵਾਂਗੂੰ ਦੂਰ ਸੁੱਟਦਾ ਹੈਂ, ਤਾਂ ਹੀ ਮੈਂ ਤੇਰੀਆਂ ਸਾਖੀਆਂ ਨਾਲ ਪ੍ਰੀਤ ਰੱਖਦਾ ਹਾਂ। 120 ੧੨੦ ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ। 121 ੧੨੧ ਮੈਂ ਨਿਆਂ ਤੇ ਧਰਮ ਕੀਤਾ ਹੈ, ਤੂੰ ਮੈਨੂੰ ਮੇਰੇ ਦਬਾਉਣ ਵਾਲਿਆਂ ਕੋਲ ਨਾ ਛੱਡ! 122 ੧੨੨ ਭਲਿਆਈ ਲਈ ਆਪਣੇ ਸੇਵਕ ਦਾ ਜਾਮਨ ਬਣ, ਹੰਕਾਰੀ ਮੈਨੂੰ ਨਾ ਦਬਾਉਣ! 123 ੧੨੩ ਮੇਰੀਆਂ ਅੱਖਾਂ ਤੇਰੇ ਬਚਾਓ ਲਈ ਅਤੇ ਤੇਰੇ ਸੱਚੇ ਬਚਨ ਲਈ ਪੱਕ ਗਈਆਂ। 124 ੧੨੪ ਤੂੰ ਆਪਣੇ ਸੇਵਕ ਨਾਲ ਆਪਣੀ ਦਯਾ ਅਨੁਸਾਰ ਵਰਤ, ਅਤੇ ਆਪਣੀਆਂ ਬਿਧੀਆਂ ਮੈਨੂੰ ਸਿਖਲਾ। 125 ੧੨੫ ਮੈਂ ਤੇਰਾ ਸੇਵਕ ਹਾਂ, ਮੈਨੂੰ ਸਮਝ ਬਖਸ਼, ਕਿ ਮੈਂ ਤੇਰੀਆਂ ਸਾਖੀਆਂ ਨੂੰ ਜਾਣਾਂ। 126 ੧੨੬ ਇਹ ਯਹੋਵਾਹ ਦੇ ਕੰਮ ਦਾ ਵੇਲਾ ਹੈ, ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ! 127 ੧੨੭ ਇਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ! 128 ੧੨੮ ਇਸ ਲਈ ਮੈਂ ਤੇਰੇ ਸਾਰੇ ਦੇ ਸਾਰੇ ਫ਼ਰਮਾਨ ਠੀਕ ਸਮਝਦਾ ਹਾਂ, ਅਤੇ ਹਰ ਝੂਠੇ ਮਾਰਗ ਤੋਂ ਘਿਣ ਕਰਦਾ ਹਾਂ। 129 ੧੨੯ ਤੇਰੀਆਂ ਸਾਖੀਆਂ ਅਚਰਜ਼ ਹਨ, ਇਸ ਲਈ ਮੇਰੀ ਜਾਨ ਉਨ੍ਹਾਂ ਦੀ ਪਾਲਣਾ ਕਰਦੀ ਹੈ! 130 ੧੩੦ ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ, ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ। 131 ੧੩੧ ਮੈਂ ਆਪਣਾ ਮੂੰਹ ਖੋਲ੍ਹ ਕੇ ਹੌਂਕਿਆ, ਕਿਉਂ ਜੋ ਮੈਂ ਤੇਰੇ ਹੁਕਮਾਂ ਨੂੰ ਲੋਚਦਾ ਸੀ। 132 ੧੩੨ ਮੇਰੀ ਵੱਲ ਮੂੰਹ ਕਰ ਤੇ ਮੇਰੇ ਉੱਤੇ ਕਿਰਪਾ ਕਰ, ਜਿਵੇਂ ਤੂੰ ਆਪਣੇ ਨਾਮ ਦੇ ਪ੍ਰੀਤ ਪਾਲਣ ਵਾਲਿਆਂ ਦੇ ਨਾਲ ਕਰਦਾ ਹੁੰਦਾ ਸੀ। 133 ੧੩੩ ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ, ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ। 