< ਜ਼ਬੂਰ 129 >

1 ਯਾਤਰਾ ਦਾ ਗੀਤ ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ, 2 ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ! 3 ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ! 4 ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ । 5 ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ! 6 ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ, 7 ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ, 8 ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”

< ਜ਼ਬੂਰ 129 >