< ਜ਼ਬੂਰ 3 >

1 ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ। ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ। 2 ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ । ਸਲਹ। 3 ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ। 4 ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ। 5 ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ। 6 ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ। 7 ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ। 8 ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

< ਜ਼ਬੂਰ 3 >