< ਜ਼ਬੂਰ 13 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ? 2 ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ? 3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ, 4 ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ। 5 ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ। 6 ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।

< ਜ਼ਬੂਰ 13 >