< ਜ਼ਬੂਰ 132 >

1 ਯਾਤਰਾ ਦਾ ਗੀਤ ਹੇ ਯਹੋਵਾਹ, ਦਾਊਦ ਨੂੰ ਚੇਤੇ ਰੱਖ, ਉਹ ਦੇ ਸਾਰੇ ਦੁੱਖ,
שִׁיר הַֽמַּעֲלוֹת זְכוֹר־יְהוָה לְדָוִד אֵת כָּל־עֻנּוֹתֽוֹ׃
2 ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਸੁੱਖਣਾ ਸੁੱਖੀ,
אֲשֶׁר נִשְׁבַּע לַיהוָה נָדַר לַאֲבִיר יַעֲקֹֽב׃
3 ਕਿ ਮੈਂ ਜ਼ਰੂਰ ਆਪਣੇ ਘਰੇਲੂ ਤੰਬੂ ਵਿੱਚ ਨਾ ਜਾਂਵਾਂਗਾ, ਨਾ ਆਪਣੇ ਪਲੰਘ ਦੇ ਵਿਛਾਉਣੇ ਉੱਤੇ ਚੜ੍ਹਾਂਗਾ,
אִם־אָבֹא בְּאֹהֶל בֵּיתִי אִם־אֶעֱלֶה עַל־עֶרֶשׂ יְצוּעָֽי׃
4 ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,
אִם־אֶתֵּן שְׁנַת לְעֵינָי לְֽעַפְעַפַּי תְּנוּמָֽה׃
5 ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ!
עַד־אֶמְצָא מָקוֹם לַיהוָה מִשְׁכָּנוֹת לַאֲבִיר יַעֲקֹֽב׃
6 ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।
הִנֵּֽה־שְׁמַֽעֲנוּהָ בְאֶפְרָתָה מְצָאנוּהָ בִּשְׂדֵי־יָֽעַר׃
7 ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।
נָבוֹאָה לְמִשְׁכְּנוֹתָיו נִשְׁתַּחֲוֶה לַהֲדֹם רַגְלָֽיו׃
8 ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!
קוּמָה יְהוָה לִמְנוּחָתֶךָ אַתָּה וַאֲרוֹן עֻזֶּֽךָ׃
9 ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,
כֹּהֲנֶיךָ יִלְבְּשׁוּ־צֶדֶק וַחֲסִידֶיךָ יְרַנֵּֽנוּ׃
10 ੧੦ ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ!
בַּעֲבוּר דָּוִד עַבְדֶּךָ אַל־תָּשֵׁב פְּנֵי מְשִׁיחֶֽךָ׃
11 ੧੧ ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,
נִשְׁבַּֽע־יְהוָה ׀ לְדָוִד אֱמֶת לֹֽא־יָשׁוּב מִמֶּנָּה מִפְּרִי בִטְנְךָ אָשִׁית לְכִסֵּא־לָֽךְ׃
12 ੧੨ ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ।
אִֽם־יִשְׁמְרוּ בָנֶיךָ ׀ בְּרִיתִי וְעֵדֹתִי זוֹ אֲלַמְּדֵם גַּם־בְּנֵיהֶם עֲדֵי־עַד יֵשְׁבוּ לְכִסֵּא־לָֽךְ׃
13 ੧੩ ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ।
כִּֽי־בָחַר יְהוָה בְּצִיּוֹן אִוָּהּ לְמוֹשָׁב לֽוֹ׃
14 ੧੪ ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।
זֹאת־מְנוּחָתִי עֲדֵי־עַד פֹּֽה־אֵשֵׁב כִּי אִוִּתִֽיהָ׃
15 ੧੫ ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।
צֵידָהּ בָּרֵךְ אֲבָרֵךְ אֶבְיוֹנֶיהָ אַשְׂבִּיעַֽ לָֽחֶם׃
16 ੧੬ ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!
וְֽכֹהֲנֶיהָ אַלְבִּישׁ יֶשַׁע וַחֲסִידֶיהָ רַנֵּן יְרַנֵּֽנוּ׃
17 ੧੭ ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।
שָׁם אַצְמִיחַ קֶרֶן לְדָוִד עָרַכְתִּי נֵר לִמְשִׁיחִֽי׃
18 ੧੮ ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ।
אוֹיְבָיו אַלְבִּישׁ בֹּשֶׁת וְעָלָיו יָצִיץ נִזְרֽוֹ׃

< ਜ਼ਬੂਰ 132 >