< ਜ਼ਬੂਰ 30 >

1 ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।
מִזְמוֹר שִׁיר־חֲנֻכַּת הַבַּיִת לְדָוִֽד׃ אֲרוֹמִמְךָ יְהוָה כִּי דִלִּיתָנִי וְלֹא־שִׂמַּחְתָּ אֹיְבַי לִֽי׃
2 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ।
יְהוָה אֱלֹהָי שִׁוַּעְתִּי אֵלֶיךָ וַתִּרְפָּאֵֽנִי׃
3 ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। (Sheol h7585)
יְֽהוָה הֶֽעֱלִיתָ מִן־שְׁאוֹל נַפְשִׁי חִיִּיתַנִי מיורדי־מִיָּֽרְדִי־בֽוֹר׃ (Sheol h7585)
4 ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
זַמְּרוּ לַיהוָה חֲסִידָיו וְהוֹדוּ לְזֵכֶר קָדְשֽׁוֹ׃
5 ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
כִּי רֶגַע ׀ בְּאַפּוֹ חַיִּים בִּרְצוֹנוֹ בָּעֶרֶב יָלִין בֶּכִי וְלַבֹּקֶר רִנָּֽה׃
6 ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।
וַאֲנִי אָמַרְתִּי בְשַׁלְוִי בַּל־אֶמּוֹט לְעוֹלָֽם׃
7 ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
יְֽהוָה בִּרְצוֹנְךָ הֶעֱמַדְתָּה לְֽהַרְרִי עֹז הִסְתַּרְתָּ פָנֶיךָ הָיִיתִי נִבְהָֽל׃
8 ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,
אֵלֶיךָ יְהוָה אֶקְרָא וְאֶל־אֲדֹנָי אֶתְחַנָּֽן׃
9 ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
מַה־בֶּצַע בְּדָמִי בְּרִדְתִּי אֶל־שָׁחַת הֲיוֹדְךָ עָפָר הֲיַגִּיד אֲמִתֶּֽךָ׃
10 ੧੦ ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
שְׁמַע־יְהוָה וְחָנֵּנִי יְהוָה הֱ‍ֽיֵה־עֹזֵר לִֽי׃
11 ੧੧ ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ ।
הָפַכְתָּ מִסְפְּדִי לְמָחוֹל לִי פִּתַּחְתָּ שַׂקִּי וַֽתְּאַזְּרֵנִי שִׂמְחָֽה׃
12 ੧੨ ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।
לְמַעַן ׀ יְזַמֶּרְךָ כָבוֹד וְלֹא יִדֹּם יְהוָה אֱלֹהַי לְעוֹלָם אוֹדֶֽךָּ׃

< ਜ਼ਬੂਰ 30 >