< ਜ਼ਬੂਰ 130 >

1 ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ, 2 ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ! 3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ? 4 ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ। 5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ। 6 ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ। 7 ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ, 8 ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।

< ਜ਼ਬੂਰ 130 >