< ਜ਼ਬੂਰ 141 >

1 ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ! 2 ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ। 3 ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ! 4 ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ! 5 ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ। 6 ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ। 7 ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ। (Sheol h7585) 8 ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ! 9 ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ! 10 ੧੦ ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!

< ਜ਼ਬੂਰ 141 >