< ਜ਼ਬੂਰ 122 >

1 ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ! 2 ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ। 3 ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ, 4 ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ। 5 ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ। 6 ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ। 7 ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ! 8 ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ! 9 ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।

< ਜ਼ਬੂਰ 122 >