< ਜ਼ਬੂਰ 13 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?
Докле ћеш ме, Господе, сасвим заборављати? Докле ћеш одвраћати лице своје од мене?
2 ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?
Докле ћу се домишљати у души својој, мутити се у срцу свом дан и ноћ? Докле ће се непријатељ мој подизати нада мном?
3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
Погледај, услиши ме, Господе, Боже мој! Просветли очи моје да не заспим на смрт.
4 ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।
Да не рече непријатељ мој: Надвладао сам га; да се не радују који ме гоне, ако посрнем.
5 ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।
А ја се уздам у милост Твоју; радоваће се срце моје за спасење Твоје.
6 ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।
Певаћу Господу, који ми добро чини.

< ਜ਼ਬੂਰ 13 >