134 ੧੩੪ ਆਦਮੀ ਦੇ ਦਬਾਓ ਤੋਂ ਮੈਨੂੰ ਛੁਡਾ, ਕਿ ਮੈਂ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਾਂ। 135 ੧੩੫ ਆਪਣੇ ਮੁੱਖੜੇ ਦੀ ਚਮਕ ਆਪਣੇ ਸੇਵਕ ਨੂੰ ਵਿਖਾ, ਅਤੇ ਆਪਣੀਆਂ ਬਿਧੀਆਂ ਸਾਨੂੰ ਸਿਖਲਾ। 136 ੧੩੬ ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ। 137 ੧੩੭ ਹੇ ਯਹੋਵਾਹ, ਤੂੰ ਧਰਮੀ ਹੈਂ, ਅਤੇ ਤੇਰੇ ਨਿਆਂ ਸਿੱਧੇ ਹਨ। 138 ੧੩੮ ਤੂੰ ਆਪਣੀਆਂ ਸਾਖੀਆਂ ਦਾ ਹੁਕਮ ਧਰਮ ਤੇ ਪੂਰੀ ਵਫ਼ਾਦਾਰੀ ਨਾਲ ਦਿੱਤਾ ਹੈ। 139 ੧੩੯ ਮੇਰੀ ਗ਼ੈਰਤ ਨੇ ਮੈਨੂੰ ਖ਼ਤਮ ਕੀਤਾ, ਕਿਉਂ ਜੋ ਮੇਰੇ ਵਿਰੋਧੀ ਤੇਰੇ ਬਚਨ ਭੁੱਲ ਗਏ। 140 ੧੪੦ ਤੇਰਾ ਬਚਨ ਅੱਤ ਤਾਇਆ ਹੋਇਆ ਹੈ, ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ। 141 ੧੪੧ ਮੈਂ ਨਿੱਕਾ ਜਿਹਾ ਤੇ ਤੁੱਛ ਹਾਂ, ਤਾਂ ਵੀ ਮੈਂ ਤੇਰੇ ਫ਼ਰਮਾਨ ਨਹੀਂ ਭੁੱਲਿਆ! 142 ੧੪੨ ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ। 143 ੧੪੩ ਦੁੱਖ ਤੇ ਰੰਜ ਮੈਨੂੰ ਲੱਭਾ, ਪਰ ਤੇਰੇ ਹੁਕਮ ਮੇਰੀ ਖੁਸ਼ੀ ਹਨ। 144 ੧੪੪ ਤੇਰੀਆਂ ਸਾਖੀਆਂ ਸਦਾ ਤੱਕ ਧਰਮ ਦੀਆਂ ਹਨ, ਮੈਨੂੰ ਸਮਝ ਦੇ ਤਾਂ ਮੈਂ ਜਿਉਂਦਾ ਰਹਾਂਗਾ। 145 ੧੪੫ ਮੈਂ ਆਪਣੇ ਸਾਰੇ ਮਨ ਨਾਲ ਪੁਕਾਰਿਆ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੈਂ ਤੇਰੀਆਂ ਬਿਧੀਆਂ ਨੂੰ ਸਾਂਭ ਰੱਖਾਂਗਾ! 146 ੧੪੬ ਮੈਂ ਤੈਨੂੰ ਪੁਕਾਰਿਆ, ਮੈਨੂੰ ਬਚਾ ਲੈ, ਅਤੇ ਮੈਂ ਤੇਰੀਆਂ ਸਾਖੀਆਂ ਦੀ ਪਾਲਣਾ ਕਰਾਂਗਾ! 147 ੧੪੭ ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ, ਮੈਂ ਤੇਰੇ ਬਚਨ ਲਈ ਆਸਾ ਰੱਖੀ। 148 ੧੪੮ ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ, ਕਿ ਤੇਰੇ ਬਚਨ ਵਿੱਚ ਲੀਨ ਹੋਵਾਂ। 