< ਜ਼ਬੂਰ 15 >

1 ਦਾਊਦ ਦਾ ਭਜਨ। ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ? 2 ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ, 3 ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ। 4 ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ, 5 ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।

< ਜ਼ਬੂਰ 15 >