< ਜ਼ਬੂਰ 150 >

1 ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ! 2 ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! 3 ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ, 4 ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ! 5 ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ! 6 ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!

< ਜ਼ਬੂਰ 150 >