< ਜ਼ਬੂਰ 121 >

1 ਯਾਤਰਾ ਦਾ ਗੀਤ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ? 2 ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ। 3 ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ, 4 ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ! 5 ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ। 6 ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ। 7 ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ। 8 ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!

< ਜ਼ਬੂਰ 121 >