149 ੧੪੯ ਆਪਣੀ ਕਿਰਪਾ ਅਨੁਸਾਰ ਮੇਰੀ ਅਵਾਜ਼ ਸੁਣ ਲੈ, ਹੇ ਯਹੋਵਾਹ, ਆਪਣੇ ਨਿਆਂ ਅਨੁਸਾਰ ਮੈਨੂੰ ਜਿਉਂਦਾ ਰੱਖ! 150 ੧੫੦ ਖੋਟ ਦਾ ਪਿੱਛਾ ਕਰਨ ਵਾਲੇ ਨੇੜੇ ਆ ਗਏ ਹਨ, ਓਹ ਤੇਰੀ ਬਿਵਸਥਾ ਤੋਂ ਦੂਰ ਹਨ। 151 ੧੫੧ ਤੂੰ ਵੀ, ਹੇ ਯਹੋਵਾਹ, ਨੇੜੇ ਹੈਂ, ਅਤੇ ਤੇਰੇ ਸਾਰੇ ਹੁਕਮ ਸੱਚੇ ਹਨ! 152 ੧੫੨ ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!। 153 ੧੫੩ ਮੇਰੇ ਦੁੱਖ ਦੇ ਵੇਲੇ ਵੇਖ ਤੇ ਮੈਨੂੰ ਛੁਡਾ, ਕਿਉਂ ਜੋ ਮੈਂ ਤੇਰੀ ਬਿਵਸਥਾ ਨੂੰ ਨਹੀਂ ਵਿਸਾਰਿਆ! 154 ੧੫੪ ਮੇਰਾ ਮੁਦੱਪਾ ਲੜ ਤੇ ਮੈਨੂੰ ਛੁਟਕਾਰਾ ਦੇ, ਆਪਣੇ ਬਚਨ ਨਾਲ ਮੈਨੂੰ ਜਿਉਂਦਾ ਰੱਖ! 155 ੧੫੫ ਮੁਕਤੀ ਦੁਸ਼ਟਾਂ ਤੋਂ ਦੂਰ ਹੈ, ਇਸ ਲਈ ਕਿ ਓਹ ਤੇਰੀਆਂ ਬਿਧੀਆਂ ਨੂੰ ਨਹੀਂ ਭਾਲਦੇ। 156 ੧੫੬ ਹੇ ਯਹੋਵਾਹ, ਤੇਰੇ ਰਹਮ ਬਹੁਤ ਸਾਰੇ ਹਨ, ਆਪਣੇ ਨਿਆਂਵਾਂ ਅਨੁਸਾਰ ਮੈਨੂੰ ਜਿਉਂਦਾ ਰੱਖ! 157 ੧੫੭ ਮੇਰੇ ਪਿੱਛਾ ਕਰਨ ਵਾਲੇ ਤੇ ਮੇਰੇ ਵਿਰੋਧੀ ਬਹੁਤ ਹਨ, ਪਰ ਮੈਂ ਤੇਰੀਆਂ ਸਾਖੀਆਂ ਤੋਂ ਨਹੀਂ ਮੁੜਿਆ। 158 ੧੫੮ ਮੈਂ ਚਾਲਬਾਜ਼ਾਂ ਨੂੰ ਵੇਖਿਆ ਤੇ ਘਿਣ ਕੀਤੀ, ਜਿਹੜੇ ਤੇਰੇ ਬਚਨ ਦੀ ਪਾਲਣਾ ਨਹੀਂ ਕਰਦੇ। 159 ੧੫੯ ਵੇਖ, ਕਿ ਮੈਂ ਤੇਰੇ ਫ਼ਰਮਾਨਾਂ ਨਾਲ ਪ੍ਰੀਤ ਰੱਖਦਾ ਹਾਂ, ਹੇ ਯਹੋਵਾਹ, ਆਪਣੀ ਦਯਾ ਅਨੁਸਾਰ ਮੈਨੂੰ ਜਿਉਂਦਾ ਰੱਖ! 160 ੧੬੦ ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ, ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ। 161 ੧੬੧ ਸਰਦਾਰਾਂ ਨੇ ਧਿਗਾਣੇ ਮੇਰਾ ਪਿੱਛਾ ਕੀਤਾ, ਪਰ ਮੇਰਾ ਮਨ ਤੇਰੇ ਬਚਨ ਤੋਂ ਭੈਅ ਰੱਖਦਾ ਹੈ। 162 ੧੬੨ ਮੈਂ ਤੇਰੇ ਬਚਨ ਦੇ ਕਾਰਨ ਖੁਸ਼ ਹਾਂ, ਜਿਵੇਂ ਕੋਈ ਵੱਡੀ ਲੁੱਟ ਦੇ ਮਿਲਣ ਤੇ ਹੁੰਦਾ ਹੈ! 