< ਜ਼ਬੂਰ 34 >

1 ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
לְדָוִד בְּשַׁנּוֹתוֹ אֶת־טַעְמוֹ לִפְנֵי אֲבִימֶלֶךְ וֽ͏ַיְגָרֲשֵׁהוּ וַיֵּלַֽךְ׃ אֲבָרֲכָה אֶת־יְהוָה בְּכָל־עֵת תָּמִיד תְּֽהִלָּתוֹ בְּפִֽי׃
2 ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ।
בַּיהוָה תִּתְהַלֵּל נַפְשִׁי יִשְׁמְעוּ עֲנָוִים וְיִשְׂמָֽחוּ׃
3 ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।
גַּדְּלוּ לַיהוָה אִתִּי וּנְרוֹמְמָה שְׁמוֹ יַחְדָּֽו׃
4 ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
דָּרַשְׁתִּי אֶת־יְהוָה וְעָנָנִי וּמִכָּל־מְגוּרוֹתַי הִצִּילָֽנִי׃
5 ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
הִבִּיטוּ אֵלָיו וְנָהָרוּ וּפְנֵיהֶם אַל־יֶחְפָּֽרוּ׃
6 ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।
זֶה עָנִי קָרָא וַיהוָה שָׁמֵעַ וּמִכָּל־צָרוֹתָיו הוֹשִׁיעֽוֹ׃
7 ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
חֹנֶה מַלְאַךְ־יְהוָה סָבִיב לִֽירֵאָיו וַֽיְחַלְּצֵֽם׃
8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
טַעֲמוּ וּרְאוּ כִּי־טוֹב יְהוָה אַֽשְׁרֵי הַגֶּבֶר יֶחֱסֶה־בּֽוֹ׃
9 ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
יְראוּ אֶת־יְהוָה קְדֹשָׁיו כִּי־אֵין מַחְסוֹר לִירֵאָֽיו׃
10 ੧੦ ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।
כְּפִירִים רָשׁוּ וְרָעֵבוּ וְדֹרְשֵׁי יְהוָה לֹא־יַחְסְרוּ כָל־טֽוֹב׃
11 ੧੧ ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
לְֽכוּ־בָנִים שִׁמְעוּ־לִי יִֽרְאַת יְהוָה אֲלַמֶּדְכֶֽם׃
12 ੧੨ ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
מִֽי־הָאִישׁ הֶחָפֵץ חַיִּים אֹהֵב יָמִים לִרְאוֹת טֽוֹב׃
13 ੧੩ ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
נְצֹר לְשׁוֹנְךָ מֵרָע וּשְׂפָתֶיךָ מִדַּבֵּר מִרְמָֽה׃
14 ੧੪ ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
סוּר מֵרָע וַעֲשֵׂה־טוֹב בַּקֵּשׁ שָׁלוֹם וְרָדְפֵֽהוּ׃
15 ੧੫ ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।
עֵינֵי יְהוָה אֶל־צַדִּיקִים וְאָזְנָיו אֶל־שַׁוְעָתָֽם׃
16 ੧੬ ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
פְּנֵי יְהוָה בְּעֹשֵׂי רָע לְהַכְרִית מֵאֶרֶץ זִכְרָֽם׃
17 ੧੭ ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
צָעֲקוּ וַיהוָה שָׁמֵעַ וּמִכָּל־צָרוֹתָם הִצִּילָֽם׃
18 ੧੮ ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
קָרוֹב יְהוָה לְנִשְׁבְּרֵי־לֵב וְֽאֶת־דַּכְּאֵי־רוּחַ יוֹשִֽׁיעַ׃
19 ੧੯ ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
רַבּוֹת רָעוֹת צַדִּיק וּמִכֻּלָּם יַצִּילֶנּוּ יְהוָֽה׃
20 ੨੦ ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
שֹׁמֵר כָּל־עַצְמוֹתָיו אַחַת מֵהֵנָּה לֹא נִשְׁבָּֽרָה׃
21 ੨੧ ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
תְּמוֹתֵת רָשָׁע רָעָה וְשֹׂנְאֵי צַדִּיק יֶאְשָֽׁמוּ׃
22 ੨੨ ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।
פּוֹדֶה יְהוָה נֶפֶשׁ עֲבָדָיו וְלֹא יֶאְשְׁמוּ כָּֽל־הַחֹסִים בּֽוֹ׃

< ਜ਼ਬੂਰ 34 >