< ਜ਼ਬੂਰ 136 >

1 ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।
ಯೆಹೋವ ದೇವರಿಗೆ ಉಪಕಾರ ಸಲ್ಲಿಸಿರಿ; ಅವರು ಒಳ್ಳೆಯವರು;
2 ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
ದೇವಾಧಿ ದೇವರಿಗೆ ಕೃತಜ್ಞತಾಸ್ತುತಿ ಸಲ್ಲಿಸಿರಿ;
3 ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
ಪ್ರಭುಗಳ ಪ್ರಭುವಿಗೆ ಕೃತಜ್ಞತಾಸ್ತುತಿ ಸಲ್ಲಿಸಿರಿ;
4 ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
ಅವರೊಬ್ಬರೇ ಮಹಾ ಅದ್ಭುತಗಳನ್ನು ಮಾಡುತ್ತಾರೆ;
5 ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
ತಮ್ಮ ಜ್ಞಾನದಿಂದ ಪರಲೋಕಗಳನ್ನು ನಿರ್ಮಿಸಿದರು;
6 ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
ನೀರಿನ ಮೇಲೆ ಭೂಮಿಯನ್ನು ವಿಸ್ತರಿಸಿದರು;
7 ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
ದೊಡ್ಡ ಬೆಳಕುಗಳನ್ನು ನಿರ್ಮಿಸಿದರು;
8 ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,
ಸೂರ್ಯನು ಹಗಲನ್ನಾಳುವಂತೆ ಮಾಡಿದರು;
9 ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,
ರಾತ್ರಿಯನ್ನಾಳಲು ಚಂದ್ರನನ್ನೂ, ನಕ್ಷತ್ರಗಳನ್ನೂ ಇಟ್ಟರು;
10 ੧੦ ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
ಈಜಿಪ್ಟಿನವರ ಚೊಚ್ಚಲ ಮಕ್ಕಳನ್ನು ದಂಡಿಸಿದರು;
11 ੧੧ ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,
ಇಸ್ರಾಯೇಲರನ್ನು ಈಜಪ್ಟಿನಿಂದ ಹೊರಗೆ ಬರಮಾಡಿದವರನ್ನು ಕೊಂಡಾಡಿರಿ;
12 ੧੨ ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ,
ಬಲವಾದ ಕೈಯಿಂದಲೂ, ಚಾಚಿದ ತೋಳಿನಿಂದಲೂ ಅವರನ್ನು ಹೊರತಂದರು;
13 ੧੩ ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
ಕೆಂಪು ಸಮುದ್ರವನ್ನು ವಿಭಾಗಿಸಿದರು;
14 ੧੪ ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,
ಇಸ್ರಾಯೇಲನ್ನು ಅದರ ನಡುವೆ ದಾಟಿಸಿದರು;
15 ੧੫ ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
ಫರೋಹನನ್ನೂ, ಅವನ ಸೈನ್ಯವನ್ನೂ ಕೆಂಪು ಸಮುದ್ರದಲ್ಲಿ ಕೆಡವಿದರು;
16 ੧੬ ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
ತಮ್ಮ ಜನರನ್ನು ಮರುಭೂಮಿಯಲ್ಲಿ ನಡೆಸಿದರು;
17 ੧੭ ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
ದೊಡ್ಡ ಅರಸರನ್ನು ದಂಡಿಸಿದರು;
18 ੧੮ ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
ಶ್ರೇಷ್ಠ ಅರಸರನ್ನು ಸಹ ದಂಡಿಸಿದರು;
19 ੧੯ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ,
ಅಮೋರಿಯರ ಅರಸನಾದ ಸೀಹೋನನು ದಂಡನೆಹೊಂದಿದನು;
20 ੨੦ ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਸਦਾ ਦੀ ਹੈ,
ಬಾಷಾನಿನ ಅರಸನಾದ ಓಗನು ಸಂಹಾರವಾದ ಮತ್ತೊಬ್ಬನು;
21 ੨੧ ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ਼ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
ಅವರ ದೇಶವನ್ನು ಬಾಧ್ಯತೆಯಾಗಿ ದೇವರು ಕೊಟ್ಟರು;
22 ੨੨ ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ,
ತಮ್ಮ ಸೇವಕ ಇಸ್ರಾಯೇಲನಿಗೆ ಅದು ಸೊತ್ತಾಯಿತು;
23 ੨੩ ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,
ನಾವು ಹೀನ ಸ್ಥಿತಿಯಲ್ಲಿದ್ದಾಗ ನಮ್ಮನ್ನು ನೆನಪಿಸಿಕೊಂಡರು;
24 ੨੪ ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,
ನಮ್ಮ ವೈರಿಗಳಿಂದ ನಮ್ಮನ್ನು ಬಿಡಿಸಿದರು;
25 ੨੫ ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
ಸಕಲ ಜೀವಿಗಳಿಗೂ ಆಹಾರವನ್ನು ಕೊಡುತ್ತಾರೆ;
26 ੨੬ ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।
ಪರಲೋಕದ ದೇವರನ್ನು ಕೊಂಡಾಡಿರಿ;

< ਜ਼ਬੂਰ 136 >