163 ੧੬੩ ਮੈਂ ਝੂਠ ਨਾਲ ਵੈਰ ਤੇ ਘਿਣ ਕਰਦਾ ਹਾਂ, ਪਰ ਤੇਰੀ ਬਿਵਸਥਾ ਨਾਲ ਮੈਂ ਪ੍ਰੀਤ ਰੱਖਦਾ ਹਾਂ। 164 ੧੬੪ ਤੇਰੇ ਧਰਮ ਦੇ ਨਿਆਂਵਾਂ ਦੇ ਕਾਰਨ, ਮੈਂ ਦਿਨ ਵਿੱਚ ਸੱਚ ਵਾਰ ਤੇਰੀ ਉਸਤਤ ਕਰਦਾ ਹਾਂ। 165 ੧੬੫ ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ, ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ। 166 ੧੬੬ ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ। 167 ੧੬੭ ਮੇਰੀ ਜਾਨ ਨੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਅਤੇ ਮੈਂ ਉਨ੍ਹਾਂ ਦੇ ਨਾਲ ਵੱਡੀ ਪ੍ਰੀਤ ਲਾਈ! 168 ੧੬੮ ਮੈਂ ਤੇਰੇ ਫ਼ਰਮਾਨਾਂ ਤੇ ਤੇਰੀਆਂ ਸਾਖੀਆਂ ਦੀ ਪਾਲਣਾ ਕੀਤੀ, ਇਸ ਲਈ ਕਿ ਮੇਰੀਆਂ ਸਾਰੀਆਂ ਚਾਲਾਂ ਤੇਰੇ ਸਾਹਮਣੇ ਹਨ। 169 ੧੬੯ ਮੇਰੀ ਪੁਕਾਰ, ਹੇ ਯਹੋਵਾਹ, ਤੇਰੇ ਹਜ਼ੂਰ ਪਹੁੰਚੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਸਮਝ ਦੇ! 170 ੧੭੦ ਮੇਰੀ ਅਰਜੋਈ ਤੇਰੇ ਹਜ਼ੂਰ ਆਵੇ, ਤੂੰ ਆਪਣੇ ਬਚਨ ਅਨੁਸਾਰ ਮੈਨੂੰ ਛੁਡਾ! 171 ੧੭੧ ਮੇਰੇ ਬੁੱਲ੍ਹ ਤੇਰੀ ਉਸਤਤ ਉਚਰਨ, ਕਿਉਂ ਜੋ ਤੂੰ ਆਪਣੀਆਂ ਬਿਧੀਆਂ ਮੈਨੂੰ ਸਿਖਾਉਂਦਾ ਹੈਂ। 172 ੧੭੨ ਮੇਰੀ ਜੀਭ ਤੇਰੇ ਬਚਨ ਦਾ ਗੀਤ ਗਾਵੇ, ਕਿਉਂ ਜੋ ਤੇਰੇ ਸਾਰੇ ਹੁਕਮ ਧਰਮ ਦੇ ਹਨ। 173 ੧੭੩ ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫ਼ਰਮਾਨ ਚੁਣ ਲਏ ਹਨ। 174 ੧੭੪ ਹੇ ਯਹੋਵਾਹ, ਮੈਂ ਤੇਰੀ ਮੁਕਤੀ ਨੂੰ ਲੋਚਿਆ, ਅਤੇ ਤੇਰੀ ਬਿਵਸਥਾ ਮੇਰੀ ਖੁਸ਼ੀ ਹੈ! 175 ੧੭੫ ਮੇਰੀ ਜਾਨ ਜਿਉਂਦੀ ਰਹੇ ਕਿ ਉਹ ਤੇਰੀ ਉਸਤਤ ਕਰੇ, ਅਤੇ ਤੇਰੇ ਨਿਆਂ ਮੇਰੀ ਸਹਾਇਤਾ ਕਰਨ। 176 ੧੭੬ ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ।

< ਜ਼ਬੂਰ 119 >